Bathinda News: ਭਾਰਤ ਸਰਕਾਰ ਵੱਲੋਂ ਜਨਗਣਨਾ-2027 ਸਬੰਧੀ ਪਹਿਲੇ ਪੜਾਅ ਤਹਿਤ ਸਵੈ-ਗਣਨਾ ਦੀ 30 ਅਪ੍ਰੈਲ ਤੋਂ ਸ਼ੁਰੂ ਕੀਤੀ ਗਈ ਪ੍ਰਕਿਰਿਆ 14 ਮਈ ਤੱਕ ਚੱਲੇਗੀ। ਬਠਿੰਡਾ ਸ਼ਹਿਰ ਵਾਸੀਆਂ ਲਈ ਇਸਦੀ ਸ਼ੁਰੂਆਤ ਕਮਿਸ਼ਨਰ ਨਗਰ ਨਿਗਮ ਮੈਡਮ ਲਵਜੀਤ ਕੌਰ ਕਲਸੀ ਨੇ ਸ਼ਹਿਰ ਦੇ ਮੋਹਤਵਰ ਸ਼ਖ਼ਸੀਅਤਾਂ ਦੀ ਹਾਜ਼ਰੀ ਵਿੱਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਇਕ ਆਸਾਨ ਅਤੇ ਡਿਜੀਟਲ ਪ੍ਰਕਿਰਿਆ ਹੈ, ਜਿਸ ਰਾਹੀਂ ਲੋਕ ਘਰ ਬੈਠੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਲਈ ਭਾਰਤ ਸਰਕਾਰ ਦੀ ਅਧਿਕਾਰਤ ਵੈਬਸਾਈਟ https://se.census.gov.in/ ‘ਤੇ ਜਾ ਕੇ ਆਪਣਾ ਸੂਬਾ ਚੁਣਨਾ ਹੋਵੇਗਾ ਅਤੇ ਮੋਬਾਈਲ ਨੰਬਰ ਦੇ ਜ਼ਰੀਏ ਰਜਿਸਟ੍ਰੇਸ਼ਨ ਕਰਨਾ ਹੋਵੇਗਾ।
ਇਹ ਵੀ ਪੜ੍ਹੋ 👉Rupnagar News: ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਰਜਿਸਟਰ ਮੋਬਾਈਲ ਨੰਬਰ ‘ਤੇ ਆਏ ਓ.ਟੀ.ਪੀ (OTP) ਰਾਹੀਂ ਲਾਗ ਇਨ ਕਰਨ ਤੋਂ ਬਾਅਦ ਲੋਕ ਸੌਖੇ ਤਰੀਕੇ ਨਾਲ ਆਪਣੀ ਜਾਣਕਾਰੀ ਭਰ ਸਕਦੇ ਹਨ।ਕਮਿਸ਼ਨਰ ਨਗਰ ਨਿਗਮ ਮੈਡਮ ਲਵਜੀਤ ਕੌਰ ਕਲਸੀ ਨੇ ਦੱਸਿਆ ਕਿ ਸਵੈ-ਗਣਨਾ ਦੌਰਾਨ ਕੁੱਲ 33 ਵਿੱਚੋਂ 30 ਮੁੱਖ ਜਾਣਕਾਰੀ ਦੇ ਬਿੰਦੂ ਲੋਕਾਂ ਵੱਲੋਂ ਖੁਦ ਭਰੇ ਜਾਣਗੇ, ਜਿੰਨ੍ਹਾਂ ਵਿੱਚ ਪਰਿਵਾਰ ਦੇ ਮੈਂਬਰਾਂ ਦੀ ਗਿਣਤੀ, ਵਿਆਹਤਾਂ ਜੋੜਿਆਂ ਦੀ ਜਾਣਕਾਰੀ, ਪੀਣ ਵਾਲੇ ਪਾਣੀ ਦਾ ਸਰੋਤ, ਐਲਪੀਜੀ ਕੁਨੈਕਸ਼ਨ, ਮੋਬਾਈਲ, ਇੰਟਰਨੈੱਟ, ਟੀਵੀ, ਵਾਹਨ ਅਤੇ ਘਰ ਦੀ ਬਣਤਰ ਸੰਬੰਧੀ ਵੇਰਵਾ ਸ਼ਾਮਲ ਹੈ।ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ ਤਿੰਨ ਬਿੰਦੂ ਡੋਰ-ਟੂ-ਡੋਰ ਸਰਵੇ ਦੌਰਾਨ ਭਰੇ ਜਾਣਗੇ, ਜੋ ਕਿ 15 ਮਈ ਤੋਂ 13 ਜੂਨ ਤੱਕ ਸਰਕਾਰੀ ਜਨਗਣਨਾ ਮੁਲਾਜ਼ਮ ਵੱਲੋਂ ਕੀਤਾ ਜਾਵੇਗਾ। ਇਸ ਲਈ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਮੇਂ-ਸਿਰ ਆਪਣੀ ਸਵੈ-ਗਣਨਾ ਪੂਰੀ ਕਰਨ।ਇਸ ਮੌਕੇ ਆਰਟਿਸਟ ਗੁਰਪ੍ਰੀਤ ਸਿੰਘ, ਗੀਤਕਾਰ ਮਨਪ੍ਰੀਤ ਤਿਵਾਣਾ, ਏ.ਸੀ ਸੁਨੀਲ ਮਹਿਤਾ, ਬਲਵਾਨ ਸਿੰਘ (ਅਰਬਨ ਪਲੈਨਰ) ਅਤੇ ਹਰਵਿੰਦਰ ਸਿੰਘ ਬਰਾੜ ਆਦਿ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




