Wednesday, May 6, 2026
spot_img
spot_img

Rupnagar News: ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ, ਪੰਜਾਬ ਵਿੱਚ ਭਾਜਪਾ ਦੀਆਂ ਚੋਣ ਤਿਆਰੀਆਂ ਦਾ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Date:

spot_img

👉ਪੱਛਮੀ ਬੰਗਾਲ ਦੀ ਜਿੱਤ ਤੋਂ ਬਾਅਦ ਭਾਜਪਾ ਨੇ ਹੁਣ ਪੰਜਾਬ ਨੂੰ ਅਗਲਾ ਨਿਸ਼ਾਨਾ ਐਲਾਨਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਬੇਅਦਬੀ ਵਿਰੋਧੀ ਕਾਨੂੰਨ ਪਾਸ ਹੋਣ ਤੋਂ ਬਾਅਦ ਭਾਜਪਾ ਬੁਖ਼ਲਾਈ; ਹੁਣ ਬੇਅਦਬੀ ਤਾਂ ਨਹੀਂ ਕਰ ਸਕਦੀ ਤਾਂ ਹੀ ਧਮਾਕਿਆਂ ਦਾ ਲੈ ਰਹੀ ਹੈ ਸਹਾਰਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Rupnagar News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਦੋਸ਼ ਲਾਇਆ ਕਿ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਪੰਜਾਬ ਵਿੱਚ ਡਰ ਅਤੇ ਹਿੰਸਾ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹਾਲ ਹੀ ਵਿੱਚ ਹੋਏ ਬੰਬ ਧਮਾਕੇ ਬੇਅਦਬੀ ਵਿਰੋਧੀ ਕਾਨੂੰਨ ਪਾਸ ਹੋਣ ਤੋਂ ਬਾਅਦ ਸੂਬੇ ਵਿੱਚ ਅਸਥਿਰਤਾ ਫੈਲਾਉਣ ਦੀ ਸੋਚੀ-ਸਮਝੀ ਰਣਨੀਤੀ ਦਾ ਹਿੱਸਾ ਹਨ। ਪੱਛਮੀ ਬੰਗਾਲ ਨਾਲ ਤੁਲਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਵੋਟਰਾਂ ਦਾ ਧਰੁਵੀਕਰਨ ਕਰਨ ਲਈ ਚੋਣਾਂ ਵਾਲੇ ਸੂਬਿਆਂ ਵਿੱਚ ਫਿਰਕੂ ਤਣਾਅ, ਦਹਿਸ਼ਤ ਅਤੇ ਅਸ਼ਾਂਤੀ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਾਂਤੀ ਪਸੰਦ ਪੰਜਾਬੀ ਕਦੇ ਵੀ ਭਗਵਾ ਪਾਰਟੀ ਨੂੰ ਸਿਆਸੀ-ਮੁਫ਼ਾਦ ਲਈ ਪੰਜਾਬ ਦੀ ਮੁਸ਼ਕਲ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਢਾਹ ਲਾਉਣ ਦੀ ਇਜਾਜ਼ਤ ਨਹੀਂ ਦੇਣਗੇ। ਸ਼ੁਕਰਾਨਾ ਯਾਤਰਾ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਭਾਜਪਾ ਚੋਣਾਂ ਤੋਂ ਪਹਿਲਾਂ ਬੰਗਾਲ ਦੀ ਤਰਜ਼ ’ਤੇ ਪੰਜਾਬ ਵਿੱਚ ਅਸਥਿਰਤਾ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਦੇ ਲੋਕ ਰਾਜਨੀਤਿਕ ਤੌਰ ’ਤੇ ਜਾਗਰੂਕ ਹਨ ਅਤੇ ਅਜਿਹੀਆਂ ਸਾਜ਼ਿਸ਼ਾਂ ਵਿਰੁੱਧ ਇੱਕਜੁੱਟ ਹਨ।’’

ਇਹ ਵੀ ਪੜ੍ਹੋ 👉Bathinda News: ਮਰਦਮਸ਼ੁਮਾਰੀ 2027: MLA Jagroop Singh Gill ਨੇ ਕੀਤੀ ਸਵੈ-ਗਣਨਾ

ਮੁੱਖ ਮੰਤਰੀ ਨੇ ਕਿਹਾ, “ਹਿੰਸਾ, ਫੁੱਟ ਪਾਉਣਾ ਅਤੇ ਫਿਰਕੂ ਧੜੇਬੰਦੀ ਭਗਵਾ ਪਾਰਟੀ ਦੀ ਰਾਜਨੀਤੀ ਦਾ ਅਨਿੱਖੜਵਾਂ ਅੰਗ ਹੈ। ਭਾਜਪਾ ਆਉਣ ਵਾਲੀਆਂ ਚੋਣਾਂ ਜਿੱਤਣ ਲਈ ਬੰਗਾਲ ਦੀ ਤਰਜ਼ ’ਤੇ ਪੰਜਾਬ ਵਿੱਚ ਹਿੰਸਾ ਅਤੇ ਡਰ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਨਾਪਾਕ ਮਨਸੂਬੇ ਪੰਜਾਬ ਵਿੱਚ ਕਦੇ ਵੀ ਸਫ਼ਲ ਨਹੀਂ ਹੋਣਗੇ ਕਿਉਂਕਿ ਪੰਜਾਬ ਦੀ ਜਰਖੇਜ਼ ਧਰਤੀ ’ਤੇ ਕੁਝ ਵੀ ਉੱਗ ਸਕਦਾ ਹੈ, ਪਰ ਇੱਥੇ ਨਫ਼ਰਤ ਦੇ ਬੀਜ ਕਦੇ ਨਹੀਂ ਉੱਗ ਸਕਦੇ।” ‘ਆਪ’ ਸਰਕਾਰ ਦੀ ਸ਼ਾਂਤੀ, ਏਕਤਾ ਅਤੇ ਜਮਹੂਰੀ ਕਦਰਾਂ-ਕੀਮਤਾਂ ਨੂੰ ਬਣਾਈ ਰੱਖਣ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਪੰਜਾਬੀ ਦਿਨ ਦੀ ਸ਼ੁਰੂਆਤ ਸਰਬੱਤ ਦੇ ਭਲੇ ਦੀ ਅਰਦਾਸ ਤੋਂ ਕਰਦਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਮੁੱਢ-ਕਦੀਮੋਂ ਭਾਈਚਾਰੇ, ਮੋਹ-ਪਿਆਰ ਅਤੇ ਦਰਿਆਦਿਲੀ ਦੇ ਪ੍ਰਤੀਕ ਵਜੋਂ ਜਾਣਿਆ ਜਾਂਦਾ ਹੈ ਅਤੇ ਇਸ ਮਾਹੌਲ ਨੂੰ ਸੰਨ੍ਹ ਲਾਉਣ ਵਾਲੀ ਕਿਸੇ ਵੀ ਕੋਸ਼ਿਸ਼ ਦਾ ਸਰਕਾਰ ਅਤੇ ਲੋਕਾਂ ਵੱਲੋਂ ਡਟਵਾਂ ਵਿਰੋਧ ਕੀਤਾ ਜਾਵੇਗਾ।

ਇਹ ਵੀ ਪੜ੍ਹੋ 👉Bathinda News: ਸਵੈ-ਗਣਨਾ ਇਕ ਆਸਾਨ ਅਤੇ ਡਿਜੀਟਲ ਪ੍ਰਕਿਰਿਆ : ਕਮਿਸ਼ਨਰ ਨਗਰ ਨਿਗਮ

ਸੂਬੇ ਵਿੱਚ ਹਾਲ ਹੀ ’ਚ ਹੋਏ ਬੰਬ ਧਮਾਕਿਆਂ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਭਾਜਪਾ ਦੀ ਸੌੜੀ ਰਾਜਨੀਤਕ ਸੋਚ ਨੂੰ ਜ਼ਾਹਰ ਕਰਦੀਆਂ ਹਨ, ਜਿਸ ਦਾ ਉਦੇਸ਼ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਸਿਰਜ ਕੇ ਸਮਾਜ ਦਾ ਧਰੁਵੀਕਰਨ ਕਰਨਾ ਅਤੇ ਵੋਟਾਂ ਹਾਸਲ ਕਰਨਾ ਹੈ। ਉਨ੍ਹਾਂ ਕਿਹਾ,‘‘ਭਾਜਪਾ ਵੱਲੋਂ ਚੋਣਾਂ ਵਾਲੇ ਹਰ ਸੂਬੇ ਵਿੱਚ ਚੋਣ ਲਾਭ ਲੈਣ ਲਈ ਇਹ ਫੁੱਟ ਪਾਊ ਰਾਜਨੀਤੀ ਕੀਤੀ ਜਾ ਰਹੀ ਹੈ। ਇਹ ਲੋਕ ਪਹਿਲਾਂ ਹੀ ਬੇਅਦਬੀ ਵਿਰੋਧੀ ਕਾਨੂੰਨ ਪਾਸ ਹੋਣ ਕਾਰਨ ਪ੍ਰੇਸ਼ਾਨ ਹਨ ਅਤੇ ਭਾਜਪਾ ਫਿਰਕੂ ਤਣਾਅ ਪੈਦਾ ਕਰਨ ਤੇ ਲੋਕਾਂ ਨੂੰ ਆਪਸ ਵਿੱਚ ਲੜਾਉਣ ਲਈ ਬੇਅਦਬੀ ਦੀਆਂ ਘਟਨਾਵਾਂ ਦਾ ਲਾਹਾ ਲੈਣਾ ਚਾਹੁੰਦੀ ਹੈ।’’ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ, 2026 ਪਾਸ ਹੋਣ ਨਾਲ ਅਜਿਹੀਆਂ ਸਾਜ਼ਿਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ, ‘‘ਹੁਣ ਜਦੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਐਕਟ, 2026 ਪਾਸ ਹੋ ਗਿਆ ਹੈ ਤਾਂ ਉਹ ਆਪਣੇ ਨਾਪਾਕ ਮਨਸੂਬਿਆਂ ਨੂੰ ਪੂਰਾ ਨਹੀਂ ਕਰ ਸਕਣਗੇ। ਇਸ ਤੋਂ ਬੁਖ਼ਲਾ ਕੇ ਭਾਜਪਾ ਹੁਣ ਪੰਜਾਬ ਦੀ ਔਖੀ ਕਮਾਈ ਸ਼ਾਂਤੀ ਭੰਗ ਕਰਨ ਦੀਆਂ ਚਾਲਾਂ ਚੱਲ ਰਹੀ ਹੈ, ਪਰ ਅਜਿਹੀਆਂ ਚਾਲਾਂ ਨੂੰ ਕਿਸੇ ਵੀ ਕੀਮਤ ’ਤੇ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ।’’

ਇਹ ਵੀ ਪੜ੍ਹੋ 👉Rupnagar News: ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਇਹ ਘਟਨਾਵਾਂ ਸਪੱਸ਼ਟ ਤੌਰ ’ਤੇ ਆਉਣ ਵਾਲੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਅਜਿਹੀ ਕਿਸੇ ਵੀ ਸਾਜ਼ਿਸ਼ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। “ਪੰਜਾਬ ਇੱਕ ਸ਼ਾਂਤੀ ਪਸੰਦ ਸੂਬਾ ਹੈ ਅਤੇ ਪੰਜਾਬੀ ਰਾਜਨੀਤਿਕ ਤੌਰ ’ਤੇ ਚੌਕਸ ਹਨ। ਉਹ ਅਜਿਹੀਆਂ ਚਾਲਾਂ ਪਿੱਛੇ ਲੁਕੇ ਫੁੱਟ ਪਾਊ ਏਜੰਡੇ ਨੂੰ ਭਲੀਭਾਂਤ ਸਮਝਦੇ ਹਨ।” ਪੰਜਾਬ ਦੀ ਸੁਰੱਖਿਆ ਅਤੇ ਅਖੰਡਤਾ ਨੂੰ ਖ਼ਤਰਾ ਪੈਦਾ ਕਰਨ ਵਾਲੀਆਂ ਕਾਰਵਾਈਆਂ ਵਿਰੁੱਧ ਸੂਬਾ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਮਾਕਿਆਂ ਲਈ ਜ਼ਿੰਮੇਵਾਰ ਲੋਕਾਂ ਨੂੰ ਜਲਦੀ ਬੇਨਕਾਬ ਕਰਕੇ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ, “ਮਨੁੱਖਤਾ ਵਿਰੁੱਧ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਸਾਰੇ ਲੋਕਾਂ ਨੂੰ ਜਲਦੀ ਮਿਸਾਲੀ ਸਜ਼ਾ ਦਿਵਾ ਕੇ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ। ਇਨ੍ਹਾਂ ਲੋਕਾਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਈ ਜਾਵੇਗੀ ਕਿਉਂਕਿ ਪੰਜਾਬ ਸਰਕਾਰ ਸੂਬੇ ਦੀ ਸ਼ਾਂਤੀ, ਸੁਰੱਖਿਆ ਅਤੇ ਅਖੰਡਤਾ ਨੂੰ ਖ਼ਤਰਾ ਪੈਦਾ ਕਰਨ ਵਾਲੀ ਕਿਸੇ ਵੀ ਗਤੀਵਿਧੀ ਲਈ ਜ਼ੀਰੋ ਟਾਲਰੈਂਸ ਪਹੁੰਚ ਰੱਖਦੀ ਹੈ।”

ਇਹ ਵੀ ਪੜ੍ਹੋ 👉Vigilance Bureau ਵੱਲੋਂ 15000 ਰੁਪਏ ਰਿਸ਼ਵਤ ਲੈਂਦੀ BDPO ਰੰਗੇ ਹੱਥੀਂ ਕਾਬੂ

ਹਾਲੀਆ ਚੋਣ ਨਤੀਜਿਆਂ ਅਤੇ ਦੂਜੇ ਸੂਬਿਆਂ ਵਿੱਚ ਚੋਣਾਂ ਸਬੰਧੀ ਲੱਗ ਰਹੇ ਦੋਸ਼ਾਂ ਬਾਰੇ ਸਵਾਲਾਂ ਦੇ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਕੰਮਕਾਜ ਅਤੇ ਨਿਰਪੱਖਤਾ ’ਤੇ ਗੰਭੀਰ ਸਵਾਲ ਉਠਾਏ ਜਾ ਰਹੇ ਹਨ, ਜੋ ਲੋਕਤੰਤਰ ਲਈ ਬਹੁਤ ਮੰਦਭਾਗਾ ਅਤੇ ਖਤਰਨਾਕ ਹੈ। ਉਨ੍ਹਾਂ ਕਿਹ,‘‘ਚੋਣ ਕਮਿਸ਼ਨ ਦੀ ਨਿਰਪੱਖਤਾ ਨਾਲ ਜੁੜੇ ਸਵਾਲ ਲੋਕਤੰਤਰ ਲਈ ਘਾਤਕ ਹਨ। ਚੋਣ ਪ੍ਰਕਿਰਿਆ ਸਬੰਧੀ ਸ਼ੰਕਿਆਂ ਦਾ ਹੱਲ ਪਾਰਦਰਸ਼ੀ ਢੰਗ ਨਾਲ ਕੀਤਾ ਜਾਣਾ ਚਾਹੀਦਾ ਹੈ ਅਤੇ ਚੋਣ ਕਮਿਸ਼ਨ ਨੂੰ ਅਜਿਹੇ ਭਰਮ-ਭੁਲੇਖੇ ਦੂਰ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ਅਜਿਹੇ ਮੁੱਦੇ ਲੋਕਤੰਤਰ ’ਤੇ ਹਮਲਾ ਹਨ। ਇਹ ਲੋਕਤੰਤਰੀ ਕਦਰਾਂ-ਕੀਮਤਾਂ ਦੇ ਕਤਲ ਤੋਂ ਘੱਟ ਨਹੀਂ ਹੈ।’’ ਪਾਰਦਰਸ਼ਤਾ, ਨਿਆਂ ਅਤੇ ਲੋਕ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨੂੰ, ਸੂਬੇ ਦੀ ਸਦਭਾਵਨਾ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਵਿਰੁੱਧ ਇੱਕਜੁੱਟ ਅਤੇ ਸੁਚੇਤ ਰਹਿਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਦੀ ਰਾਖੀ ਕਰਨਾ ਹਰੇਕ ਨਾਗਰਿਕ ਦਾ ਫਰਜ਼ ਹੈ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਖੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

Share post:

spot_img

Popular

More like this
Related

हरियाणा में चलेगा दहेज के खिलाफ राज्यव्यापी अभियान;एसडीएम होंगे दहेज निषेध अधिकारी

Haryana News: हरियाणा सरकार ने दहेज जैसी सामाजिक बुराई...

Haryana News: अनाज भंडारण के लिए शाहबाद-अंबाला के बीच बनाया जाए बड़ा साइलो: मुख्यमंत्री

👉मुख्यमंत्री श्री नायब सिंह सैनी ने अधिकारियों के साथ...

Haryana News: प्रदेश के सरकारी स्कूलों में शिक्षा की गुणवत्ता सुधारने के लिए ‘रोडमैप’ तैयार- शिक्षा मंत्री महीपाल ढांडा

👉प्रदेश के प्रत्येक विद्यार्थी को गुणवत्तापूर्ण शिक्षा और बेहतर...