Chandigarh News: ਪੰਜਾਬ ਦੀ ਸਿਆਸਤ ‘ਚ ਤੇਜ਼ ਹਲਚਲ, ਅਕਾਲੀ ਦਲ ਨੇ ਚੰਡੀਗੜ੍ਹ ‘ਚ ਸੱਦ ਲਈ ਅਹਿਮ ਬੈਠਕ

Date:

spot_img

Chandigarh News: ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਰੇ ਹਲਕਾ ਇੰਚਾਰਜਾਂ ਦੀ ਇੱਕ ਜ਼ਰੂਰੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ 8 ਮਈ ਨੂੰ ਚੰਡੀਗੜ੍ਹ ਵਿੱਚ ਹੋਣ ਜਾ ਰਹੀ ਹੈ, ਜਿਸ ਨੂੰ ਲੈ ਕੇ ਸਿਆਸੀ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹ ਅਹਿਮ ਬੈਠਕ 8 ਮਈ, ਦਿਨ ਸ਼ੁੱਕਰਵਾਰ ਨੂੰ ਦੁਪਿਹਰ 12 ਵਜੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਆਯੋਜਿਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ 👉DGP ਪੰਜਾਬ ਦਾ ਵੱਡਾ ਬਿਆਨ, “ਅੰਮ੍ਰਿਤਸਰ ਧਮਾਕੇ ’ਚ ਪਾਕਿਸਤਾਨ ਦਾ ਹੱਥ”

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਮੌਜੂਦਾ ਰਾਜਨੀਤਕ ਸਥਿਤੀ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਨਾਲ ਹੀ, ਰਾਜ ਦੇ ਭਖਦੇ ਮੁੱਦਿਆਂ, ਲੋਕਾਂ ਨਾਲ ਜੁੜੀਆਂ ਸਮੱਸਿਆਵਾਂ ਅਤੇ ਆਉਣ ਵਾਲੀਆਂ ਰਣਨੀਤੀਆਂ ਬਾਰੇ ਵੀ ਚਰਚਾ ਕੀਤੀ ਜਾਵੇਗੀ। ਸੂਤਰਾਂ ਦੇ ਮੁਤਾਬਕ, ਇਹ ਮੀਟਿੰਗ ਪਾਰਟੀ ਲਈ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ ਕਿਉਂਕਿ ਇਸ ਵਿੱਚ ਭਵਿੱਖੀ ਰਾਜਨੀਤਕ ਯੋਜਨਾਬੰਦੀ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਫੈਸਲੇ ਲਏ ਜਾ ਸਕਦੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਇਸ ਮੀਟਿੰਗ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਹੜੀਆਂ ਨਵੀਆਂ ਰਣਨੀਤੀਆਂ ਸਾਹਮਣੇ ਆਉਂਦੀਆਂ ਹਨ ਅਤੇ ਇਸਦਾ ਪੰਜਾਬ ਦੀ ਰਾਜਨੀਤੀ ’ਤੇ ਕੀ ਅਸਰ ਪੈਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

प्रत्येक विधानसभा क्षेत्र बनेगा ‘विकसित हरियाणा-2047’ का आधार: मुख्यमंत्री

👉मुख्यमंत्री ने विधायकों के साथ किया ‘विकसित हरियाणा-2047’ पर...

कैबिनेट ने मॉडल ऑनलाइन स्थानांतरण नीति, 2026 और शिक्षक स्थानांतरण नीति, 2026 को मंजूरी दी

Haryana News: हरियाणा के मुख्यमंत्री श्री नायब सिंह सैनी...