spot_img
spot_img

Chandigarh News : ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਸ਼ਾਮਲ, CM ਮਾਨ ਦੀ ਭਾਵੁਕ ਅਪੀਲ

Date:

spot_img

Chandigarh News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਮਹੱਤਵਪੂਰਨ ਬਿਆਨ ਦਿੰਦਿਆਂ ਕਿਹਾ ਹੈ ਕਿ ਆਸਟ੍ਰੇਲੀਆ ਤੋਂ ਡਿਪੋਰਟ ਕੀਤੇ ਜਾ ਰਹੇ 15 ਭਾਰਤੀ ਨਾਗਰਿਕ ਜਲਦੀ ਹੀ ਦਿੱਲੀ ਪਹੁੰਚਣਗੇ। ਇਨ੍ਹਾਂ ਵਿੱਚੋਂ 11 ਪੰਜਾਬ ਨਾਲ ਸੰਬੰਧਤ ਹਨ ਅਤੇ ਇੱਕ ਔਰਤ ਵੀ ਸ਼ਾਮਲ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਜਿਵੇਂ ਹੀ ਇਹ ਲੋਕ ਦਿੱਲੀ ਪਹੁੰਚਣਗੇ, ਪੰਜਾਬ ਸਰਕਾਰ ਦੇ ਅਧਿਕਾਰੀ ਉਨ੍ਹਾਂ ਦੀ ਮਦਦ ਲਈ ਮੌਕੇ ‘ਤੇ ਮੌਜੂਦ ਹੋਣਗੇ। ਉਨ੍ਹਾਂ ਨੇ ਇਹ ਵੀ ਭਰੋਸਾ ਦਿੱਤਾ ਕਿ ਸਰਕਾਰ ਵੱਲੋਂ ਇਨ੍ਹਾਂ ਦੇ ਮੁੜ ਵਸੇਬੇ ਅਤੇ ਭਵਿੱਖ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ।

ਇਹ ਵੀ ਪੜ੍ਹੋ 👉 Canada News : ਕੈਨੇਡਾ ‘ਚ ਅਸਲੇ ਅਤੇ ਨਸ਼ੀਲੇ ਪਦਾਰਥਾਂ ਸਮੇਤ 5 ਪੰਜਾਬੀ ਗ੍ਰਿਫਤਾਰ

ਭਗਵੰਤ ਮਾਨ ਨੇ ਇਸ ਮਾਮਲੇ ‘ਤੇ ਗੰਭੀਰਤਾ ਜਤਾਉਂਦੇ ਹੋਏ ਕਿਹਾ ਕਿ ਇਹ ਸਾਰੇ ਸਾਡੇ ਆਪਣੇ ਲੋਕ ਹਨ, ਜੋ ਧੋਖੇਬਾਜ਼ ਟਰੈਵਲ ਏਜੰਟਾਂ ਦੇ ਝੂਠੇ ਵਾਅਦਿਆਂ ਦਾ ਸ਼ਿਕਾਰ ਹੋ ਕੇ ਵਿਦੇਸ਼ ਚਲੇ ਗਏ ਸਨ। ਉਨ੍ਹਾਂ ਨੇ ਕਿਹਾ ਕਿ ਬਹੁਤ ਸਾਰੇ ਨੌਜਵਾਨ ਚੰਗੇ ਭਵਿੱਖ ਦੀ ਆਸ ਨਾਲ ਵਿਦੇਸ਼ ਜਾਣ ਦੀ ਕੋਸ਼ਿਸ਼ ਕਰਦੇ ਹਨ, ਪਰ ਕਈ ਵਾਰ ਉਹ ਠੱਗੀ ਦਾ ਸ਼ਿਕਾਰ ਹੋ ਕੇ ਮੁਸੀਬਤਾਂ ਵਿੱਚ ਫਸ ਜਾਂਦੇ ਹਨ। ਮੁੱਖ ਮੰਤਰੀ ਨੇ ਧੋਖੇਬਾਜ਼ ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਲੋੜ ‘ਤੇ ਵੀ ਜ਼ੋਰ ਦਿੱਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ 👉 ਬਰਿੰਦਰ ਕੁਮਾਰ ਗੋਇਲ ਵੱਲੋਂ ਗਿੱਦੜਪਿੰਡੀ, ਮੰਡਾਲਾ ਛੰਨਾ ਵਿਖੇ ਸਤਲੁਜ ਦਰਿਆ ਦੇ ਕੰਢੇ ਚਲ ਰਹੇ ਹੜ੍ਹ ਸੁਰੱਖਿਆ ਕਾਰਜਾਂ ਦਾ ਜਾਇਜ਼ਾ

ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਦਾ ਧਿਆਨ ਸਿਰਫ਼ ਮੌਜੂਦਾ ਸਥਿਤੀ ਨੂੰ ਸੰਭਾਲਣ ‘ਤੇ ਹੀ ਨਹੀਂ, ਸਗੋਂ ਸੂਬੇ ਦੇ ਲੋਕਾਂ ਵਿੱਚ ਵਿਸ਼ਵਾਸ ਬਹਾਲ ਕਰਨ ‘ਤੇ ਵੀ ਹੈ, ਤਾਂ ਜੋ ਉਹ ਪੰਜਾਬ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾ ਸਕਣ। ਨਾਲ ਹੀ, ਮੁੱਖ ਮੰਤਰੀ ਨੇ ਇਹ ਵੀ ਦੋਹਰਾਇਆ ਕਿ ਸਰਕਾਰ ਵੱਲੋਂ ਨੌਜਵਾਨਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਰਹੇ ਹਨ, ਤਾਂ ਜੋ ਕੋਈ ਵੀ ਨੌਜਵਾਨ ਮਜ਼ਬੂਰੀ ਵਜੋਂ ਵਿਦੇਸ਼ ਜਾਣ ਲਈ ਮਜਬੂਰ ਨਾ ਹੋਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Chandigarh ਦੇ ਸੈਕਟਰ 10-ਡੀ ਵਿੱਚ ਵਣ-ਮਹੋਤਸਵ ਮੌਕੇ ਬੱਚਿਆਂ ਅਤੇ ਵਸਨੀਕਾਂ ਨੇ ਲਗਾਏ ਰੁੱਖ

Chandigarh News: ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ (ਆਰ.ਡਬਲਯੂ.ਏ.) ਸੈਕਟਰ 10-ਡੀ ਵੱਲੋਂ...