ਇਹ ਵੀ ਪੜ੍ਹੋ 👉 Punjab News : ਪੰਜਾਬ ਰੋਡਵੇਜ਼, ਪਨ ਬਸ ਅਤੇ PRTC ਦੇ ਕੱਚੇ ਕਾਮਿਆਂ ਨੇ ਕੀਤਾ ਵੱਡਾ ਐਲਾਨ
ਹਾਲਾਂਕਿ, ਇਸ ਸੋਸ਼ਲ ਮੀਡੀਆ ਪੋਸਟ ਦੀ ਅਧਿਕਾਰਕ ਪੁਸ਼ਟੀ ਨਹੀਂ ਹੋਈ ਹੈ ਅਤੇ ਇਸਨੂੰ ਲੈ ਕੇ ਅਜੇ ਵੀ ਸਥਿਤੀ ਸਪੱਸ਼ਟ ਨਹੀਂ ਹੈ। ਉਧਰ, ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਕਪੂਰਥਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ, ਇਸ ਸੰਵੇਦਨਸ਼ੀਲ ਮਾਮਲੇ ਦੀ ਜਾਂਚ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਅਤੇ ਦੋਸ਼ੀਆਂ ਦੀ ਤਲਾਸ਼ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਮਾਮਲੇ ਨਾਲ ਜੁੜੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ 👉 Punjab News : ਪੰਜਾਬ ਰੋਡਵੇਜ਼, ਪਨ ਬਸ ਅਤੇ PRTC ਦੇ ਕੱਚੇ ਕਾਮਿਆਂ ਨੇ ਕੀਤਾ ਵੱਡਾ ਐਲਾਨ
ਜਾਣਕਾਰੀ ਅਨੁਸਾਰ, ਮ੍ਰਿਤਕ ਗੁਰਪ੍ਰੀਤ ਸਿੰਘ ਦੇ ਖ਼ਿਲਾਫ਼ ਪਹਿਲਾਂ ਵੀ ਤਿੰਨ ਅਪਰਾਧਿਕ ਮਾਮਲੇ ਦਰਜ ਸਨ, ਜਿਨ੍ਹਾਂ ਵਿੱਚ ਗੈਰ-ਕਾਨੂੰਨੀ ਹਥਿਆਰ, ਡਕੈਤੀ ਅਤੇ ਐਨ.ਡੀ.ਪੀ.ਐੱਸ ਐਕਟ ਤਹਿਤ ਮਾਮਲੇ ਸ਼ਾਮਲ ਹਨ। ਇਸ ਤੋਂ ਇਲਾਵਾ, ਉਹ 2015 ਵਿੱਚ ਹੋਏ ਗੈਂਗਸਟਰ ਸੁੱਖਾ ਕਾਹਲਵਾਂ ਦੇ ਕਤਲ ਮਾਮਲੇ ਵਿੱਚ ਇੱਕ ਅਹਿਮ ਗਵਾਹ ਵੀ ਦੱਸਿਆ ਜਾ ਰਿਹਾ ਹੈ।
ਫਿਲਹਾਲ ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ ਅਤੇ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




