Bathinda News: Bathinda Police ਵੱਲੋਂ ਵਿੱਢੀ ਗਈ ਨਸ਼ਾ ਮੁਕਤ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਵੱਡੀ ਕਾਰਵਾਈ ਕਰਦਿਆਂ 98 ਕਿਲੋ ਭੁੱਕੀ ਅਤੇ 50,000/-ਡਰੱਗ ਮਨੀ ਸਮੇਤ ਕਾਰ ਸਵਾਰ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਵੀਰਵਾਰ ਦੁਪਿਹਰ ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸਪੀ ਸਿਟੀ ਨਰਿੰਦਰ ਸਿੰਘ ਨੇ ਦਸਿਆ ਕਿ ਮਿਤੀ 06/07 ਮਈ ਦੀ ਦਰਮਿਆਨੀ ਰਾਤ ਨੂੰ ਥਾਣਾ ਕੋਟਫੱਤਾ, ਚੌਂਕੀ ਇੰਡਸਟਰੀਅਲ ਏਰੀਆ ਅਤੇ ਥਾਣਾ ਸਦਰ ਬਠਿੰਡਾ ਦੀਆਂ ਪੁਲਿਸ ਟੀਮਾਂ ਵੱਲੋਂ ਸੱਕੀ ਪੁਰਸਾਂ ਅਤੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ ਗੁਰਪਤਵੰਤ ਸਿੰਘ ਪੰਨੂ ਦੀ ਦਿਲਜੀਤ ਦੋਸਾਂਝ ਨੂੰ ਸਿੱਧੀ ਧਮਕੀ
ਇਸ ਨਾਕਾਬੰਦੀ ਦੌਰਾਨ ਜੱਸੀ ਚੌਂਕ ਬਠਿੰਡਾ ਕੋਲ ਇੱਕ ਵਰਨਾ ਕਾਰ (ਨੰਬਰੀ ਐੱਚ.ਆਰ.-25ਜੀ-9720) ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਗਈ। ਕਾਰ ਵਿਚੋਂ 7 ਗੱਟੇ ਭੁੱਕੀ (ਵਜ਼ਨ 98 ਕਿਲੋ) ਦੇ ਨਾਲ 50,000/- ਡਰੱਗ ਮਨੀ ਵੀ ਬਰਾਮਦ ਕੀਤੀ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਬੀਲਾ ਸਰਾਂ ਅਤੇ ਹਰਗੋਬਿੰਦ ਉਰਫ ਘੀਲਾ ਵਾਸੀਅਨ ਦੇਸੂ ਯੋਧਾ ਜਿਲ੍ਹਾ ਸਿਰਸਾ (ਹਰਿਆਣਾ) ਵਜੋਂ ਹੋਈ। ਪੁਲਿਸ ਨੇ ਇੰਨ੍ਹਾਂ ਵਿਰੁਧ ਥਾਣਾ ਸਦਰ ਵਿਖੇ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਢਲੀ ਪੜਤਾਲ ਮੁਤਾਬਕ ਮੁਲਜ਼ਮ ਬੀਲਾ ਸਰਾਂ ਵਿਰੁਧ ਪਹਿਲਾਂ ਵੀ ਵੱਖ ਵੱਖ ਧਾਰਾਵਾਂ ਤਹਿਤ 5 ਮੁਕੱਦਮੇ ਦਰਜ਼ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




