Thursday, April 30, 2026
spot_img
spot_img

kiratpur sahib : ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਸ਼ਤਾਬਦੀ ਸਮਾਗਮਾਂ ਦੇ ਦੂਜੇ ਦਿਨ ਵੀ ਵੱਡੀ ਗਿਣਤੀ ਸੰਗਤ ਨੇ ਭਰੀ ਹਾਜ਼ਰੀ

Date:

spot_img

kiratpur sahib : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਵਸਾਈ ਨਗਰੀ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ ਦੇ ਆਰੰਭ ਹੋਏ ਸਮਾਗਮਾਂ ’ਚ ਦੂਜੇ ਦਿਨ ਵੀ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ। ਸੰਗਤਾਂ ਨੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ, ਗੁਰਦੁਆਰਾ ਬਿਬਾਣਗੜ੍ਹ ਸਾਹਿਬ, ਗੁਰਦੁਆਰਾ ਪਤਾਲਪੁਰੀ ਸਾਹਿਬ ਅਤੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਸਮੇਤ ਹੋਰ ਵੱਖ-ਵੱਖ ਅਸਥਾਨਾਂ ’ਤੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਸ਼ਰਧਾ ਪ੍ਰਗਟਾਈ। ਸਮਾਗਮ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ, ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਢਾਡੀ ਭਾਈ ਜਸਬੀਰ ਸਿੰਘ ਵਲਟੋਹਾ, ਭਾਈ ਜਗਦੀਸ਼ ਸਿੰਘ ਵਡਾਲਾ, ਭਾਈ ਗੁਰਭੇਜ ਸਿੰਘ ਚਵਿੰਡਾ, ਭਾਈ ਦਲਜੀਤ ਸਿੰਘ ਵਿਛੋਆ, ਭਾਈ ਸਤਪਾਲ ਸਿੰਘ ਐਮਏ ਤੇ ਭਾਈ ਹਰਨਰੈਣ ਸਿੰਘ ਲਹਿਰੀ, ਕਵੀਸ਼ਰ ਭਾਈ ਸਤਨਾਮ ਸਿੰਘ ਬੱਲੋਵਾਲੀ, ਭਾਈ ਲਖਵਿੰਦਰ ਸਿੰਘ ਦਰਦੀ, ਭਾਈ ਸੁੱਚਾ ਸਿੰਘ ਡੇਰਾ ਪਠਾਣਾਂ, ਭਾਈ ਮਲਕੀਤ ਸਿੰਘ ਵਰਪਾਲ, ਭਾਈ ਮੱਸਾ ਸਿੰਘ ਸਭਰਾ ਤੇ ਭਾਈ ਜਗਦੀਪ ਸਿੰਘ ਵੜੈਚ ਨੇ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਿਆ।

ਇਹ ਵੀ ਪੜ੍ਹੋ 👉 ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਸਵੈ-ਗਿਣਤੀ ਨਾਲ ਪਹਿਲੇ ਪੜਾਅ ਦੀ ਸ਼ੁਰੂਆਤ

ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਕਥਾ-ਵਿਚਾਰਾਂ ਕਰਦਿਆਂ ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸ ਦੀ ਸਾਂਝ ਪਾਈ।
ਇਸੇ ਦੌਰਾਨ ਗੁਰਦੁਆਰਾ ਸ੍ਰੀ ਸ਼ੀਸ਼ ਮਹਿਲ ਸਾਹਿਬ ਵਿਖੇ ਮੁੱਖ ਪੰਡਾਲ ’ਚ ਬੀਤੀ ਰਾਤ ਰੈਣ ਸਬਾਈ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿਚ ਅਖੰਡ ਕੀਰਤਨੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਅਤੇ ਸੰਗਤਾਂ ਨੂੰ ਸ਼ਤਾਬਦੀ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਲਗਾਈ ਗਈ ਪੁਸਤਕ ਪ੍ਰਦਰਸ਼ਨੀ ਅਤੇ ਇਤਿਹਾਸ ਨੂੰ ਰੂਪਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ। ਇਸ ਮੌਕੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਵੱਲੋਂ ਸਿਹਤ ਸਹੂਲਤਾਂ ਲਈ ਮੈਡੀਕਲ ਕੈਂਪ ਵੀ ਲਗਾਏ ਗਏ। ਸ਼੍ਰੋਮਣੀ ਕਮੇਟੀ ਤੋਂ ਇਲਾਵਾ ਵੱਖ-ਵੱਖ ਸੰਪ੍ਰਦਾਵਾਂ ਵੱਲੋਂ ਸੰਗਤਾਂ ਲਈ ਵਿਸ਼ੇਸ਼ ’ਤੇ ਲੰਗਰ ਲਗਾਏ ਗਏ ਸਨ।

ਇਹ ਵੀ ਪੜ੍ਹੋ 👉  Amritsar News : ਅੰਮ੍ਰਿਤਸਰ ‘ਚ 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਇਸ ਮੌਕੇ ਦਲ ਬਾਬਾ ਬਿਧੀਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਗੁਰਦੇਵ ਸਿੰਘ ਤਰਨਾ ਦਲ ਸ਼ਹੀਦੀ ਬਾਗ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਨਿਹਾਲ ਸਿੰਘ ਦਲ ਬਾਬਾ ਬਿਧੀਚੰਦ, ਬਾਬਾ ਜਰਨੈਲ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਸ. ਦਲਜੀਤ ਸਿੰਘ ਭਿੰਡਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ. ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਸ. ਰਾਮ ਸਿੰਘ ਮੁੰਬਈ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸ. ਗੁਰਨਾਮ ਸਿੰਘ, ਸ. ਸੁਖਬੀਰ ਸਿੰਘ, ਇੰਚਾਰਜ ਸ. ਕਾਰਜ ਸਿੰਘ, ਸ. ਰਾਜਵਿੰਦਰ ਸਿੰਘ ਜੋਗਾ, ਚੀਫ ਸ. ਜਗਦੀਸ਼ ਸਿੰਘ ਬੁੱਟਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਮੈਨੇਜਰ ਸ. ਮਲਕੀਤ ਸਿੰਘ, ਮੈਨੇਜਰ ਸ. ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਸ. ਹਰਦੇਵ ਸਿੰਘ, ਸਿੱਖ ਚਿੰਤਕ ਸ. ਤਲਵਿੰਦਰ ਸਿੰਘ ਬੁੱਟਰ, ਹੈਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਸਮੇਤ ਸੰਗਤਾਂ ਮੌਜੂਦ ਸਨ।

ਇਹ ਵੀ ਪੜ੍ਹੋ 👉 Chandigarh News : ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਸ਼ਾਮਲ, CM ਮਾਨ ਦੀ ਭਾਵੁਕ ਅਪੀਲ

ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ ਸਬੰਧੀ ਮੁੱਖ ਸਮਾਗਮ ਭਲਕੇ 1 ਮਈ ਨੂੰ ਗੁਰਦੁਆਰਾ ਸ੍ਰੀ ਸ਼ੀਸ਼ ਮਹਿਲ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਵਿਖੇ ਹੋਵੇਗਾ। ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਮੁੱਖ ਪੰਡਾਲ ਵਿਚ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ ਅਤੇ ਪੰਥ ਪ੍ਰਸਿੱਧ ਢਾਡੀ ਅਤੇ ਕਥਾਵਾਚਕ ਸੰਗਤਾਂ ਨੂੰ ਗੁਰ-ਇਤਿਹਾਸ ਨਾਲ ਜੋੜਨਗੇ। ਮੁੱਖ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਵੱਖ-ਵੱਖ ਸਿੱਖ ਸੰਪ੍ਰਦਾਵਾਂ ਦੇ ਮੁਖੀਆਂ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸੰਗਤ ਨੂੰ ਸੰਬੋਧਨ ਕਰਨਗੀਆਂ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਵਿਭਾਗ, ਸ਼੍ਰੋਮਣੀ ਕਮੇਟੀ
ਸੰਪਰਕ ਨੰ: 81968-00236

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਸਵੈ-ਗਿਣਤੀ ਨਾਲ ਪਹਿਲੇ ਪੜਾਅ ਦੀ ਸ਼ੁਰੂਆਤ

Bathinda News : ਜਨਗਣਨਾ 2027 ਦਾ ਪਹਿਲਾ ਪੜਾਅ --ਸਵੈ-ਗਿਣਤੀ--ਅੱਜ...

दादू गांव की पंचायती जमीन पर बनेगा सरकारी नर्सिंग कॉलेज

Haryana news: हरियाणा की स्वास्थ्य मंत्री आरती सिंह राव...

Haryana News: ‘स्वस्थ हरियाणा ही विकसित हरियाणा की आधारशिला’ – मुख्यमंत्री नायब सिंह सैनी

Haryana News: हरियाणा के मुख्यमंत्री श्री नायब सिंह सैनी...