Amritsar News: ਪਿਛਲੇ ਤਿੰਨ ਸਾਲਾਂ ਤੋਂ ਡਿੱਬਰੂਗੜ੍ਹ ਜੇਲ੍ਹ ‘ਚ ਬੰਦ ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ(MP Amritpal Singh Khalasa) ਵਿਰੁਧ ਅੱਜ ਵੀਰਵਾਰ ਨੂੰ ਪੰਜਾਬ ਪੁਲਿਸ (Punjab Police) ਨੇ ਅਦਾਲਤ ਵਿਚ ਚਲਾਨ ਪੇਸ਼ ਕਰ ਦਿੱਤਾ। ਕਰੀਬ ਇੱਕ ਹਫ਼ਤਾ ਪਹਿਲਾਂ ਹੀ ਅਜਨਾਲਾ ਥਾਣੇ ਉੱਪਰ ਹਮਲੇ ਦੇ ਮਾਮਲੇ ਵਿਚ ਪੰਜਾਬ ਪੁਲਿਸ ਦੀ ਹਿਰਾਸਤ ਵਿਚ ਆਏ ਅੰਮ੍ਰਿਤਪਾਲ ਸਿੰਘ ਵਿਰੁਧ ਅਚਾਨਕ ਇੰਨੀਂ ਤੇਜ਼ੀ ਨਾਲ ਪੇਸ਼ ਕੀਤੇ ਚਲਾਨ ‘ਤੇ ਉਨ੍ਹਾਂ ਦੇ ਵਕੀਲ ਨੇ ਸਵਾਲ ਖੜ੍ਹੇ ਕੀਤੇ ਹਨ।
ਇਹ ਵੀ ਪੜ੍ਹੋ 👉 Sangrur News : ਘਰੇਲੂ ਕਲੈਸ਼ ਨੇ ਧਾਰਿਆ ਖੂ/ਨੀ ਰੂਪ; ਜਵਾਈ ਨੇ ਸਾਲੇ ਤੇ ਸਹੁਰੇ ਦਾ ਗੋ/ਲੀ/ਆਂ ਮਾਰ ਕੇ ਕੀਤਾ ਕ.ਤ.ਲ
ਜਿਕਰਯੋਗ ਹੈ ਕਿ 22 ਅਪ੍ਰੈਲ 2026 ਨੂੰ ਐਨਐਸਏ ਖ਼ਤਮ ਹੋਣ ਤੋਂ ਬਾਅਦ Punjab Police ਨੇ ਡਿੱਬਰੂਗੜ੍ਹ ਵਿਚ ਹੀ ਭਾਈ ਖ਼ਾਲਸਾ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿਛ ਸ਼ੁਰੂ ਕੀਤੀ ਸੀ ਤੇ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਸੀ, ਜਿਸਤੋਂ ਬਾਅਦ ਅਦਾਲਤ ਨੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਸੀ। ਅੱਜ ਨਿਆਂਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਮੁੜ ਡਿੱਬਰੂਗੜ੍ਹ ਜੇਲ੍ਹ ਵਿਚੋਂ ਹੀ ਵੀਡੀਓ ਕਾਨਫਰੰਸ ਰਾਹੀਂ ਅੰਮ੍ਰਿਤਪਾਲ ਸਿੰਘ ਨੂੰ ਪੇਸ਼ ਕੀਤਾ ਗਿਆ। ਜਿੱਥੈ ਅਦਾਲਤ ਨੇ ਮੁੜ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜਣ ਦੇ ਹੁਕਮ ਦਿੱਤੇ, ਉਥੇ ਇਸ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਟੀਮ ਵੱਲੋਂ ਅਦਾਲਤ ਵਿਚ ਚਲਾਨ ਪੇਸ਼ ਕਰ ਦਿੱਤਾ ਗਿਆ। ਇਸਦੇ ਨਾਲ ਹੀ ਅਦਾਲਤ ਨੇ ਅਗਲੇਰੀ ਸੁਣਵਾਈ ਲਈ ਇਸ ਕੇਸ ਨੁੰ ਅੰਮ੍ਰਿਤਸਰ ਦੀ ਸੈਸ਼ਨ ਕੋਰਟ ਵਿਚ ਤਬਦੀਲ ਕਰ ਦਿੱਤਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




