Chandigarh News: ਪਿਛਲੇ ਦਿਨੀ ਰਾਜਸਭਾ ਦੇ ਸੱਤ ਰਾਜ ਸਭਾ ਮੈਂਬਰਾਂ ਵੱਲੋਂ ਪਾਰਟੀ ਛੱਡਣ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਧਾਇਕਾਂ ਸਮੇਤ 5 ਮਈ ਨੂੰ ਦੇਸ਼ ਦੇ ਰਾਸ਼ਟਰਪਤੀ ਨੂੰ ਮਿਲਣ ਜਾਣਗੇ। ਇਸਦਾ ਖੁਲਾਸਾ ਕਰਦਿਆਂ ਮੁੱਖ ਮੰਤਰੀ ਸਰਦਾਰ ਮਾਨ ਨੇ ਦੱਸਿਆ ਉਹਨਾਂ ਵੱਲੋਂ ਇਹ ਸਬੰਧ ਵਿੱਚ ਪਿਛਲੇ ਦਿਨੀ ਮਾਨਯੋਗ ਰਾਸ਼ਟਰਪਤੀ ਤੋਂ ਟਾਈਮ ਮੰਗਿਆ ਗਿਆ ਸੀ, ਜਿਸ ਦੇ ਅਧਾਰ ‘ਤੇ ਉਹਨਾਂ ਦੇ ਦਫਤਰ ਵੱਲੋਂ 5 ਮਈ ਨੂੰ 12 ਵਜੇ ਦਾ ਸਮਾਂ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ 👉 Patiala News: ਪਟਿਆਲਾ ਦੇ ਸਕੂਲ ‘ਚ ਬੰਬ ਦੀ ਧਮਕੀ, ਅਲਰਟ ‘ਤੇ ਸਕੂਲ ਪ੍ਰਸ਼ਾਸਨ
ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਇੰਨਾਂ ਰਾਜਸਭਾ ਮੈਂਬਰਾਂ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਚੋਣ ਕਰਨ ਤੋਂ ਬਾਅਦ ਲੋਕਤੰਤਰ ਦਾ ਘਾਣ ਕੀਤਾ ਹੈ ਜਿਸ ਦੇ ਖਿਲਾਫ ਉਹ ਮਾਨਯੋਗ ਰਾਸ਼ਟਰਪਤੀ ਨੂੰ ਸੂਚਿਤ ਕਰਨਗੇ। ਦੱਸਣਾ ਬਣਦਾ ਹੈ ਕਿ ਪਿਛਲੇ ਦਿਨੀ ਰਾਘਵ ਚੱਢਾ ਤੇ ਸੰਦੀਪ ਪਾਠਕ ਸਮੇਤ ਸੱਤ ਰਾਜ ਸਭਾ ਮੈਂਬਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ। ਜਿਸ ਦੇ ਖਿਲਾਫ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵੱਲੋਂ ਪੰਜਾਬ ਭਰ ਵਿੱਚ ਪ੍ਰਦਰਸ਼ਨ ਵੀ ਕੀਤਾ ਗਿਆ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




