Khanna News : ਖੰਨਾ ਤੋਂ ਇੱਕ ਦੁੱਖਦਾਈ ਅਤੇ ਚਿੰਤਾਜਨਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਘਣਗਸ ਦੇ 29 ਸਾਲਾ ਨੌਜਵਾਨ ਮਹਿਕ ਸਿੰਘ ਦੀ ਅਮਰੀਕਾ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਇਸ ਘਟਨਾ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ, ਜਦਕਿ ਪਰਿਵਾਰਕ ਮੈਂਬਰ ਇਸ ਨੂੰ ਕਤਲ ਕਰਾਰ ਦੇ ਰਹੇ ਹਨ ਅਤੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕਰ ਰਹੇ ਹਨ। ਜਾਣਕਾਰੀ ਅਨੁਸਾਰ, ਮਹਿਕ ਸਿੰਘ ਦੀ ਮੌਤ 21 ਅਪ੍ਰੈਲ ਦੀ ਰਾਤ ਨੂੰ ਹੋਈ ਸੀ, ਜਿਸ ਦੀ ਸੂਚਨਾ ਪਰਿਵਾਰ ਨੂੰ ਅਗਲੇ ਦਿਨ 22 ਅਪ੍ਰੈਲ ਸਵੇਰੇ ਫ਼ੋਨ ਰਾਹੀਂ ਦਿੱਤੀ ਗਈ। ਪਰਿਵਾਰ ਦਾ ਕਹਿਣਾ ਹੈ ਕਿ ਉਹਨਾਂ ਕੋਲ ਇੰਨੇ ਆਰਥਿਕ ਸਰੋਤ ਨਹੀਂ ਹਨ ਕਿ ਆਪਣੇ ਪੁੱਤਰ ਦੀ ਲਾਸ਼ ਨੂੰ ਭਾਰਤ ਵਾਪਸ ਲਿਆ ਕੇ ਆਪਣੇ ਪਿੰਡ ਵਿੱਚ ਅੰਤਿਮ ਸੰਸਕਾਰ ਕਰ ਸਕਣ।
👉 ਇਹ ਵੀ ਪੜ੍ਹੋ : Punjab News : ਪੰਜਾਬ ਰੋਡਵੇਜ਼, ਪਨ ਬਸ ਅਤੇ PRTC ਦੇ ਕੱਚੇ ਕਾਮਿਆਂ ਨੇ ਕੀਤਾ ਵੱਡਾ ਐਲਾਨ
ਮਹਿਕ ਦੇ ਪਿਤਾ ਉਦੈ ਸਿੰਘ ਨੇ ਦੱਸਿਆ ਕਿ ਉਹਦਾ ਪੁੱਤਰ 1 ਅਪ੍ਰੈਲ 2024 ਨੂੰ ਕੈਨੇਡਾ ਗਿਆ ਸੀ ਅਤੇ ਕੁਝ ਸਮੇਂ ਬਾਅਦ ਅਮਰੀਕਾ ਚਲਾ ਗਿਆ, ਜਿੱਥੇ ਉਹ ਇੱਕ ਸਟੋਰ ਵਿੱਚ ਕੰਮ ਕਰ ਰਿਹਾ ਸੀ। ਉਹਨਾਂ ਦੱਸਿਆ ਕਿ 15 ਅਪ੍ਰੈਲ ਨੂੰ ਮਹਿਕ ਨਾਲ ਉਨ੍ਹਾਂ ਦੀ ਗੱਲਬਾਤ ਹੋਈ ਸੀ ਅਤੇ ਉਹ ਪੂਰੀ ਤਰ੍ਹਾਂ ਠੀਕ ਸੀ। ਇਸ ਤੋਂ ਇਲਾਵਾ, ਮਹਿਕ ਦੀ ਭੂਆ ਸੁਖਵਿੰਦਰ ਕੌਰ ਨੇ ਵੀ ਦੱਸਿਆ ਕਿ 21 ਅਪ੍ਰੈਲ ਨੂੰ ਉਹਨਾਂ ਦੀ ਮਹਿਕ ਨਾਲ ਗੱਲ ਹੋਈ ਸੀ ਅਤੇ ਉਹ ਨਾਰਮਲ ਸੀ। ਉਹ ਆਪਣੇ ਡਰਾਈਵਿੰਗ ਲਾਇਸੰਸ ਬਾਰੇ ਗੱਲ ਕਰ ਰਿਹਾ ਸੀ ਅਤੇ ਭਵਿੱਖ ਦੀਆਂ ਯੋਜਨਾਵਾਂ ਬਣਾ ਰਿਹਾ ਸੀ।
👉 ਇਹ ਵੀ ਪੜ੍ਹੋ : Chandigarh News : ਅਸਥਾਈ ਤੌਰ ‘ਤੇ ਰੋਕੀ ਗਈ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਕਾਰਵਾਈ
ਪਰਿਵਾਰ ਦੇ ਹੋਰ ਮੈਂਬਰਾਂ ਨੇ ਵੀ ਸਰਕਾਰ ਅੱਗੇ ਅਪੀਲ ਕੀਤੀ ਹੈ ਕਿ ਉਹ ਇਸ ਦੁਖੀ ਪਰਿਵਾਰ ਦੀ ਮਦਦ ਕਰੇ ਅਤੇ ਲਾਸ਼ ਨੂੰ ਜਲਦੀ ਭਾਰਤ ਲਿਆਉਣ ਵਿੱਚ ਸਹਾਇਤਾ ਪ੍ਰਦਾਨ ਕਰੇ। ਇਸ ਮੌਕੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਗੁਰਦੀਪ ਸਿੰਘ ਮਦਨੀਪੁਰ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਅਤੇ ਉਨ੍ਹਾਂ ਨੇ ਵੀ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇ। ਇਸ ਮਾਮਲੇ ਨੇ ਨਾ ਸਿਰਫ਼ ਪਰਿਵਾਰ ਨੂੰ ਝੰਝੋੜ ਕੇ ਰੱਖ ਦਿੱਤਾ ਹੈ, ਸਗੋਂ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀ ਨੌਜਵਾਨਾਂ ਦੀ ਸੁਰੱਖਿਆ ਨੂੰ ਲੈ ਕੇ ਵੀ ਗੰਭੀਰ ਸਵਾਲ ਖੜੇ ਕਰ ਦਿੱਤੇ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




