spot_img
spot_img

Bathinda News: ਨਗਰ ਨਿਗਮ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕੀਤੀਆਂ ਤਿਆਰੀਆਂ ਸ਼ੁਰੂ, ਹੋਈ ਮੀਟਿੰਗ

Date:

spot_img

Bathinda News: ਪੰਜਾਬ ਵਿੱਚ ਆਉਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਨੇ ਆਪਣੀਆਂ ਸੰਗਠਨਾਤਮਕ ਤਿਆਰੀਆਂ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਇਸੇ ਸੰਦਰਭ ਵਿੱਚ ਬਠਿੰਡਾ ਵਿਖੇ ਇਕ ਮਹੱਤਵਪੂਰਨ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਦੀ ਅਗਵਾਈ ਐਮਐਲਏ ਬਠਿੰਡਾ ਜਗਰੂਪ ਸਿੰਘ ਗਿੱਲ, ਚੇਅਰਮੈਨ ਅਨਿਲ ਠਾਕੁਰ ਅਤੇ ਪਾਰਟੀ ਦੇ ਮੁੱਖ ਬੁਲਾਰੇ ਨੀਲ ਗਰਗ ਵੱਲੋਂ ਕੀਤੀ ਗਈ। ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਸੀਨੀਅਰ ਆਗੂਆਂ, ਵਰਕਰਾਂ ਅਤੇ ਮੌਜੂਦਾ ਕੌਂਸਲਰਾਂ ਨੇ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ 👉 AAP Leader Arrested: ਸਿਆਸੀ ਮਾਹੌਲ ਗਰਮ, ਪੁਲਿਸ ਨੇ ਚੁੱਕਿਆ ਆਮ ਆਦਮੀ ਪਾਰਟੀ ਦਾ ਆਗੂ

ਮੀਟਿੰਗ ਦੌਰਾਨ ਪਾਰਟੀ ਦੀ ਉੱਚ ਲੀਡਰਸ਼ਿਪ ਵੱਲੋਂ ਚੋਣਾਂ ਲਈ ਵਿਸਥਾਰਪੂਰਵਕ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਅਤੇ ਰਣਨੀਤੀ ‘ਤੇ ਗੰਭੀਰ ਚਰਚਾ ਕੀਤੀ ਗਈ। ਸਪੱਸ਼ਟ ਕੀਤਾ ਗਿਆ ਕਿ ਆਮ ਆਦਮੀ ਪਾਰਟੀ ਇਹ ਚੋਣਾਂ ਪੂਰੀ ਅਨੁਸ਼ਾਸਨ ਅਤੇ ਪਾਰਟੀ ਦੇ ਨਿਯਮਾਂ ਅਨੁਸਾਰ ਲੜੇਗੀ ਅਤੇ ਹਰ ਵਰਕਰ ਦੀ ਭੂਮਿਕਾ ਮਹੱਤਵਪੂਰਨ ਹੋਵੇਗੀ।ਮੀਟਿੰਗ ਵਿੱਚ ਇਹ ਵੀ ਜ਼ੋਰ ਦੇ ਕੇ ਕਿਹਾ ਗਿਆ ਕਿ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇਗੀ। ਇਸ ਲਈ ਪਾਰਟੀ ਵੱਲੋਂ ਕਮੇਟੀ ਬਣਾਈ ਜਾਵੇਗੀ ਅਤੇ ਤੈਅ ਕੀਤੇ ਮਾਪਦੰਡਾਂ ਦੇ ਅਧਾਰ ‘ਤੇ ਹੀ ਉਮੀਦਵਾਰਾਂ ਦੀ ਚੋਣ ਹੋਏਗੀ। ਹਰ ਵਾਰਡ ਵਿੱਚੋਂ ਉਹੀ ਉਮੀਦਵਾਰ ਚੁਣਿਆ ਜਾਵੇਗਾ ਜੋ ਸੇਵਾ ਭਾਵਨਾ ਨਾਲ ਜੁੜਿਆ ਹੋਵੇ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਜਮੀਨ ‘ਤੇ ਲਾਗੂ ਕਰਨ ਦੀ ਸਮਰੱਥਾ ਰੱਖਦਾ ਹੋਵੇ।

ਇਹ ਵੀ ਪੜ੍ਹੋ 👉 Chandigarh News : AAP ਨੂੰ ਮਿਲੀ ਕਾਨੂੰਨੀ ਤਾਕਤ, ਘੁੰਮਣ ਬ੍ਰਦਰਜ਼ AAP ਵਿੱਚ ਸ਼ਾਮਲ

ਚੇਅਰਮੈਨ ਅਨਿਲ ਠਾਕੁਰ ਨੇ ਸਪੱਸ਼ਟ , ਸਗੋਂ ਪਾਰਟੀ ਦੀ ਨਿਯੁਕਤ ਕਮੇਟੀ ਵੱਲੋਂ ਮੈਰਿਟ, ਇਮਾਨਦਾਰੀ ਅਤੇ ਜਨ ਸੇਵਾ ਦੇ ਅਧਾਰ ‘ਤੇ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਲਾਮਿਸਾਲ ਕੰਮਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ।ਆਮ ਆਦਮੀ ਪਾਰਟੀ ਨੇ ਦੁਹਰਾਇਆ ਕਿ ਪਾਰਟੀ ਦਾ ਮੁੱਖ ਉਦੇਸ਼ ਸਾਫ਼-ਸੁਥਰੀ ਰਾਜਨੀਤੀ, ਪਾਰਦਰਸ਼ਤਾ ਅਤੇ ਲੋਕਾਂ ਦੀ ਭਲਾਈ ਹੈ, ਅਤੇ ਇਹੀ ਅਸੂਲ ਲੈ ਕੇ ਪਾਰਟੀ ਆਉਣ ਵਾਲੀਆਂ ਚੋਣਾਂ ਵਿੱਚ ਪੂਰੇ ਦਮ-ਖਮ ਨਾਲ ਮੈਦਾਨ ਵਿੱਚ ਉਤਰੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Chandigarh ਦੇ ਸੈਕਟਰ 10-ਡੀ ਵਿੱਚ ਵਣ-ਮਹੋਤਸਵ ਮੌਕੇ ਬੱਚਿਆਂ ਅਤੇ ਵਸਨੀਕਾਂ ਨੇ ਲਗਾਏ ਰੁੱਖ

Chandigarh News: ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ (ਆਰ.ਡਬਲਯੂ.ਏ.) ਸੈਕਟਰ 10-ਡੀ ਵੱਲੋਂ...