Friday, May 8, 2026
spot_img
spot_img

SAS Nagar News: MLA Kulwant Singh ਵੱਲੋਂ ਪੰਚਾਇਤਾਂ ਨੂੰ 1.88 ਕਰੋੜ ਦੇ ਚੈੱਕ ਜਾਰੀ

Date:

spot_img

👉31 ਜਰੂਰਤਮੰਦ ਪਰਿਵਾਰਾਂ ਨੂੰ ਮਕਾਨ ਮੁਰੰਮਤ ਲਈ 62 ਲੱਖ ਦੀ ਸਹਾਇਤਾ

SAS Nagar News: MLA Kulwant Singh; ਮੁੱਖ ਮੰਤਰੀ ਰੰਗਲਾ ਪੰਜਾਬ ਮੁਹਿੰਮ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਕੁੱਲ 1 ਕਰੋੜ 88 ਲੱਖ ਰੁਪਏ ਦੇ ਚੈੱਕ ਵੱਖ-ਵੱਖ ਪੰਚਾਇਤਾਂ ਨੂੰ ਸੌਂਪੇ ਗਏ। ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਰਕਮ ਪਿੰਡਾਂ ਵਿੱਚ ਸਟਰੀਟ ਲਾਈਟਾਂ, ਗਲੀਆਂ-ਨਾਲੀਆਂ ਦੀ ਮੁਰੰਮਤ, ਕਮਿਊਨਿਟੀ ਸੈਂਟਰ, ਆੰਗਣਵਾੜੀ, ਸਕੂਲ ਕਮਰੇ, ਖੇਡ ਮੈਦਾਨ, ਧਰਮਸ਼ਾਲਾ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਵਰਗੇ ਕੰਮਾਂ ਲਈ ਵਰਤੀ ਜਾਵੇਗੀ। ਇਸ ਤੋਂ ਇਲਾਵਾ ਕੁਝ ਪਿੰਡਾਂ ਵਿੱਚ ਸੜਕਾਂ ਪੱਕੀਆਂ ਕਰਨ ਅਤੇ ਕਨਵੈਕਸ ਮਿਰਰ (ਟ੍ਰੈਫਿਕ ਸੁਰੱਖਿਆ ਵਾਸਤੇ) ਲਗਾਉਣ ਵਰਗੇ ਕੰਮ ਵੀ ਸ਼ਾਮਲ ਹਨ।ਇਸ ਮੌਕੇ 31 ਜਰੂਰਤਮੰਦ ਪਰਿਵਾਰਾਂ ਨੂੰ ਮਕਾਨਾਂ ਦੀ ਮੁਰੰਮਤ ਅਤੇ ਦੁਬਾਰਾ ਉਸਾਰੀ ਲਈ 62 ਲੱਖ ਰੁਪਏ ਦੀ ਸਹਾਇਤਾ ਵੀ ਦਿੱਤੀ ਗਈ। ਹਰ ਪਰਿਵਾਰ ਨੂੰ 2 ਲੱਖ ਰੁਪਏ ਦਿੱਤੇ ਗਏ।ਕੁਲਵੰਤ ਸਿੰਘ ਨੇ ਕਿਹਾ ਕਿ ਰੰਗਲਾ ਪੰਜਾਬ ਮੁਹਿੰਮ ਹੇਠ ਪਹਿਲਾਂ ਵੀ ਲਗਭਗ ਢਾਈ ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਡੀ ਰਕਮ ਜਾਰੀ ਕੀਤੀ ਜਾਵੇਗੀ ਤਾਂ ਜੋ ਪਿੰਡਾਂ ਦਾ ਸਮੂਹਿਕ ਵਿਕਾਸ ਯਕੀਨੀ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ 👉Faridkot ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, FIR ਦਰਜ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ ਐਲਾਨ ਨਹੀਂ ਕਰਦੀ, ਸਗੋਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਦੀ ਹੈ, ਜਦਕਿ ਪਿਛਲੀਆਂ ਸਰਕਾਰਾਂ ਵਾਅਦਿਆਂ ਤੱਕ ਹੀ ਸੀਮਿਤ ਰਹੀਆਂ।ਪੱਤਰਕਾਰਾਂ ਦੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਵਿਧਾਇਕ ਨੇ ਕਿਹਾ ਕਿ ਹਲਕੇ ਦੇ ਲੋਕਾਂ ਨੇ ਨਾਂਹ-ਪੱਖੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ, ਅਤੇ ਉਹ ਹਮੇਸ਼ਾਂ ਕੰਮ ਕਰਨ ਵਾਲੀ ਸਰਕਾਰ ਅਤੇ ਨੁਮਾਇੰਦੇ ਨੂੰ ਚਾਹੁੰਦੇ ਹਨ।ਉਨ੍ਹਾਂ ਦੱਸਿਆ ਕਿ ਉਹ ਹੁਣ ਤੱਕ ਲਗਪਗ 200 ਘਰਾਂ ਦੀ ਉਸਾਰੀ ਲਈ ਸਹਾਇਤਾ ਦੇ ਚੁੱਕੇ ਹਨ ਅਤੇ ਭਵਿੱਖ ਵਿੱਚ ਵੀ ਇਹ ਸਿਲਸਿਲਾ ਜਾਰੀ ਰਹੇਗਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਮੋਹਾਲੀ ਹਲਕੇ ਦੇ ਪਿੰਡਾਂ ਦੀ ਤਸਵੀਰ ਜਲਦ ਹੀ ਬਦਲੀ ਹੋਵੇਗੀ। ਵਿਧਾਇਕ ਕੁਲਵੰਤ ਸਿੰਘ ਨੇ ਸਨੇਟਾ ਵਿੱਚ ਹੋਈ ਮੁੱਖ ਮੰਤਰੀ ਲੋਕ ਮਿਲਣੀ ਬਾਰੇ ਕਿਹਾ ਕਿ ਲੋਕ ਆਪਣੇ ਆਪ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਅਤੇ ਵਿਰੋਧੀਆਂ ਵੱਲੋਂ ਕੀਤੀ ਜਾ ਰਹੀ ਆਲੋਚਨਾ ਬੇਬੁਨਿਆਦ ਹੈ।ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ 👉Bathinda News: ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ 10 ਮਈ ਨੂੰ ਬਠਿੰਡਾ ਵਿਖੇ ਆਉਣਗੇ:ਭਾਈ ਪਰਗਟ ਸਿੰਘ ਭੋਡੀਪੁਰਾ

ਮੋਹਾਲੀ ਕਾਰਪੋਰੇਸ਼ਨ ਵਿੱਚ ਸ਼ਾਮਿਲ 12 ਪਿੰਡਾਂ ਲਈ 50 ਕਰੋੜ ਰੁਪਏ ਮਨਜ਼ੂਰ
ਵਿਧਾਇਕ ਨੇ ਦੱਸਿਆ ਕਿ ਮੋਹਾਲੀ ਨਿਗਮ ਵਿੱਚ ਸ਼ਾਮਿਲ 12 ਪਿੰਡਾਂ ਦੇ ਵਿਕਾਸ ਲਈ 50 ਕਰੋੜ ਰੁਪਏ ਮਨਜ਼ੂਰ ਹੋ ਚੁੱਕੇ ਹਨ। ਟੈਂਡਰ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਅਗਲੇ 15 ਦਿਨਾਂ ਵਿੱਚ ਕੰਮ ਜੰਗੀ ਪੱਧਰ ‘ਤੇ ਸ਼ੁਰੂ ਹੋ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

Haryana News: आज पंजाब के हालात पश्चिम बंगाल से भी बुरे: नायब सिंह सैनी

👉मुख्यमंत्री नायब सिंह सैनी ने पंजाब सरकार को तथ्यों...