Punjab News: cm nayab singh Saini; ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਪੰਜਾਬ ਦੀ ਰਾਜਨੀਤੀ ਇੱਕ ਅਜਿਹੇ ਦੌਰ ਵਿੱਚੋਂ ਗੁਜ਼ਰ ਰਹੀ ਹੈ ਜਿੱਥੇ ਸੱਤਾ, ਸਥਿਰਤਾ ਅਤੇ ਜਨਹਿਤ ਵਿਚਕਾਰ ਡੂੰਘਾ ਸੰਘਰਸ਼ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਿਆਸਤ ਵਿੱਚ ਅਸਥਿਰਤਾ ਵਧ ਰਹੀ ਹੈ। ਪੰਜਾਬ ਨੂੰ ਅੱਜ ਇੱਕ ਅਜਿਹੀ ਡਬਲ ਇੰਜਣ ਵਾਲੀ ਸਰਕਾਰ ਦੀ ਲੋੜ ਹੈ, ਜੋ ਸਿਰਫ਼ ਵਾਅਦੇ ਨਾ ਕਰੇ, ਸਗੋਂ ਉਨ੍ਹਾਂ ਨੂੰ ਪੂਰਾ ਕਰਨ ਦੀ ਸਮਰੱਥਾ ਵੀ ਰੱਖੇ। ਅਜਿਹੀ ਅਗਵਾਈ ਦੀ ਲੋੜ ਹੈ, ਜੋ ਫੈਸਲੇ ਲੈਣ ਤੋਂ ਨਾ ਡਰੇ, ਜੋ ਜਨਤਾ ਦੇ ਹਿੱਤ ਨੂੰ ਸਭ ਤੋਂ ਉੱਪਰ ਰੱਖੇ ਅਤੇ ਜੋ ਦੇਸ਼ ਦੇ ਹਿੱਤ ਵਿੱਚ ਕੰਮ ਕਰੇ। ਇਹ ਸਭ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਹੀ ਸੰਭਵ ਹੈ। ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ‘ਤੇ ਪ੍ਰਧਾਨ ਮੰਤਰੀ ਦੇ ਵਿਕਸਿਤ ਭਾਰਤ ਦੇ ਸੰਕਲਪ ਦੀ ਤਰਜ਼ ‘ਤੇ ਵਿਕਸਿਤ ਪੰਜਾਬ ਬਣਾਉਣ ਦਾ ਕੰਮ ਕਰਾਂਗੇ। ਮੁੱਖ ਮੰਤਰੀ ਸ਼ੁੱਕਰਵਾਰ ਨੂੰ ਪੰਜਾਬ ਦੇ ਮੰਡੀ ਗੋਬਿੰਦਗੜ੍ਹ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ।
ਇਹ ਵੀ ਪੜ੍ਹੋ 👉ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ ‘ਤੇ ਕਾਮਿਆਂ ਦੀ ਕਿਰਤ ਨੂੰ ਸਲਾਮ
ਮੁੱਖ ਮੰਤਰੀ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਦਾ ਇਤਿਹਾਸ ਸਾਨੂੰ ਇਹ ਸਿਖਾਉਂਦਾ ਹੈ ਕਿ ਸੰਘਰਸ਼ ਅਤੇ ਸੰਕਲਪ ਨਾਲ ਹੀ ਸਫਲਤਾ ਦਾ ਰਾਹ ਪੱਧਰਾ ਹੁੰਦਾ ਹੈ। ਇਹ ਖੇਤਰ ਸਦੀਆਂ ਤੋਂ ਵਪਾਰ, ਸੱਭਿਆਚਾਰ ਅਤੇ ਸਮਾਜਿਕ ਸਦਭਾਵਨਾ ਦਾ ਕੇਂਦਰ ਰਿਹਾ ਹੈ। ਇੱਥੇ ਵੱਖ-ਵੱਖ ਭਾਈਚਾਰਿਆਂ ਨੇ ਮਿਲ-ਜੁਲ ਕੇ ਇੱਕ ਅਜਿਹੀ ਵਿਰਾਸਤ ਦੀ ਸਿਰਜਣਾ ਕੀਤੀ ਹੈ, ਜਿਸ ਵਿੱਚ ਏਕਤਾ ਅਤੇ ਭਾਈਚਾਰੇ ਦੀ ਭਾਵਨਾ ਸਰਵਉੱਚ ਹੈ। ਇਤਿਹਾਸ ਦੇ ਕਈ ਉਤਰਾਅ-ਚੜ੍ਹਾਵਾਂ ਦਾ ਗਵਾਹ ਰਿਹਾ ਇਹ ਸ਼ਹਿਰ ਹਰ ਚੁਣੌਤੀ ਤੋਂ ਬਾਅਦ ਹੋਰ ਮਜ਼ਬੂਤ ਹੋ ਕੇ ਉੱਭਰਿਆ ਹੈ। ਚਾਹੇ ਉਹ ਸਮਾਜਿਕ ਤਬਦੀਲੀ ਦਾ ਦੌਰ ਰਿਹਾ ਹੋਵੇ ਜਾਂ ਆਰਥਿਕ ਤਬਦੀਲੀਆਂ ਦਾ ਸਮਾਂ, ਮੰਡੀ ਗੋਬਿੰਦਗੜ੍ਹ ਨੇ ਹਰ ਹਾਲਤ ਵਿੱਚ ਆਪਣੀ ਪਛਾਣ ਅਤੇ ਆਪਣੇ ਆਤਮ-ਵਿਸ਼ਵਾਸ ਨੂੰ ਬਰਕਰਾਰ ਰੱਖਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ਹਿਰ ਦੇਸ਼ ਭਰ ਵਿੱਚ ‘ਸਟੀਲ ਟਾਊਨ’ ਦੇ ਨਾਂ ਨਾਲ ਵੀ ਮਸ਼ਹੂਰ ਹੈ। ਇੱਥੋਂ ਦੇ ਉਦਯੋਗ ਪੂਰੇ ਭਾਰਤ ਦੀ ਆਰਥਿਕਤਾ ਨੂੰ ਮਜ਼ਬੂਤੀ ਦਿੰਦੇ ਹਨ। ਵਿਡੰਬਨਾ ਇਹ ਹੈ ਕਿ ਅੱਜ ਮੰਡੀ ਗੋਬਿੰਦਗੜ੍ਹ ਦਾ ਉਦਯੋਗ ਕਈ ਗੰਭੀਰ ਸੰਕਟਾਂ ਨਾਲ ਜੂਝ ਰਿਹਾ ਹੈ। ਮਹਿੰਗੀ ਬਿਜਲੀ ਅਤੇ ਨੀਤੀਗਤ ਅਸਥਿਰਤਾ ਨੇ ਇੱਥੋਂ ਦੇ ਉਦਯੋਗਾਂ ਦੀ ਰੀੜ੍ਹ ਦੀ ਹੱਡੀ ਕਮਜ਼ੋਰ ਕਰ ਦਿੱਤੀ ਹੈ।
ਕਈ ਲਘੂ ਅਤੇ ਦਰਮਿਆਨੇ ਉਦਯੋਗ ਬੰਦ ਹੋਣ ਦੇ ਕੰਢੇ ਹਨ ਅਤੇ ਹਜ਼ਾਰਾਂ ਮਜ਼ਦੂਰਾਂ ਦੇ ਸਾਹਮਣੇ ਰੁਜ਼ਗਾਰ ਦਾ ਸੰਕਟ ਖੜ੍ਹਾ ਹੋ ਗਿਆ ਹੈ। ਇਹ ਸਿਰਫ਼ ਅੰਕੜਿਆਂ ਦੀ ਗੱਲ ਨਹੀਂ ਹੈ, ਇਹ ਉਨ੍ਹਾਂ ਪਰਿਵਾਰਾਂ ਦੀ ਪੀੜਾ ਹੈ ਜਿਨ੍ਹਾਂ ਦੀ ਰੋਜ਼ੀ-ਰੋਟੀ ਇਸ ਉਦਯੋਗ ਨਾਲ ਜੁੜੀ ਹੋਈ ਹੈ। ਜਦੋਂ ਫੈਕਟਰੀ ਬੰਦ ਹੁੰਦੀ ਹੈ, ਤਾਂ ਸਿਰਫ਼ ਮਸ਼ੀਨਾਂ ਨਹੀਂ ਰੁਕਦੀਆਂ, ਸਗੋਂ ਘਰਾਂ ਦੇ ਚੁੱਲ੍ਹੇ ਵੀ ਠੰਢੇ ਪੈ ਜਾਂਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਆਪਣੇ ਸੰਕਲਪ ਪੱਤਰ ਦੇ 217 ਵਾਅਦਿਆਂ ਵਿੱਚੋਂ 60 ਵਾਅਦੇ ਡੇਢ ਸਾਲ ਵਿੱਚ ਹੀ ਪੂਰੇ ਕਰ ਕੇ ਦਿਖਾ ਦਿੱਤੇ ਹਨ। ਇੰਨਾ ਹੀ ਨਹੀਂ, 157 ਵਾਅਦਿਆਂ ‘ਤੇ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀਆਂ ਭੈਣਾਂ-ਧੀਆਂ ਨੂੰ ਆਰਥਿਕ ਅਤੇ ਸਮਾਜਿਕ ਸੁਰੱਖਿਆ ਪ੍ਰਦਾਨ ਕਰਨ ਲਈ ‘ਦੀਨਦਿਆਲ ਲਾਡੋ ਲਛਮੀ ਯੋਜਨਾ’ ਸ਼ੁਰੂ ਕੀਤੀ ਗਈ ਹੈ। ਇਸ ਸਕੀਮ ਤਹਿਤ 2100 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਹੁਣ ਤੱਕ ਲਗਭਗ 10 ਲੱਖ ਭੈਣਾਂ-ਧੀਆਂ ਨੂੰ 1 ਹਜ਼ਾਰ 38 ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ ਗਰੀਬ ਮਹਿਲਾਵਾਂ ਨੂੰ ਆਪਣੀ ਰਸੋਈ ਚਲਾਉਣ ਲਈ ਹਰ ਮਹੀਨੇ ਸਿਰਫ਼ 500 ਰੁਪਏ ਵਿੱਚ ਗੈਸ ਸਿਲੰਡਰ ਦਿੱਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ 👉ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ ਨਿੱਝਰ ਦੇ ਕਤਲ ‘ਚ ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ
ਉਨ੍ਹਾਂ ਕਿਹਾ ਕਿ ਅੱਜ ਹਰਿਆਣਾ ਵਿੱਚ ਕਿਸਾਨਾਂ ਦੀਆਂ 24 ਫ਼ਸਲਾਂ ਦੀ ਖ਼ਰੀਦ ਘੱਟੋ-ਘੱਟ ਸਮਰਥਨ ਮੁੱਲ (MSP) ‘ਤੇ ਕੀਤੀ ਜਾ ਰਹੀ ਹੈ। ਹੁਣ ਤੱਕ 12 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ ਫ਼ਸਲ ਖ਼ਰੀਦ ਦੇ 1 ਲੱਖ 79 ਹਜ਼ਾਰ 317 ਕਰੋੜ ਰੁਪਏ ਪਾਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਬਜ਼ੁਰਗਾਂ ਨੂੰ 3200 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ। ਇਸ ਪੈਨਸ਼ਨ ਦਾ ਲਾਭ 50 ਲੱਖ ਬਜ਼ੁਰਗਾਂ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ‘ਬਿਨਾਂ ਪਰਚੀ ਅਤੇ ਬਿਨਾਂ ਖਰਚੀ’ ਦੇ 2 ਲੱਖ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵ੍ਹਾਈਟ ਪੇਪਰ (ਸ਼ਵੇਤ ਪੱਤਰ) ਜਾਰੀ ਕਰਨ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਕਿੰਨੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਦੀ ਗੱਲ ਕਹੀ ਸੀ, ਪਰ ਅੱਜ ਪੰਜਾਬ ਵਿਧਾਨ ਸਭਾ ਵਿੱਚ ਭਾਸ਼ਣ ਦਿੰਦੇ ਸਮੇਂ ਮੁੱਖ ਮੰਤਰੀ ਖ਼ੁਦ ਨਸ਼ੇ ਦੀ ਹਾਲਤ ਵਿੱਚ ਦਿਖਾਈ ਦਿੱਤੇ। ਇਸ ਮੌਕੇ ਪ੍ਰੋਗਰਾਮ ਦੇ ਪ੍ਰਬੰਧਕ ਕੰਵਰਵੀਰ ਸਿੰਘ ਟੋਹੜਾ, ਰਾਜ ਸਭਾ ਮੈਂਬਰ ਸਰਦਾਰ ਸਤਨਾਮ ਸਿੰਘ ਸੰਧੂ, ਹਰਿਆਣਾ ਦੇ ਸਾਬਕਾ ਮੰਤਰੀ ਅਸੀਮ ਗੋਇਲ, ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਸ੍ਰੀ ਸੁਭਾਸ਼ ਸ਼ਰਮਾ, ਜ਼ਿਲ੍ਹਾ ਪ੍ਰਧਾਨ ਭਾਜਪਾ ਦੀਦਾਰ ਸਿੰਘ ਭੱਟੀ, ਸੂਬਾ ਕਾਰਜਕਾਰਨੀ ਮੈਂਬਰ ਰਾਕੇਸ਼ ਗੁਪਤਾ ਅਤੇ ਹੋਰ ਮਾਣਯੋਗ ਵਿਅਕਤੀ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




