Wednesday, May 6, 2026
spot_img
spot_img

ਘੋਰ ਕਲਯੁਗ; ਪੰਜਾਬ ‘ਚ ਨਾਬਾਲਿਗ ‘ਧੀ’ ਨੇ ‘ਪ੍ਰੇਮੀ’ ਨਾਲ ਮਿਲਕੇ ‘ਪਿਓ’ ਦਾ ਕੀਤਾ ਕ/ਤ/ਲ

Date:

spot_img

Mohali News: ‘daughter’ murdered her ‘father’; ਪੰਜਾਬ ਦੇ ਸ਼ਹਿਰ ਖਰੜ ਤੋਂ ਇੱਕ ਦਿਲ-ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਨਾਬਾਲਿਗ ਲੜਕੀ ਨੇ ਪ੍ਰੇਮੀ ਨਾਲ ਮਿਲਕੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਗੱਲ ਇੱਥੇ ਹੀ ਖ਼ਤਮ ਨਹੀਂ ਹੋਈ, ਕਤਲ ਤੋਂ ਬਾਅਦ ਲਾਸ਼ ਨੂੰ ਖੁਰਦ-ਬੁਰਦ ਕਰਨ ਲਈ ਨਹਿਰ ਵਿਚ ਸੁੱਟ ਦਿੱਤਾ। ਹੁਣ ਪਤਾ ਲੱਗਣ ‘ਤੇ ਪੁਲਿਸ ਨੇ ਲੜਕੀ ਦੀ ਮਾਂ ਦੀ ਸ਼ਿਕਾਇਤ ਉੱਪਰ ਉਸਦੀ ਆਪਣੀ ਧੀ ਤੇ ਉਸਦੇ ਪ੍ਰੇਮੀ ਵਿਰੁਧ ਪਰਚਾ ਦਰਜ਼ ਕਰ ਲਿਆ ਹੈ।

ਇਹ ਵੀ ਪੜ੍ਹੋ Punjab ‘ਚ DCs ਤੇ SSPs ਦੇ ਹੋਏ ਤਬਾਦਲੇ, ਦੇਖੋ ਲਿਸਟ..

ਬੇਸ਼ੱਕ ਪੁਲਿਸ ਸੂਤਰਾਂ ਦਾ ਦਾਅਵਾ ਹੈ ਕਿ ਦੋਨਾਂ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਪ੍ਰੰਤੂ ਹਾਲੇ ਤੱਕ ਅਧਿਕਾਰਤ ਤੌਰ ‘ਤੇ ਇਸਦੀ ਪੁਸ਼ਟੀ ਨਹੀਂ ਹੋਈ। ਪੁਲਿਸ ਵੱਲੋਂ ਗੋਤਾਖੋਰਾਂ ਦੀ ਮੱਦਦ ਨਾਲ ਲਾਸ਼ ਨੂੰ ਲੱਭਿਆ ਜਾ ਰਿਹਾ। ਲੜਕੀ ਦੀ ਮਾਤਾ ਮੁਤਾਬਕ ਉਨ੍ਹਾਂ ਦੀ ਨਾਬਾਲਿਗ ਧੀ ਦਾ ਮੋਹਾਲੀ ਜ਼ਿਲ੍ਹੇ ਨਾਲ ਹੀ ਸਬੰਧਤ ਵਿਕਾਸ ਨਾਂ ਦੇ ਨੌਜਵਾਨ ਨਾਲ ਪ੍ਰੇਮ ਸਬੰਧ ਸਨ। ਲੜਕੀ ਉਸਦੇ ਨਾਲ ਵਿਆਹ ਕਰਵਾਉਣ ਲਈ ਦਬਾਅ ਬਣਾ ਰਹੀ ਸੀ ਪ੍ਰੰਤੂ ਉਸਦੇ ਪਿਤਾ ਨੇ ਇਸ ਰਿਸ਼ਤੇ ਨੂੰ ਮਾਨਤਾ ਦੇਣ ਤੋਂ ਇੰਨਕਾਰ ਕਰ ਦਿੱਤਾ।

ਇਹ ਵੀ ਪੜ੍ਹੋ Amritsar/Jalandhar News : ਜਲੰਧਰ ਤੋਂ ਬਾਅਦ ਅੰਮ੍ਰਿਤਸਰ ‘ਚ ਧਮਾਕਾ

ਇਸ ਦੌਰਾਨ ਉਹ 26 ਅਪ੍ਰੈਲ ਨੂੰ ਆਪਣੇ ਕਿਸੇ ਰਿਸ਼ਤੇਦਾਰ ਮਿਲਣ ਗਈ ਸੀ ਜਦ ਕੁੱਝ ਦਿਨਾਂ ਬਾਅਦ ਵਾਪਸ ਆਈ ਤਾਂ ਦੇਖਿਆ ਕਿ ਉਸਦਾ ਘਰ ਵਾਲਾ ਗਾਇਬ ਸੀ। ਲੜਕੀ ਨੂੰ ਪੁੱਛਣ ‘ਤੇ ਉਸਨੇ ਗੋਲਮੋਲ ਜਵਾਬ ਦਿੱਤਾ ਪ੍ਰੰਤੂ ਕੀਤੀ ਪੜਤਾਲ ਦੌਰਾਨ ਪਤਾ ਲੱਗਿਆ ਕਿ ਲੜਕੀ ਤੇ ਉਸਦੇ ਪ੍ਰੇਮੀ ਨੇ ਉਸਦੇ ਪਤੀ ਦਾ ਕਤਲ ਕਰਕੇ ਲਾਸ਼ ਨੂੰ ਨਹਿਰ ਵਿਚ ਸੁੱਟ ਦਿੱਤਾ। ਪੁਲਿਸ ਅਧਿਕਾਰੀਆਂ ਮੁਤਾਬਕ ਪਰਚਾ ਦਰਜ਼ ਕਰ ਲਿਆ ਗਿਆ ਤੇ ਮਾਮਲੇ ਦੀ ਜਾਂਚ ਜਾਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

DGP ਪੰਜਾਬ ਦਾ ਵੱਡਾ ਬਿਆਨ, “ਅੰਮ੍ਰਿਤਸਰ ਧਮਾਕੇ ’ਚ ਪਾਕਿਸਤਾਨ ਦਾ ਹੱਥ”

Amritsar News : ਅੰਮ੍ਰਿਤਸਰ ਦੇ ਖਾਸਾ ਛਾਉਣੀ ਖੇਤਰ ਵਿੱਚ...

New Zealand immigration ਨਿਯਮ ਹੋਏ ਸਖ਼ਤ

New Zealand News : ਕੈਨੇਡਾ ਅਤੇ ਅਮਰੀਕਾ ਤੋਂ ਬਾਅਦ...

SAS Nagar News : ਸੋਹਾਣਾ ਵਿਖੇ ਸ੍ਰੀ ਗੁਟਕਾ ਸਾਹਿਬ ਦੀ ਹੋਈ ਬੇਅਦਬੀ

SAS Nagara News : ਮੁਹਾਲੀ ਦੇ ਸੋਹਾਣਾ ਇਲਾਕੇ ਤੋਂ...

CM ਭਗਵੰਤ ਮਾਨ ਅੱਜ ਤੋਂ ਸ਼ੁਰੂ ਕਰਨਗੇ ‘ਸ਼ੁਕਰਾਨਾ ਯਾਤਰਾ’

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...