National News : ਪੱਛਮੀ ਬੰਗਾਲ ਵਿੱਚ ਇਤਿਹਾਸਕ ਜਿੱਤ ਤੋਂ ਬਾਅਦ ਹੁਣ ਭਾਜਪਾ ਵੱਲੋਂ ਇਕ ਅਹਿਮ ਐਲਾਨ ਕਰਦੇ ਹੋਏ ਪੱਛਮੀ ਬੰਗਾਲ ਅਤੇ ਅਸਾਮ ਵਿੱਚ ਵਿਧਾਇਕ ਦਲ ਦੇ ਨੇਤਾਵਾਂ ਦੀ ਚੋਣ ਲਈ ਕੇਂਦਰੀ ਨਿਰੀਖਕ ਨਿਯੁਕਤ ਕਰ ਦਿੱਤੇ ਗਏ ਹਨ। ਇਹ ਫੈਸਲਾ ਸੋਮਵਾਰ ਨੂੰ ਆਏ ਚੋਣ ਨਤੀਜਿਆਂ ਤੋਂ ਤੁਰੰਤ ਬਾਅਦ ਲਿਆ ਗਿਆ। ਪੱਛਮੀ ਬੰਗਾਲ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਚਰਚਾ ਤੇਜ਼ ਹੈ। ਇਸ ਲਈ ਪਾਰਟੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੇਂਦਰੀ ਆਬਜ਼ਰਵਰ ਬਣਾਇਆ ਹੈ, ਜਦਕਿ ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੂੰ ਕੋ-ਆਬਜ਼ਰਵਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਇਹ ਵੀ ਪੜ੍ਹੋ 👉 Chandigarh News: ਜਥੇਦਾਰ ਹਵਾਰਾ ਨੂੰ 21 ਦਿਨ ਦੀ ਪੈਰੋਲ ਤੁਰੰਤ ਦੇਵੇ ਕੇਂਦਰ ਸਰਕਾਰ – ਜਥੇਦਾਰ ਦਾਦੂਵਾਲ
ਦੂਜੇ ਪਾਸੇ, ਅਸਾਮ ਵਿੱਚ ਭਾਜਪਾ ਨੇ ਲਗਾਤਾਰ ਤੀਜੀ ਵਾਰ ਸੱਤਾ ਹਾਸਲ ਕਰਕੇ ਆਪਣੀ ਪਕੜ ਹੋਰ ਮਜ਼ਬੂਤ ਕੀਤੀ ਹੈ। ਇੱਥੇ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਪਾਰਟੀ ਦੇ ਰਾਸ਼ਟਰੀ ਅਧਿਆਕਸ਼ ਜੇ.ਪੀ. ਨੱਢਾ ਨੂੰ ਕੇਂਦਰੀ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ, ਜਦਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਕੋ-ਆਬਜ਼ਰਵਰ ਬਣਾਇਆ ਗਿਆ ਹੈ।ਜਾਣਕਾਰੀ ਮੁਤਾਬਕ, ਇਹ ਸਾਰੇ ਨਿਰੀਖਕ ਜਲਦੀ ਹੀ ਦੋਵਾਂ ਸੂਬਿਆਂ ਦਾ ਦੌਰਾ ਕਰਨਗੇ ਅਤੇ ਨਵੇਂ ਚੁਣੇ ਗਏ ਵਿਧਾਇਕਾਂ ਨਾਲ ਅਹਿਮ ਮੀਟਿੰਗਾਂ ਕਰਨਗੇ।ਇਨ੍ਹਾਂ ਮੀਟਿੰਗਾਂ ਤੋਂ ਬਾਅਦ ਹੀ ਅਧਿਕਾਰਕ ਤੌਰ ‘ਤੇ ਐਲਾਨ ਕੀਤਾ ਜਾਵੇਗਾ ਕਿ ਪੱਛਮੀ ਬੰਗਾਲ ਅਤੇ ਅਸਾਮ ਵਿੱਚ ਭਾਜਪਾ ਸਰਕਾਰ ਦੀ ਕਮਾਨ ਕਿਸ ਦੇ ਹੱਥ ਹੋਵੇਗੀ ਅਤੇ ਕੌਣ ਬਣੇਗਾ ਨਵਾਂ ਮੁੱਖ ਮੰਤਰੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




