Thursday, April 30, 2026
spot_img
spot_img

Talwandi Sabo News: Guru Kashi University ਵਲੋਂ ਸੰਗੀਤਕ ਬੈਂਡ ਹਾਰਮੋਨਿਕਸ ਦੀ ਸ਼ਾਨਦਾਰ ਸ਼ੁਰੂਆਤ ਨਾਲ ਨਵਾਂ ਮੀਲ ਪੱਥਰ

Date:

spot_img

Talwandi Sabo News: Guru Kashi University; ਗੁਰੂ ਕਾਸ਼ੀ ਯੂਨੀਵਰਸਿਟੀ ਨੇ ਇੱਕ ਸ਼ਾਨਦਾਰ ਸਮਾਗਮ ਦੌਰਾਨ ਹਾਰਮੋਨਿਕ ਬੈਂਡ ਦੀ ਸ਼ੁਰੂਆਤ ਕਰਕੇ ਇਤਿਹਾਸਿਕ ਮੀਲ ਸਥਾਪਿਤ ਕੀਤਾ। ਇਹ ਬੈਂਡ ਯੁਵਾ ਤੇ ਸੱਭਿਆਚਾਰਕ ਮਾਮਲਿਆਂ ਦੇ ਡਾਇਰੈਕਰ ਡਾ. ਕੰਵਲਜੀਤ ਕੌਰ ਵੱਲੋਂ ਐਂਪਲੀਫਾਈ-26 ਦੇ ਤਹਿਤ ਸ਼ਾਨਦਾਰ ਤਰੀਕੇ ਤੇ ਚਾਵਾਂ ਮੁਲਾਰ੍ਹਾਂ ਨਾਲ ਕੀਤਾ ਗਿਆ। ਇਸ ਮੌਕੇ ਆਯੋਜਿਤ ਕੀਤੇ ਗਏ ਸਮਾਰੋਹ ਵਿੱਚ ਨਾਮਵਰ ਭੰਗੜਾ ਕੋਚ ਅਮਰਿੰਦਰ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦ ਕਿ ਡਾ. ਜੀ.ਐਸ, ਚਹਿਲ ਅਤੇ ਜੁਝਾਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਿਰ ਹੋਏ।

ਇਹ ਵੀ ਪੜ੍ਹੋ 👉 Bathinda News: ਨਗਰ ਨਿਗਮ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕੀਤੀਆਂ ਤਿਆਰੀਆਂ ਸ਼ੁਰੂ, ਹੋਈ ਮੀਟਿੰਗ

ਇਸ ਮੌਕੇ ਆਪਣੇ ਵਧਾਈ ਸੰਦੇਸ਼ ਵਿੱਚ ਚਾਂਸਲਰ ਗੁਰਲਾਭ ਸਿੰਘ ਸਿੱਧੂ ਨੇ ਕਿਹਾ ਕਿ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਅਤੇ ਸੂਖਮ ਕਲਾਵਾਂ ਨਾਲ ਜੋੜਨ ਲਈ ਵਰਸਿਟੀ ਵਲੋਂ ਕਈ ਉਪਰਾਲੇ ਕੀਤੇ ਜਾਂਦੇ ਹਨ ਜਿੰਨ੍ਹਾਂ ਵਿੱਚੋਂ ਇਹ ਬੈਂਡ ਦੀ ਸ਼ੁਰੂਆਤ ਪ੍ਰਮੁੱਖ ਹੈ। ਉਹਨਾਂ ਇਹ ਵੀ ਕਿਹਾ ਕਿ ਬੈਂਡ ਦੇ ਸ਼ੁਰੂ ਹੋਣ ਨਾਲ ਵਿਦਿਆਰਥੀਆਂ ਨੂੰ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਲਈ ਮੰਚ ਮਿਲੇਗਾ, ਜੋ ਉਹਨਾਂ ਦੀ ਸ਼ਖ਼ਸੀਅਤ ਨੂੰ ਨਿਖਾਰਣ ਵਿੱਚ ਸਹਾਈ ਹੋਵੇਗਾ। ਵਾਈਸ-ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ ਨੇ ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਖਮ ਕਲਾਵਾਂ ਵਿਦਿਆਰਥੀਆਂ ਦੇ ਸਰਵ-ਪੱਖੀ ਵਿਕਾਸ ਨੂੰ ਨਿਖਾਰਦੀਆਂ ਹਨ ਤੇ ਵਿਦਿਆਰਥੀਆਂ ਦੇ ਮਨੋਬਲ ਨੂੰ ਉੱਚਾ ਚੁੱਕਣ ਵਿੱਚ ਯੋਗਦਾਨ ਪਾਉਂਦੀਆਂ ਹਨ।

ਇਹ ਵੀ ਪੜ੍ਹੋ 👉 AAP Leader Arrested: ਸਿਆਸੀ ਮਾਹੌਲ ਗਰਮ, ਪੁਲਿਸ ਨੇ ਚੁੱਕਿਆ ਆਮ ਆਦਮੀ ਪਾਰਟੀ ਦਾ ਆਗੂ

ਇਹ ਮਾਨਸਿਕ ਤਣਾਅ ਨੂੰ ਘੱਟ ਕਰਨ ਵਿੱਚ ਸਹਾਈ ਹੁੰਦੀਆਂ ਹਨ। ਉਹਨਾਂ ਹਾਜ਼ਿਰ ਦਰਸ਼ਕਾਂ ਅਤੇ ਵਿਦਿਆਰਥੀਆਂ ਨੂੰ ਸੰਗੀਤ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਬੈਂਡ ਕਿਸੇ ਇੱਕ ਵਾਦ ਯੰਤਰ ਦੀ ਆਵਾਜ਼ ਨਾ ਹੋ ਕੇ ਸੰਪੂਰਨ ਸੰਗੀਤਕ ਆਰਕੈਸਟਰਾ ਹੈ, ਜਿਸ ਵਿੱਚ ਵੱਖ-ਵੱਖ ਤਰਾਂ ਦੇ ਸਾਜਾਂ ਦਾ ਸਮਾਤੋਲ ਹੈ, ਇਸ ਤਰਾਂ ਇਹ ਬੈਂਡ ਸਾਨੂੰ ਜ਼ਿੰਦਗੀ ਵਿੱਚ ਸਮਾਤੋਲ ਅਤੇ ਤਵਾਜਨ ਬਣਾਈ ਰੱਖਣ ਦੀ ਸਿੱਖਿਆ ਦਿੰਦਾ ਹੈ। ਸੰਗੀਤ ਨਾਲ ਜੁੜਿਆ ਇਨਸਾਨ ਸਭ ਨਾਲ ਪ੍ਰੇਮ ਭਾਵ ਨਾਲ ਰਹਿੰਦਾ ਹੈ ਤੇ ਕਦੇ ਹਿੰਸਕ ਨਹੀਂ ਹੁੰਦਾ।

ਇਹ ਵੀ ਪੜ੍ਹੋ 👉Amritsar News : ਅੰਮ੍ਰਿਤਸਰ ‘ਚ 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ 

ਮੁੱਖ ਮਹਿਮਾਨ ਅਮਰਿੰਦਰ ਸੰਧੂ ਨੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਹੁਨਰ ਦੀ ਸ਼ਲਾਘਾ ਕੀਤੀ ਅਤੇ ਸੁਨਹਿਰੀ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਸਮਾਰੋਹ ਬਾਰੇ ਜਾਣਕਾਰੀ ਦਿੰਦਿਆਂ ਡਾਇਰੈਕਟਰ ਯੁਵਾ ਤੇ ਸੱਭਿਆਚਾਰਕ ਮਾਮਲੇ ਡਾ. ਕੌਰ ਨੇ ਦੱਸਿਆ ਕਿ ਸਮਾਰੋਹ ਵਿੱਚ ਵਿਸ਼ੇਸ਼ ਮਹਿਮਾਨਾਂ ਵੱਲੋਂ ਪੰਜਾਬੀ ਲੋਕ-ਨਾਚ ਭੰਗੜੇ ਦੀ ਸ਼ਾਨਦਾਰ ਪੇਸ਼ਕਾਰੀ ਨੇ ਦਰਸ਼ਕਾਂ ਦੀ ਖੂਬ ਵਾਹ-ਵਾਹ ਖੱਟੀ ਤੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਭੰਗੜਾ ਵੀ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਿਹਾ। ਵਿਸ਼ੇਸ ਤੌਰ ਤੋ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਪੰਜਾਬੀ ਅਤੇ ਹਿੰਦੀ ਗੀਤਾਂ ਦੇ ਫ਼ਿਉਜ਼ਨ ਨੇ ਦਰਸ਼ਕਾਂ ਨੂੰ ਕੀਲ ਕੇ ਰੱਖ ਦਿੱਤਾ। ਸਮਾਰੋਹ ਵਿੱਚ ਵੱਖ-ਵੱਖ ਵਿਭਾਗਾਂ ਦੇ ਡੀਨ, ਅਧਿਆਪਕ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਆਯੋਜ਼ਕਾਂ ਵਲੋਂ ਮਹਿਮਾਨਾਂ ਨੂੰ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਸਵੈ-ਗਿਣਤੀ ਨਾਲ ਪਹਿਲੇ ਪੜਾਅ ਦੀ ਸ਼ੁਰੂਆਤ

Bathinda News : ਜਨਗਣਨਾ 2027 ਦਾ ਪਹਿਲਾ ਪੜਾਅ --ਸਵੈ-ਗਿਣਤੀ--ਅੱਜ...

दादू गांव की पंचायती जमीन पर बनेगा सरकारी नर्सिंग कॉलेज

Haryana news: हरियाणा की स्वास्थ्य मंत्री आरती सिंह राव...

Haryana News: ‘स्वस्थ हरियाणा ही विकसित हरियाणा की आधारशिला’ – मुख्यमंत्री नायब सिंह सैनी

Haryana News: हरियाणा के मुख्यमंत्री श्री नायब सिंह सैनी...