SGPC ਵਲੋਂ ਨਵੇਂ ਸਤਿਕਾਰ ਸੋਧ ਐਕਟ ਸਬੰਧੀ ਸਿੰਘ ਸਭਾਵਾਂ ਨਾਲ ਕੀਤੀ ਗਈ ਇਕੱਤਰਤਾ

Date:

spot_img

Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026” ਨੂੰ ਲੈ ਕੇ ਸਿੱਖ ਸੰਗਤਾਂ ਵਿਚ ਪੈਦਾ ਹੋ ਰਹੇ ਖਦਸ਼ਿਆਂ ਅਤੇ ਵੱਖ-ਵੱਖ ਇਤਰਾਜ਼ਾਂ ‘ਤੇ ਵਿਚਾਰ ਕਰਨ ਲਈ ਅੱਜ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਇਕ ਵਿਸ਼ੇਸ਼ ਇਕੱਤਰਤਾ ਸੱਦੀ ਗਈ ਹੈ। ਇਸ ਇਕੱਤਰਤਾ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਪ੍ਰਚਾਰਕ, ਗ੍ਰੰਥੀ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦੇ ਅਤੇ ਸਿੰਘ ਸਭਾਵਾਂ ਦੇ ਮੈਂਬਰ ਪਹੁੰਚੇ ਹਨ। ਮਾਹੌਲ ਕਾਫੀ ਗੰਭੀਰ ਅਤੇ ਚਰਚਾਵਾਂ ਨਾਲ ਭਰਪੂਰ ਦਿਖਾਈ ਦੇ ਰਿਹਾ ਹੈ। ਵੱਖ-ਵੱਖ ਧਾਰਮਿਕ ਆਗੂ ਇਸ ਸੋਧ ਐਕਟ ਦੇ ਕਈ ਪੱਖਾਂ ‘ਤੇ ਆਪਣੀ ਰਾਇ ਰੱਖ ਰਹੇ ਹਨ ਅਤੇ ਇਹ ਜਾਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਕਾਨੂੰਨ ਦਾ ਸਿੱਖ ਕੌਮ ‘ਤੇ ਕੀ ਅਸਰ ਪੈ ਸਕਦਾ ਹੈ।

ਇਹ ਵੀ ਪੜ੍ਹੋ 👉 Jagmit Brar ਨੇ Haryana ‘ਚ ਕਾਂਗਰਸ ਨੂੰ ਦਿੱਤਾ ਝਟਕਾ; ਸਾਬਕਾ ਮੇਅਰ BJP ‘ਚ ਕਰਵਾਈ ਸ਼ਾਮਲ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਚੱਲ ਰਹੀ ਇਸ ਬੈਠਕ ਦੌਰਾਨ ਕਈ ਅਹਿਮ ਸੁਝਾਅ ਵੀ ਸਾਹਮਣੇ ਆ ਸਕਦੇ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ‘ਤੇ ਅਗਲੀ ਰਣਨੀਤੀ ਵੀ ਤੈਅ ਕੀਤੀ ਜਾਵੇਗੀ। ਉੱਧਰ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਇਸ ਸੋਧ ਐਕਟ ਨੂੰ ਪਾਸ ਹੋਣ ਤੋਂ ਬਾਅਦ ਸ਼ੁਕਰਾਨਾ ਯਾਤਰਾ ਕੱਢੀ ਜਾ ਰਹੀ ਹੈ। ਇਸੇ ਤਹਿਤ ਅੱਜ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਵੀ ਪਹੁੰਚ ਰਹੇ ਹਨ। ਇੱਕ ਪਾਸੇ ਸਰਕਾਰ ਇਸ ਕਾਨੂੰਨ ਨੂੰ ਇਤਿਹਾਸਕ ਕਦਮ ਦੱਸ ਰਹੀ ਹੈ, ਜਦਕਿ ਦੂਜੇ ਪਾਸੇ ਸਿੱਖ ਜਥੇਬੰਦੀਆਂ ਅਤੇ ਧਾਰਮਿਕ ਆਗੂਆਂ ਵੱਲੋਂ ਇਸ ਸਬੰਧੀ ਸਵਾਲ ਵੀ ਉਠਾਏ ਜਾ ਰਹੇ ਹਨ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹੋਈਆਂ ਹਨ ਕਿ ਅੱਜ ਦੀ ਇਸ ਇਕੱਤਰਤਾ ਵਿੱਚੋਂ ਕਿਹੜੇ ਵੱਡੇ ਫੈਸਲੇ ਜਾਂ ਸੰਦੇਸ਼ ਸਾਹਮਣੇ ਆਉਂਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related