Amritsar/Jalandhar News : ਜਲੰਧਰ ਦੇ ਬੀਐੱਸਐੱਫ ਚੌਕ ‘ਚ ਹੋਏ ਐਕਟਿਵਾ ਧਮਾਕੇ ਤੋਂ ਬਾਅਦ ਹੁਣ ਅੰਮ੍ਰਿਤਸਰ ਤੋਂ ਵੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ, ਦੇਰ ਰਾਤ ਅੰਮ੍ਰਿਤਸਰ ਦੇ ਖਾਸਾ ਕੈਂਪ ਇਲਾਕੇ ਵਿੱਚ ਸਥਿਤ ਆਰਮੀ ਕੈਂਪ ਦੇ ਬਾਹਰ ਇੱਕ ਜ਼ੋਰਦਾਰ ਧਮਾਕਾ ਹੋਇਆ, ਜਿਸ ਨਾਲ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਰਾਤ ਕਰੀਬ 11 ਵਜੇ ਤੋਂ ਬਾਅਦ ਵਾਪਰੀ, ਜਦੋਂ ਅਚਾਨਕ ਇੱਕ ਭਿਆਨਕ ਧਮਾਕੇ ਦੀ ਆਵਾਜ਼ ਸੁਣੀ ਗਈ। ਧਮਾਕਾ ਸੁਣਦਿਆਂ ਹੀ ਇਲਾਕੇ ਦੇ ਲੋਕ ਡਰ ਦੇ ਮਾਰੇ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ ਅਤੇ ਹੜਕੰਪ ਮਚ ਗਿਆ।
ਇਹ ਵੀ ਪੜ੍ਹੋ ਵੱਡੀ ਖ਼ਬਰ; ਹਾਰਨ ਦੇ ਬਾਵਜੂਦ ਮਮਤਾ ਬੈਨਰਜੀ ਵੱਲੋਂ ਮੁੱਖ ਮੰਤਰੀ ਦੇ ਅਹੁੱਦੇ ਤੋਂ ਅਸਤੀਫ਼ਾ ਦੇਣ ਤੋਂ ਇੰਨਕਾਰ!
ਇਸ ਦੌਰਾਨ ਇੱਕ ਹੋਰ ਵੱਡੀ ਗੱਲ ਇਹ ਵੀ ਸਾਹਮਣੇ ਆਈ ਹੈ ਕਿ ਜਲੰਧਰ ਦੇ ਧਮਾਕੇ ਤੋਂ ਬਾਅਦ ਹੁਣ ਅੰਮ੍ਰਿਤਸਰ ਵਾਲੇ ਮਾਮਲੇ ਦੀ ਵੀ ਸੀਸੀਟੀਵੀ ਫੁਟੇਜ ਸਾਹਮਣੇ ਆ ਗਈ ਹੈ। ਇਸ ਵੀਡੀਓ ਵਿੱਚ ਸਪੱਸ਼ਟ ਤੌਰ ‘ਤੇ ਦਿਖਾਈ ਦੇ ਰਿਹਾ ਹੈ ਕਿ ਇੱਕ ਸ਼ਖ਼ਸ ਸੜਕ ਵਾਲੇ ਪਾਸੇ ਤੋਂ ਆਉਂਦਾ ਹੈ ਅਤੇ ਆਰਮੀ ਕੈਂਪ ਵੱਲ ਕੋਈ ਬੰਬਨੁਮਾ ਚੀਜ਼ ਸੁੱਟਦਾ ਹੈ। ਜਿਵੇਂ ਹੀ ਇਹ ਚੀਜ਼ ਡਿੱਗਦੀ ਹੈ, ਤੁਰੰਤ ਹੀ ਜ਼ੋਰਦਾਰ ਧਮਾਕਾ ਹੁੰਦਾ ਹੈ ਅਤੇ ਅੱਗ ਦੀਆਂ ਲੱਪਟਾਂ ਨਿਕਲਦੀਆਂ ਦਿਖਾਈ ਦਿੰਦੀਆਂ ਹਨ। ਇਹ ਦ੍ਰਿਸ਼ ਕਾਫ਼ੀ ਡਰਾਉਣਾ ਹੈ ਅਤੇ ਸੁਰੱਖਿਆ ‘ਤੇ ਵੱਡੇ ਸਵਾਲ ਖੜੇ ਕਰਦਾ ਹੈ।
ਇਹ ਵੀ ਪੜ੍ਹੋ ਵਰਦੀ ਦੀ ਆੜ ‘ਚ ‘ਗੁੰਡਾਗਰਦੀ’ ਕਰਨ ਵਾਲਾ SHO ਬੁਰਾ ਫ਼ਸਿਆ, ਹੋਇਆ ਪਰਚਾ ਦਰਜ਼, ਜਾਣੋ ਮਾਮਲਾ
ਧਮਾਕੇ ਦੀ ਸੂਚਨਾ ਮਿਲਦੇ ਹੀ ਅੰਮ੍ਰਿਤਸਰ ਦਿਹਾਤੀ ਅਤੇ ਸ਼ਹਿਰੀ ਪੁਲਸ ਦੇ ਨਾਲ-ਨਾਲ ਫੌਜ ਦੀਆਂ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਸੁਰੱਖਿਆ ਕਾਫ਼ੀ ਵਧਾ ਦਿੱਤੀ ਗਈ ਹੈ। ਇਸ ਤੋਂ ਇਲਾਵਾ, ਫ਼ੋਰੈਂਸਿਕ ਟੀਮਾਂ ਅਤੇ ਡੌਗ ਸਕੁਆਡ ਵੀ ਮੌਕੇ ‘ਤੇ ਪਹੁੰਚ ਚੁੱਕੇ ਹਨ ਅਤੇ ਸਬੂਤ ਇਕੱਠੇ ਕਰਨ ਦੀ ਕਾਰਵਾਈ ਜਾਰੀ ਹੈ। ਅਧਿਕਾਰੀਆਂ ਮੁਤਾਬਕ, ਇਸ ਧਮਾਕੇ ਨਾਲ ਆਰਮੀ ਕੈਂਪ ਦੀ ਬਾਹਰੀ ਦੀਵਾਰ ‘ਤੇ ਲੱਗੀਆਂ ਟੀਨਾਂ ਨੂੰ ਨੁਕਸਾਨ ਪਹੁੰਚਿਆ ਹੈ। ਹਾਲਾਂਕਿ ਖੁਸ਼ਕਿਸਮਤੀ ਨਾਲ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਪੁਸ਼ਟੀ ਨਹੀਂ ਹੋਈ। ਫਿਲਹਾਲ ਸੁਰੱਖਿਆ ਏਜੰਸੀਆਂ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੀਆਂ ਹਨ ਅਤੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ 18 ਸਾਲਾਂ ਲੜਕੇ ਦੀ ਮੌਤ ਦੇ 6 ਮਹੀਨਿਆਂ ਬਾਅਦ ‘ਸਹੇਲੀ’ ਵਿਰੁਧ ਪਰਚਾ ਦਰਜ਼, ਜਾਣੋਂ ਮਾਮਲਾ
ਅੰਮ੍ਰਿਤਸਰ ਦਿਹਾਤੀ ਦੇ ਐਸਪੀ ਅਦਿਤਿਆ ਵਾਰਿਅਰ ਨੇ ਦੱਸਿਆ ਕਿ ਧਮਾਕੇ ਦੀ ਸੂਚਨਾ ਮਿਲਦਿਆਂ ਹੀ ਤੁਰੰਤ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਫ਼ੋਰੈਂਸਿਕ ਟੀਮਾਂ ਵੱਲੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਅਸਲ ਸੱਚ ਸਾਹਮਣੇ ਆਵੇਗਾ। ਇਸ ਵੇਲੇ ਪੂਰੇ ਇਲਾਕੇ ‘ਚ ਪੁਲਸ ਅਤੇ ਫੌਜ ਦੀ ਭਾਰੀ ਤਾਇਨਾਤੀ ਕੀਤੀ ਗਈ ਹੈ ਅਤੇ ਹਰ ਸ਼ੱਕੀ ਗਤੀਵਿਧੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਆਉਣ ਵਾਲੀਆਂ ਘੰਟਿਆਂ ਵਿੱਚ, ਖ਼ਾਸ ਕਰਕੇ ਸਵੇਰੇ ਤੱਕ, ਇਸ ਮਾਮਲੇ ਨਾਲ ਜੁੜੀਆਂ ਹੋਰ ਸਪੱਸ਼ਟ ਜਾਣਕਾਰੀਆਂ ਸਾਹਮਣੇ ਆ ਸਕਦੀਆਂ ਹਨ।
ਇਹ ਵੀ ਪੜ੍ਹੋ Punjab ‘ਚ DCs ਤੇ SSPs ਦੇ ਹੋਏ ਤਬਾਦਲੇ, ਦੇਖੋ ਲਿਸਟ..
ਇੱਥੇ ਦੱਸਣਾ ਬਣਦਾ ਹੈ ਕਿ ਜਲੰਧਰ ’ਚ ਬੀਤੀ ਸ਼ਾਮ ਬੀ. ਐੱਸ. ਐੱਫ. ਚੌਕ ’ਤੇ ਸਥਿਤ ਬੀ. ਐੱਸ. ਐੱਫ. ਹੈੱਡ ਕੁਆਰਟਰ ਪੰਜਾਬ ਫਰੰਟੀਅਰ ਦੇ ਬਾਹਰ ਰਾਤ 8.15 ਵਜੇ ਐਕਟਿਵਾ ’ਚ ਜ਼ੋਰਦਾਰ ਧਮਾਕਾ ਹੋਇਆ। ਧਮਾਕੇ ਤੋਂ ਬਾਅਦ ਐਕਟਿਵਾ ਨੂੰ ਅੱਗ ਲੱਗ ਗਈ, ਜਿਸ ਨਾਲ ਉਸ ਦੇ ਪਰਖੱਚੇ ਉੱਡ ਗਏ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ BSF ਚੌਕ ‘ਤੇ ਹੋਏ ਇਸ ਧਮਾਕੇ ਦੀ ਇਕ ਸੀਸੀਟੀਵੀ ਫੁਟੇਜ਼ ਸਾਹਮਣੇ ਆਈ ਹੈ, ਜਿਸ ਨੂੰ ਦੇਖ ਤੁਹਾਡੇ ਹੋਸ਼ ਉੱਡ ਜਾਣਗੇ। ਦੱਸ ਦੇਈਏ ਕਿ ਧਮਾਕੇ ਤੋਂ ਬਾਅਦ ਬੀ. ਐੱਸ. ਐੱਫ. ਨੇ ਏਰੀਆ ਸੀਲ ਕਰ ਦਿੱਤਾ, ਜਦਕਿ ਮੌਕੇ ’ਤੇ ਪੁਲਸ ਅਧਿਕਾਰੀਆਂ ਤੋਂ ਇਲਾਵਾ ਬੀ. ਐੱਸ. ਐੱਫ. ਦੇ ਅਫ਼ਸਰ ਅਤੇ ਫ਼ਾਰੈਂਸਿਕ ਟੀਮਾਂ ਵੀ ਪਹੁੰਚ ਗਈਆਂ। ਫੀਇਰਬ੍ਰਿਗੇਡ ਵਿਭਾਗ ਨੇ ਮੌਕੇ ’ਤੇ ਪਹੁੰਚ ਕੇ ਧੂ-ਧੂ ਕਰ ਕੇ ਸੜ ਰਹੀ ਐਕਟਿਵਾ ਨੂੰ ਲੱਗੀ ਅੱਗ ਬੁਝਾਈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




