Tuesday, May 5, 2026
spot_img
spot_img

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਕਾਂਗਰਸ ਨੇ ਵੋਟਰ ਸੂਚੀ ਦਰੁਸਤ ਕਰਨ ਲਈ ਕਮਿਸ਼ਨਰ ਨੂੰ ਸੌਂਪਿਆ ਪੱਤਰ

Date:

spot_img

Bathinda News: ਬਠਿੰਡਾ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪੁੱਜੇ ਮਾਮਲੇ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਮੰਗਲਵਾਰ ਨੂੰ ਨਿਗਮ ਕਮਿਸ਼ਨਰ ਮੈਡਮ ਲਵਜੀਤ ਕਲਸੀ ਨੂੰ ਮੰਗ ਪੱਤਰ ਦਿੱਤਾ ਗਿਆ। ਕਾਂਗਰਸ ਦੇ 11 ਮੈਂਬਰੀ ਵਫਦ ਨੇ ਵਾਰਡਬੰਦੀ ਦਰੁਸਤ ਕਰਨ ਅਤੇ ਬਰਾਬਰ ਵੋਟਰਾਂ ਦੇ ਵਾਰਡ ਬਣਾਉਣ ਦੀ ਮੰਗ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਿਲਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਬਠਿੰਡਾ ਦੀਆਂ ਚੋਣਾਂ ਲੁੱਟਣ ਲਈ ਵੋਟਰ ਸੂਚੀਆਂ ਵਿੱਚ ਹੇਰ ਫੇਰ ਕੀਤੀ ਗਈ,ਰਾਖਵਾਂ ਕਰਨ ਵੀ ਆਪਣੇ ਤਰੀਕੇ ਨਾਲ ਕੀਤਾ ਗਿਆ ਕਿਉਂਕਿ ਇੱਕ ਵਾਰਡ ਵਿੱਚ 1150 ਵੋਟਾਂ ਇੱਕ ਵਾਰਡ ਵਿੱਚ 8500 ਵੋਟਾਂ ਪਾਈਆਂ ਗਈਆਂ, ਜਿਸ ਕਰਕੇ ਉਹਨਾਂ ਵੱਲੋਂ ਅਦਾਲਤ ਦਾ ਸਹਾਰਾ ਲਿਆ ਗਿਆ।

ਇਹ ਵੀ ਪੜ੍ਹੋ 👉  ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਤੂਫਾਨ ਕਾਰਨ ਹੋਏ ਨੁਕਸਾਨ ਤੋਂ ਬਾਅਦ ਬਹਾਲੀ ਯਤਨਾਂ ਦੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ; ਪੀ.ਐਸ.ਪੀ.ਸੀ.ਐਲ. ਦੇ ਸ਼ਾਨਦਾਰ ਯਤਨਾਂ ਦੀ ਕੀਤੀ ਸ਼ਲਾਘਾ

ਉਹਨਾਂ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪਟੀਸ਼ਨ ਤੇ ਗੌਰ ਕਰਦਿਆਂ ਪੰਜਾਬ ਸਰਕਾਰ ਨੂੰ ਚਾਰ ਹਫਤਿਆਂ ਵਿੱਚ ਸਾਰੇ ਮਾਮਲਿਆਂ ਨੂੰ ਨਿਪਟਾਉਣ ਦੇ ਆਦੇਸ਼ ਦਿੱਤੇ ਗਏ ਹਨ। ਉਹਨਾਂ ਮੰਗ ਕੀਤੀ ਗਈ ਹੈ ਕਿ ਸਾਰੇ ਵਾਰਡ ਬਰਾਬਰ ਵੋਟਰਾਂ ਤਹਿਤ ਬਣਾਏ ਜਾਣ, ਰਾਖਵਾਂਕਰਨ ਦਰੁਸਤ ਕੀਤਾ ਜਾਵੇ, ਨਹੀਂ ਤਾਂ ਮੁੜ ਅਦਾਲਤ ਦਾ ਸਹਾਰਾ ਲੈਣ ਲਈ ਮਜਬੂਰ ਹੋਣਗੇ। ਜਿਲ੍ਹਾ ਪ੍ਰਧਾਨ ਨੇ ਇਹ ਵੀ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਨਗਰ ਨਿਗਮ ਚੋਣਾਂ ਲਈ ਤਿਆਰ ਬਰ ਤਿਆਰ ਹੈ ਪਰ ਪੰਜਾਬ ਸਰਕਾਰ ਦੀ ਨੀਅਤ ਮਾੜੀ ਹੈ ਜਿਸ ਕਰਕੇ ਵੋਟਰ ਲਿਸਟਾਂ ਵਿੱਚ ਵੱਡੀ ਹੇਰ ਫੇਰ ਕਰਕੇ ਚੋਣਾਂ ਲੁੱਟਣਾ ਚਾਹੁੰਦੇ ਹਨ । ਇਸ ਮੌਕੇ ਸਾਬਕਾ ਕਾਰਜਕਾਰੀ ਮੇਅਰ ਅਸ਼ੋਕ ਕੁਮਾਰ, ਸਾਬਕਾ ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ, ਸਾਬਕਾ ਚੇਅਰਮੈਨ ਕੇਕੇ ਅਗਰਵਾਲ, ਸਾਬਕਾ ਪ੍ਰਧਾਨ ਅਰੁਣ ਵਧਾਵਣ, ਜਿਲਾ ਮੀਤ ਪ੍ਰਧਾਨ ਅਤੇ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ ,ਕਮਲਜੀਤ ਸਿੰਘ ਭੰਗੂ, ਵਿੱਕੀ ਨੰਬਰਦਾਰ, ਜਸਵੀਰ ਸਿੰਘ ਜੱਸਾ, ਮਲਕੀਤ ਸਿੰਘ, ਗੁਰਪ੍ਰੀਤ ਸਿੰਘ ਬੰਟੀ (ਸਾਰੇ ਕੌਂਸਲਰ ), ਪ੍ਰਧਾਨ ਅਨਿਲ ਭੋਲਾ ਅਤੇ ਕਾਂਗਰਸੀ ਵਰਕਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

नारी के विकास से ही विकसित भारत-2047 का सपना होगा पूर्णः नायब सिंह सैनी

Haryana News: हरियाणा के मुख्यमंत्री श्री नायब सिंह सैनी...