Chandigarh News : ਮਸ਼ਹੂਰ ਕਾਨੂੰਨੀ ਹਸਤੀਆਂ ਐਡਵੋਕੇਟ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਦੋਵੇਂ ਭਰਾ, ਜੋ “ਘੁੰਮਣ ਬ੍ਰਦਰਜ਼” ਦੇ ਨਾਮ ਨਾਲ ਜਾਣੇ ਜਾਂਦੇ ਹਨ, ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੁਦ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ। ਇਹ ਸ਼ਾਮਿਲੀਅਤ ਆਮ ਆਦਮੀ ਪਾਰਟੀ ਲਈ ਇੱਕ ਵੱਡੀ ਸਿਆਸੀ ਮਜ਼ਬੂਤੀ ਵਜੋਂ ਦੇਖੀ ਜਾ ਰਹੀ ਹੈ, ਕਿਉਂਕਿ ਘੁੰਮਣ ਬ੍ਰਦਰਜ਼ ਕਾਨੂੰਨੀ ਮੈਦਾਨ ਵਿੱਚ ਆਪਣੀ ਖਾਸ ਪਹਿਚਾਣ ਰੱਖਦੇ ਹਨ ਅਤੇ ਸਮਾਜ ਵਿੱਚ ਵੀ ਉਨ੍ਹਾਂ ਦੀ ਵੱਡੀ ਪਹੁੰਚ ਮੰਨੀ ਜਾਂਦੀ ਹੈ।
ਇਹ ਵੀ ਪੜ੍ਹੋ 👉 Amritsar News: Punjab Police ਨੇ MP Amritpal Singh Khalasa ਵਿਰੁਧ ਅਦਾਲਤ ਵਿਚ ਪੇਸ਼ ਕੀਤਾ ਚਲਾਨ
ਸੂਤਰਾਂ ਮੁਤਾਬਕ, ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਨੂੰ ਇਮਾਨਦਾਰ ਅਤੇ ਸਮਰਪਿਤ ਲੋਕਾਂ ਦੀ ਲੋੜ ਹੈ ਅਤੇ ਘੁੰਮਣ ਬ੍ਰਦਰਜ਼ ਦਾ ਤਜਰਬਾ ਪਾਰਟੀ ਨੂੰ ਹੋਰ ਮਜ਼ਬੂਤ ਬਣਾਏਗਾ। ਉੱਥੇ ਹੀ, ਘੁੰਮਣ ਬ੍ਰਦਰਜ਼ ਨੇ ਵੀ ਆਮ ਆਦਮੀ ਪਾਰਟੀ ਦੀ ਨੀਤੀਆਂ ‘ਤੇ ਭਰੋਸਾ ਜਤਾਉਂਦੇ ਹੋਏ ਕਿਹਾ ਕਿ ਉਹ ਲੋਕਾਂ ਦੀ ਸੇਵਾ ਅਤੇ ਇਨਸਾਫ਼ ਲਈ ਆਪਣਾ ਯੋਗਦਾਨ ਪੂਰੀ ਨਿਸ਼ਠਾ ਨਾਲ ਦੇਣਗੇ। ਸਿਆਸੀ ਮਾਹਿਰਾਂ ਦੇ ਅਨੁਸਾਰ, ਆਉਣ ਵਾਲੇ ਸਮੇਂ ਵਿੱਚ ਇਸ ਸ਼ਾਮਿਲੀਅਤ ਦਾ ਅਸਰ ਪੰਜਾਬ ਦੀ ਰਾਜਨੀਤੀ ‘ਚ ਜ਼ਰੂਰ ਵੇਖਣ ਨੂੰ ਮਿਲ ਸਕਦਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




