Bathinda News : ਬਠਿੰਡਾ ਨਗਰ ਨਿਗਮ ਚੋਣਾਂ; ਕਾਂਗਰਸ ਪਾਰਟੀ ਵੱਲੋਂ ਨਗਰ ਨਿਗਮ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਅੱਜ ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸਮੁੱਚੀ ਲੀਡਰਸ਼ਿਪ, ਵੱਖ-ਵੱਖ ਵਾਰਡਾ ਦੇ ਚੋਣ ਲੜਨ ਵਾਲੇ ਚਾਹਵਾਨ ਉਮੀਦਵਾਰ ਅਤੇ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਹੋਏ। ਇਸ ਮੌਕੇ ਸ਼ਹਿਰ ਦੇ 50 ਵਾਰਡਾ ਵਿੱਚ ਚੋਣ ਲੜਨ ਵਾਲੇ ਉਮੀਦਵਾਰਾਂ ਵੱਲੋਂ ਆਪਣੀ ਦਾਅਵੇਦਾਰੀ ਪੇਸ਼ ਕੀਤੀ ਗਈ ਅਤੇ ਦਰਖਾਸਤਾਂ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਨੂੰ ਦਿੱਤੀਆਂ ਗਈਆਂ।ਇਸ ਮੌਕੇ ਰਾਜਨ ਗਰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਨਗਰ ਨਿਗਮ ਚੋਣਾਂ ਲਈ ਕਾਂਗਰਸ ਤਿਆਰ ਬਰ ਤਿਆਰ ਹੈ ਅਤੇ ਡੱਟਕੇ ਚੋਣਾਂ ਲੜੀਆਂ ਜਾਣਗੀਆਂ, ਕਿਸੇ ਵੀ ਤਰੀਕੇ ਨਾਲ ਸਤਾ ਧਿਰ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੁਬਾਰਾ ਨਗਰ ਨਿਗਮ ਵਿੱਚ ਕਾਂਗਰਸ ਪੂਰਨ ਬਹੁਮਤ ਨਾਲ ਆਏਗੀ ਕਿਉਂਕਿ ਲੋਕ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਕਾਂਗਰਸ ਦੇ ਹੱਥ ਮਜਬੂਤ ਕਰਨ ਲਈ ਅੱਗੇ ਆ ਰਹੇ ਹਨ।
ਉਹਨਾਂ ਕਿਹਾ ਕਿ ਇਹਨਾਂ ਚੋਣਾਂ ਵਿੱਚ ਸਾਫ ਅਕਸ਼ ਵਾਲੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ, ਜਿਸ ਵਿੱਚ ਸਭ ਤੋਂ ਪਹਿਲਾਂ ਸਮੁੱਚੀ ਸੀਨੀਅਰ ਲੀਡਰਸ਼ਿਪ ਟਕਸਾਲੀ ਕਾਂਗਰਸੀ ਪਰਿਵਾਰ ਅਤੇ ਪਾਰਟੀ ਲਈ ਹਮੇਸ਼ਾ ਜੁਝਾਰੂ ਤੌਰ ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਅੱਗੇ ਲਿਆਂਦਾ ਜਾਵੇਗਾ। ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੱਕ ਵੀ ਲਿਸਟਾਂ ਭੇਜੀਆਂ ਜਾਣਗੀਆਂ। ਉਹਨਾਂ ਕਿਹਾ ਕਿ ਕਾਂਗਰਸ ਦੇ ਰਾਜ ਵੇਲੇ ਪੰਜਾਬ ਦਾ ਵਿਕਾਸ ਹੋਇਆ ਸ਼ਹਿਰ ਦੀਆਂ ਮੁਸ਼ਕਿਲਾਂ ਦੂਰ ਹੋਈਆਂ, ਪਰ ਅੱਜ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ। ਇਸ ਮੌਕੇ ਕੇਕੇ ਅਗਰਵਾਲ ,ਅਰੁਣ ਵਧਾਵਣ, ਮਲਕੀਤ ਸਿੰਘ ਐੱਮ ਸੀ,ਬਲਜਿੰਦਰ ਸਿੰਘ ਠੇਕੇਦਾਰ, ਮਾਸਟਰ ਹਰਮੰਦਰ ਸਿੰਘ, ਅਸ਼ੋਕ ਕੁਮਾਰ, ਬਲਰਾਜ ਪੱਕਾ ,ਜਿਲਾ ਮੀਤ ਪ੍ਰਧਾਨ ਅਤੇ ਪ੍ਰੈਸ ਇੰਚਾਰਜ ਰੁਪਿੰਦਰ ਬਿੰਦਰਾ ,ਵਿੱਕੀ ਨੰਬਰਦਾਰ ਐਮਸੀ, ਜੱਸਾ ਐਮਸੀ, ਅੰਮ੍ਰਿਤ ਗਿੱਲ , ਰਮੇਸ ਰਾਣੀ, ਮਾਧੋ ਸ਼ਰਮਾ, ਸੁਨੀਲ ਕੁਮਾਰ ਦਰਸ਼ਨ ਜੀਦਾ, ਮਾਸਟਰ ਪ੍ਰਕਾਸ਼ ਚੰਦ, ਬਲਜੀਤ ਸਿੰਘ ,ਹਰਪਾਲ ਬਾਜਵਾ, ਸੁਰਜੀਤ ਮੋਖਾ ,ਬਲਵੰਤ ਰਾਏ ਨਾਥ, ਸੁਖਦੇਵ ਸਿੰਘ ਸੁੱਖਾ ਐਮਸੀ ਭਗਵਾਨ ਦਾਸ ਭਾਰਤੀ ਸਾਜਣ ਸ਼ਰਮਾ ਦਪਿੰਦਰ ਮਿਸ਼ਰਾ , ਜਗਦੀਸ਼ ਖੁਰਾਣਾ , ਨਰੇਸ਼ ਗਰਗ , ਭੁਪਿੰਦਰ ਸ਼ਰਮਾ, ਕਮਲਜੀਤ ਭੰਗੂ ਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




