Wednesday, May 6, 2026
spot_img
spot_img

DGP ਪੰਜਾਬ ਦਾ ਵੱਡਾ ਬਿਆਨ, “ਅੰਮ੍ਰਿਤਸਰ ਧਮਾਕੇ ’ਚ ਪਾਕਿਸਤਾਨ ਦਾ ਹੱਥ”

Date:

spot_img

Amritsar News : ਅੰਮ੍ਰਿਤਸਰ ਦੇ ਖਾਸਾ ਛਾਉਣੀ ਖੇਤਰ ਵਿੱਚ ਹੋਏ ਬੰਬ ਧਮਾਕੇ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਖੁਦ ਮੌਕੇ ‘ਤੇ ਪਹੁੰਚੇ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਧਮਾਕੇ ਦੇ ਪਿੱਛੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ.ਆਈ. ਦਾ ਹੱਥ ਹੋ ਸਕਦਾ ਹੈ। ਡੀ.ਜੀ.ਪੀ. ਨੇ ਦੱਸਿਆ ਕਿ ਇਸ ਸਮੇਂ ਭਾਰਤ ‘ਆਪ੍ਰੇਸ਼ਨ ਸੰਧੂਰ’ ਦੀ ਵਰ੍ਹੇਗੰਢ ਮਨਾ ਰਿਹਾ ਹੈ, ਅਤੇ ਇਸ ਤਰ੍ਹਾਂ ਦੇ ਧਮਾਕੇ ਦੇਸ਼ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਇੱਕ ਸੋਚੀ ਸਮਝੀ ਸਾਜ਼ਿਸ਼ ਹੋ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਹ ਘਟਨਾ ਭਾਰਤ ਦੀ ਸੁਰੱਖਿਆ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼ ਵਜੋਂ ਵੀ ਵੇਖੀ ਜਾ ਰਹੀ ਹੈ।

ਇਹ ਵੀ ਪੜ੍ਹੋ 👉 SAS Nagar News : ਸੋਹਾਣਾ ਵਿਖੇ ਸ੍ਰੀ ਗੁਟਕਾ ਸਾਹਿਬ ਦੀ ਹੋਈ ਬੇਅਦਬੀ

ਇਸ ਦੇ ਨਾਲ ਹੀ ਉਨ੍ਹਾਂ ਜਲੰਧਰ ਵਿੱਚ ਹੋਏ ਧਮਾਕਿਆਂ ਬਾਰੇ ਵੀ ਸਪਸ਼ਟੀਕਰਨ ਦਿੱਤਾ। ਉਨ੍ਹਾਂ ਕਿਹਾ ਕਿ ਜਲੰਧਰ ਵਾਲੀ ਘਟਨਾ ਦਾ ਅੰਮ੍ਰਿਤਸਰ ਧਮਾਕੇ ਨਾਲ ਕੋਈ ਸਿੱਧਾ ਸੰਬੰਧ ਨਹੀਂ ਹੈ। ਜਲੰਧਰ ਧਮਾਕੇ ਦੀ ਜ਼ਿੰਮੇਵਾਰੀ ਇੱਕ ਖਾਲਿਸਤਾਨੀ ਜਥੇਬੰਦੀ ਵੱਲੋਂ ਲਈ ਗਈ ਹੈ, ਜਦਕਿ ਅੰਮ੍ਰਿਤਸਰ ਵਾਲੇ ਮਾਮਲੇ ਵਿੱਚ ਹਾਲੇ ਤੱਕ ਕਿਸੇ ਵੀ ਸੰਗਠਨ ਵੱਲੋਂ ਜ਼ਿੰਮੇਵਾਰੀ ਨਹੀਂ ਲਈ ਗਈ। ਫਿਲਹਾਲ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਅਫਵਾਹਾਂ ਤੋਂ ਬਚਣ ਅਤੇ ਸ਼ਾਂਤੀ ਬਣਾਈ ਰੱਖਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

New Zealand immigration ਨਿਯਮ ਹੋਏ ਸਖ਼ਤ

New Zealand News : ਕੈਨੇਡਾ ਅਤੇ ਅਮਰੀਕਾ ਤੋਂ ਬਾਅਦ...

SAS Nagar News : ਸੋਹਾਣਾ ਵਿਖੇ ਸ੍ਰੀ ਗੁਟਕਾ ਸਾਹਿਬ ਦੀ ਹੋਈ ਬੇਅਦਬੀ

SAS Nagara News : ਮੁਹਾਲੀ ਦੇ ਸੋਹਾਣਾ ਇਲਾਕੇ ਤੋਂ...

CM ਭਗਵੰਤ ਮਾਨ ਅੱਜ ਤੋਂ ਸ਼ੁਰੂ ਕਰਨਗੇ ‘ਸ਼ੁਕਰਾਨਾ ਯਾਤਰਾ’

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...