Saturday, May 2, 2026
spot_img
spot_img

Chandigarh News: ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 465 ਕਰੋੜ ਰੁਪਏ ਤੋਂ ਵੱਧ ਦਾ ਇਲਾਜ

Date:

spot_img

Chandigarh News: ਪੰਜਾਬ ਸਰਕਾਰ ਨੇ ਸੂਬੇ ਵਿੱਚ ਲੋਕਾਂ ਨੂੰ ਕਿਫਾਇਤੀ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਅਹਿਮ ਅਪਡੇਟ ਸਾਂਝਾ ਕੀਤਾ ਹੈ । ਹੁਣ ਤੱਕ ਇਸ ਯੋਜਨਾ ਤਹਿਤ 465.36 ਕਰੋੜ ਰੁਪਏ ਤੋਂ ਵੱਧ ਦਾ ਇਲਾਜ ਕੀਤਾ ਜਾ ਚੁੱਕਾ ਹੈ, 42 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਗਏ ਹਨ ਅਤੇ 2.77 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਇਲਾਜ ਦੀ ਸਹੂਲਤ ਦਿੱਤੀ ਗਈ ਹੈ। ਇਹ ਦਰਸਾਉਂਦਾ ਹੈ ਕਿ ਵੱਡੀ ਗਿਣਤੀ ਵਿੱਚ ਪਰਿਵਾਰ ਸਿਹਤ ਕਾਰਡ ‘ਤੇ ਭਰੋਸਾ ਕਰ ਰਹੇ ਹਨ ਅਤੇ ਇਸਦਾ ਲਾਭ ਲੈ ਰਹੇ ਹਨ। ਇਸ ਸਫ਼ਲਤਾ ਦੇ ਬਾਵਜੂਦ, ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਹਨਾਂ ਨੇ ਹਾਲੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ ਉਹ ਜਲਦੀ ਤੋਂ ਜਲਦੀ ਰਜਿਸਟ੍ਰੇਸ਼ਨ ਕਰਵਾਉਣ । ਸਰਕਾਰ ਨੇ ਜ਼ੋਰ ਦਿੱਤਾ ਹੈ ਕਿ ਮੈਡੀਕਲ ਐਮਰਜੈਂਸੀ ਕਿਸੇ ਵੀ ਸਮੇਂ ਆ ਸਕਦੀ ਹੈ ਅਤੇ ਸਮੇਂ ਸਿਰ ਰਜਿਸਟ੍ਰੇਸ਼ਨ ਪਰਿਵਾਰਾਂ ਨੂੰ ਅਜਿਹੇ ਵੇਲੇ ਆਰਥਿਕ ਬੋਝ ਤੋਂ ਬਚਾ ਸਕਦੀ ਹੈ।ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਯੋਜਨਾ ਪੰਜਾਬ ਦੇ ਹਰ ਨਾਗਰਿਕ ਲਈ ਸਿਹਤ ਸੇਵਾਵਾਂ ਨੂੰ ਸੌਖਾ ਅਤੇ ਸਸਤਾ ਬਣਾ ਰਹੀ ਹੈ।

ਇਹ ਵੀ ਪੜ੍ਹੋ 👉Chandigarh News : ਪੰਜਾਬ ਆਰਟੀਫ਼ੀਸ਼ਲ ਇੰਟੈਲੀਜੈਂਸ ਸਿਸਟਮ ਨੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਪੰਜਾਬ ਪੁਲਿਸ ਨੂੰ ਦਿੱਤੀ ਨਵੀਂ ਤਾਕਤ

ਉਨ੍ਹਾਂ ਦੱਸਿਆ ਕਿ ਲਗਭਗ 2.77 ਲੱਖ ਪ੍ਰੀ-ਆਥਰਾਈਜ਼ੇਸ਼ਨ ਬੇਨਤੀਆਂ ‘ਤੇ 465.36 ਕਰੋੜ ਰੁਪਏ ਤੋਂ ਵੱਧ ਖ਼ਰਚ ਅਤੇ 42 ਲੱਖ ਤੋਂ ਵੱਧ ਰਜਿਸਟ੍ਰੇਸ਼ਨਾਂ ਇਸ ਗੱਲ ਦਾ ਸਪਸ਼ੱਟ ਸਬੂਤ ਹਨ ਕਿ ਲੋਕ ਇਸ ਯੋਜਨਾ ‘ਤੇ ਭਰੋਸਾ ਕਰ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿੰਨ੍ਹਾਂ ਨੇ ਅਜੇ ਤੱਕ ਰਜਿਸਟ੍ਰੇਸ਼ਨ ਨਹੀਂ ਕਰਵਾਈ, ਉਹ ਦੇਰੀ ਨਾ ਕਰਨ ਕਿਉਂਕਿ ਇਹ ਯੋਜਨਾ ਲੋੜ ਪੈਣ ਤੇ ਵਿੱਤੀ ਸੁਰੱਖਿਆ ਪ੍ਰਦਾਨ ਕਰਦੀ ਹੈ। ਇਸ ਯੋਜਨਾ ਦੀ ਮੁੱਖ ਵਿਸ਼ੇਸ਼ਤਾ ਇਹ ਹੈ ਕਿ ਇਹ ਸਭ ਲਈ ਲਾਭਕਾਰੀ ਹੈ। ਇਸ ਵਿੱਚ ਉਮਰ, ਲਿੰਗ ਜਾਂ ਆਮਦਨ ਦੇ ਆਧਾਰ ‘ਤੇ ਕੋਈ ਸੀਮਾ ਨਹੀਂ ਹੈ। ਇਸ ਕਰਕੇ ਇਹ ਦੇਸ਼ ਦੇ ਸਭ ਤੋਂ ਸਮਾਵੇਸ਼ੀ ਸਿਹਤ ਪ੍ਰੋਗਰਾਮਾਂ ਵਿੱਚੋਂ ਇੱਕ ਹੈ। ਯੋਜਨਾ ਅਧੀਨ ਵੱਧ ਤੋਂ ਵੱਧ ਲੋਕਾਂ ਦੀ ਰਜਿਸਟ੍ਰੇਸ਼ਨ ਲਈ ਸਰਕਾਰ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਰੋਜ਼ਾਨਾ ਰਜਿਸਟ੍ਰੇਸ਼ਨ ਕੈਂਪ ਲਗਾ ਰਹੀ ਹੈ। ਇਹ ਕੈਂਪ ਗੁਰਦੁਆਰਿਆਂ, ਪੰਚਾਇਤ ਘਰਾਂ, ਮੰਦਰਾਂ ਅਤੇ ਕਮਿਊਨਿਟੀ ਸੈਂਟਰਾਂ ਵਿਖੇ ਲਗਾਏ ਜਾ ਰਹੇ ਹਨ। ਇੱਥੇ ਸਿੱਖਿਅਤ ਕਰਮਚਾਰੀ ਮੌਜੂਦ ਹੁੰਦੇ ਹਨ,ਜੋ ਲੋਕਾਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਦੇ ਹਨ ਅਤੇ ਮੌਕੇ ‘ਤੇ ਹੀ ਰਜਿਸਟ੍ਰੇਸ਼ਨ ਪੂਰੀ ਕਰਵਾਉਣ ਵਿੱਚ ਮਦਦ ਕਰਦੇ ਹਨI ਸਰਕਾਰ ਨੇ ਲੋਕਾਂ ਵਿੱਚ ਪ੍ਰਚਲਿਤ ਕੁੱਝ ਆਮ ਗਲਤਫਹਿਮੀਆਂ ਵੀ ਦੂਰ ਕੀਤੀਆਂ ਹਨ।

ਇਹ ਵੀ ਪੜ੍ਹੋ 👉Punjab ‘ਚ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ; ਗ੍ਰਹਿ ਸਕੱਤਰ ਸਮੇਤ 45 ਅਫ਼ਸਰ ਬਦਲੇ

ਇਹ ਯੋਜਨਾ ਕੇਵਲ ਗਰੀਬ ਪਰਿਵਾਰਾਂ ਲਈ ਨਹੀਂ, ਸਗੋਂ ਪੰਜਾਬ ਦੇ ਹਰ ਨਿਵਾਸੀ ਲਈ ਹੈ। ਰਜਿਸਟ੍ਰੇਸ਼ਨ ਸੁਖਾਲੀ ਹੈ ਅਤੇ ਕੈਂਪਾਂ ਵਿੱਚ ਪੂਰੀ ਸਹਾਇਤਾ ਉਪਲੱਬਧ ਹੈ। ਇਸ ਯੋਜਨਾ ਤਹਿਤ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਇਲਾਜ ਨਕਦੀ -ਰਹਿਤ ਹੈ। ਹਰ ਪਰਿਵਾਰ ਨੂੰ ਪ੍ਰਤੀ ਵਰ੍ਹੇ 10 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਮਿਲਦਾ ਹੈ, ਜਿਸ ਵਿੱਚ ਵੱਡੀਆਂ ਸਰਜਰੀਆਂ ਅਤੇ ਗੰਭੀਰ ਬੀਮਾਰੀਆਂ ਵੀ ਸ਼ਾਮਲ ਹਨ। ਇਸ ਸਬੰਧੀ ਰਜਿਸਟ੍ਰੇਸ਼ਨ ਪ੍ਰਕਿਰਿਆ ਵੀ ਬਹੁਤ ਸੌਖੀ ਹੈ। ਲੋਕ ਬਿਨਾਂ ਕਿਸੇ ਐਪੋਇੰਟਮੈਂਟ ਦੇ, ਆਧਾਰ ਕਾਰਡ ਅਤੇ ਵੋਟਰ ਆਈਡੀ ਵਰਗੇ ਜ਼ਰੂਰੀ ਦਸਤਾਵੇਜ਼ ਨਾਲ ਕਿਸੇ ਵੀ ਕੈਂਪ ਜਾਂ ਕੇਂਦਰ ‘ਤੇ ਜਾ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਪ੍ਰਕਿਰਿਆ ਪੂਰੀ ਹੋਣ ‘ਤੇ ਉਨ੍ਹਾਂ ਨੂੰ ਪੁਸ਼ਟੀ ਸਬੰਧੀ ਐਸ.ਐਮ.ਐਸ. ਪ੍ਰਾਪਤ ਹੋ ਜਾਂਦਾ ਹੈ ।ਪੰਜਾਬ ਸਰਕਾਰ ਲਗਾਤਾਰ ਸੂਬੇ ਦੇ ਪਰਿਵਾਰਾਂ ਨੂੰ ਪ੍ਰੇਰਿਤ ਕਰ ਰਹੀ ਹੈ ਕਿ ਉਹ ਇਸ ਯੋਜਨਾ ਵਿੱਚ ਰਜਿਸਟ੍ਰੇਸ਼ਨ ਕਰਵਾਉਣ, ਤਾਂ ਜੋ ਕਿਸੇ ਨੂੰ ਵੀ ਪੈਸਿਆਂ ਦੀ ਕਮੀ ਕਾਰਨ ਸਿਹਤ ਸੇਵਾਵਾਂ ਨਾਲ ਸਮਝੌਤਾ ਨਾ ਕਰਨਾ ਪਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

Haryana News: प्रदेश में 11 सालों में विकास के साथ-साथ समाज में बढ़ी है जागरूकता-विस अध्यक्ष हरविन्द्र कल्याण

Haryana News: हरियाणा विधानसभा अध्यक्ष श्री हरविन्द्र कल्याण ने...