Bathinda News: ਸਹਾਇਕ ਥਾਣੇਦਾਰ ਬੋਘਾ ਸਿੰਘ ਸੇਵਾ ਮੁਕਤ…

Date:

spot_img

Bathinda News : ਜ਼ਿਲ੍ਹਾ ਬਠਿੰਡਾ ਵਿੱਚ ਲੰਬੇ ਸਮੇਂ ਤੱਕ ਬਤੌਰ ਸਹਾਇਕ ਥਾਣੇਦਾਰ ਵਜੋਂ ਸੇਵਾ ਨਿਭਾਉਣ ਵਾਲੇ ਬੋਘਾ ਸਿੰਘ 33 ਸਾਲ 9 ਮਹੀਨੇ 15 ਦਿਨ ਦੀ ਸ਼ਾਨਦਾਰ ਸਰਕਾਰੀ ਨੌਕਰੀ ਪੂਰੀ ਕਰਨ ਉਪਰੰਤ ਸੇਵਾ ਮੁਕਤ ਹੋ ਗਏ ਹਨ। ਆਪਣੇ ਕਰੀਅਰ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਅਤੇ ਚੌਂਕੀਆਂ ਵਿੱਚ ਤਾਇਨਾਤ ਰਹਿੰਦੇ ਹੋਏ ਕਾਨੂੰਨ-ਵਿਵਸਥਾ ਕਾਇਮ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਪਿੰਡ ਮਹਿਮਾ ਸਰਕਾਰੀ ਨਾਲ਼ ਸੰਬੰਧਤ ਬੋਘਾ ਸਿੰਘ ਨੇ ਬਠਿੰਡਾ ਜ਼ਿਲ੍ਹੇ ਦੇ ਕਈ ਮਹੱਤਵਪੂਰਨ ਥਾਣਿਆਂ ਵਿੱਚ ਸੇਵਾ ਨਿਭਾਈ ਅਤੇ ਭਗਤਾ ਭਾਈਕਾ, ਸਿੰਗੋ, ਬੱਲੂਆਣਾ, ਨਥਾਣਾ ਅਤੇ ਪਥਰਾਲਾ ਵਿਖੇ ਬਤੌਰ ਚੌਂਕੀ ਇੰਚਾਰਜ ਵੀ ਰਹੇ।

ਇਹ ਵੀ ਪੜ੍ਹੋ 👉 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਉਨ੍ਹਾਂ ਨੇ ਹਰ ਥਾਂ ਤੇ ਆਪਣੀ ਡਿਊਟੀ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਇਆ, ਜਿਸ ਕਾਰਨ ਉਹ ਲੋਕਾਂ ਅਤੇ ਸਾਥੀਆਂ ਵਿੱਚ ਭਰੋਸੇਯੋਗ ਅਧਿਕਾਰੀ ਵਜੋਂ ਜਾਣੇ ਜਾਂਦੇ ਰਹੇ। ਉਨ੍ਹਾਂ ਦੀ ਉੱਤਮ ਸੇਵਾ ਦੇ ਮੱਦੇਨਜ਼ਰ ਉਨ੍ਹਾਂ ਨੂੰ ਜ਼ਿਲ੍ਹਾ ਪੁਲੀਸ ਅਤੇ ਡਾਇਰੈਕਟਰ ਜਨਰਲ ਪੁਲੀਸ ਵੱਲੋਂ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਸਾਥੀ ਕਰਮਚਾਰੀਆਂ ਅਨੁਸਾਰ ਉਹ ਇੱਕ ਅਨੁਭਵੀ ਅਤੇ ਸਹਿਯੋਗੀ ਅਧਿਕਾਰੀ ਸਨ, ਜਿਨ੍ਹਾਂ ਤੋਂ ਨਵੇਂ ਕਰਮਚਾਰੀ ਹਮੇਸ਼ਾਂ ਸਿੱਖਦੇ ਰਹੇ।

ਇਹ ਵੀ ਪੜ੍ਹੋ 👉 ਪੰਜਾਬ ਨੇ ਸਰਹੱਦ ਦੇ ਪਿੱਛੇ ਖੜ੍ਹੀ ਕੀਤੀ ਗੁਪਤ ਦੀਵਾਰ, ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

ਸੇਵਾ ਮੁਕਤੀ ਮੌਕੇ ਵਿਭਾਗ ਵੱਲੋਂ ਇਕ ਸਧਾਰਣ ਸਮਾਰੋਹ ਆਯੋਜਿਤ ਕੀਤਾ ਗਿਆ, ਜਿਸ ਵਿੱਚ ਅਧਿਕਾਰੀਆਂ ਅਤੇ ਸਾਥੀਆਂ ਨੇ ਉਨ੍ਹਾਂ ਦੀ ਸੇਵਾ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਅਤੇ ਯਾਦਗਾਰੀ ਚਿੰਨ੍ਹ ਭੇਟ ਕੀਤਾ। ਸੇਵਾ ਮੁਕਤੀ ਤੋਂ ਬਾਅਦ ਬੋਘਾ ਸਿੰਘ ਨੇ ਕਿਹਾ ਕਿ ਉਹ ਆਪਣਾ ਸਮਾਂ ਪਰਿਵਾਰ ਨਾਲ ਬਿਤਾਉਣ ਦੇ ਨਾਲ-ਨਾਲ ਸਮਾਜਿਕ ਕਾਰਜਾਂ ਵਿੱਚ ਵੀ ਯੋਗਦਾਨ ਦਿੰਦੇ ਰਹਿਣਗੇ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini ਨੇ ਮੁਨੀਮਪੁਰ ਵਿੱਚ ਕਿਸਾਨਾਂ ਨੂੰ ਪ੍ਰਦਾਨ ਕੀਤੇ ਪੁਸ਼ਪ ਰਤਨ ਅਤੇ ਪੁਸ਼ਪ ਸਨਮਾਨ ਪੁਰਸਕਾਰ

👉ਫਲੋਰਿਕਲਚਰ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਲਈ ਮੁੱਖ ਮੰਤਰੀ ਨੇ...