Bathinda News: Bathinda ਜਿਲ੍ਹੇ ਨਾਲ ਸਬੰਧਤ ਇੱਕ ਮਹਿਲਾ ਡਾਕਟਰ ਵੱਲੋਂ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਹਿਲਾ ਡਾਕਟਰ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਤੈਨਾਤ ਸੀ ਤੇ ਹਸਪਤਾਲ ਦੇ ਸਰਕਾਰੀ ਕੁਆਰਟਰਾਂ ਵਿੱਚ ਹੀ ਰਹਿੰਦੀ ਸੀ। ਮ੍ਰਿਤਕ ਡਾਕਟਰ ਦੀ ਪਹਿਚਾਣ ਰੀਆ (30) ਵਜੋਂ ਹੋਈ ਹੈ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਵੱਲੋਂ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ।
ਇਹ ਵੀ ਪੜ੍ਹੋ 👉 Chennai Airport: ਚੱਲਦੇ ਜਹਾਜ਼ ਤੋਂ ਯਾਤਰੀ ਨੇ ਮਾਰੀ ਛਾਲ, ਮਚਿਆ ਹੜਕੰਪ !
ਪੁਲਿਸ ਅਧਿਕਾਰੀਆਂ ਮੁਤਾਬਕ ਮ੍ਰਿਤਕ ਦੇ ਕੋਲੋਂ ਕੋਈ ਖੁਦਕਸ਼ੀ ਨੋਟ ਬਰਾਮਦ ਨਹੀਂ ਹੋਇਆ। ਜਿਸ ਕਾਰਨ ਇਸ ਘਟਨਾ ਦੇ ਪਿੱਛੇ ਹਾਲੇ ਤੱਕ ਕਾਰਨਾਂ ਦਾ ਖੁਲਾਸਾ ਨਹੀਂ ਹੋ ਸਕਿਆ। ਫ਼ਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ਵਿਖੇ ਪਹੁੰਚਾ ਦਿੱਤਾ ਗਿਆ ਤੇ ਪੁਲਿਸ ਵੱਲੋਂ ਮ੍ਰਿਤਕ ਦੇ ਸਾਥੀਆਂ ਅਤੇ ਪ੍ਰਵਾਰ ਨਾਲ ਤਾਲਮੇਲ ਕੀਤਾ ਗਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




