Friday, May 8, 2026
spot_img
spot_img

ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਭਵਨ ਵੱਲ ਰੋਸ ਮਾਰਚ ਕਰ ਰਹੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਬੇਇਨਸਾਫ਼ੀ – ਐਡਵੋਕੇਟ ਧਾਮੀ

Date:

spot_img

Amritsar News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਲੀ ਵਿਖੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਅਰਦਾਸ ਕਰਕੇ ਸੰਸਦ ਭਵਨ ਵੱਲ ਸ਼ਾਂਤਮਈ ਰੋਸ ਮਾਰਚ ਕਰ ਰਹੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਵੱਡੀ ਬੇਇਨਸਾਫ਼ੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲਿਸ ਵੱਲੋਂ ਸਿੱਖ ਆਗੂਆਂ ਦੀ ਕੀਤੀ ਗ੍ਰਿਫਤਾਰੀ ਤੇ ਪ੍ਰਤੀਕਿਰਿਆ ਦਿੰਦਿਆਂ ਕੀਤਾ।

ਇਹ ਵੀ ਪੜ੍ਹੋ 👉 ਸਾਬਕਾ ਮੇਅਰ ਮਹਿਤਾ ਨੇ ਊਧਮ ਸਿੰਘ ਨਗਰ ਵਿੱਚ 6 ਕਰੋੜ ਰੁਪਏ ਦੀਆਂ ਪ੍ਰੀਮਿਕਸ ਸੜਕਾਂ ਦਾ ਕੀਤਾ ਉਦਘਾਟਨ

ਐਡਵੋਕੇਟ ਧਾਮੀ ਨੇ ਕਿਹਾ ਕਿ ਕਰੀਬ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਅੰਦਰ ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ ਸਿੱਖ ਕੌਮ ਵੱਲੋਂ ਲਗਾਤਾਰ ਅਵਾਜ਼ ਉਠਾਈ ਜਾ ਰਹੀ ਹੈ ਪਰੰਤੂ ਸਰਕਾਰਾਂ ਨੇ ਹਮੇਸ਼ਾ ਹੀ ਸਿੱਖ ਭਾਵਨਾਵਾਂ ਨੂੰ ਅਣਗੌਲਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਵਿਧਾਨ ਅਨੁਸਾਰ ਹਰ ਨਾਗਰਿਕ ਨੂੰ ਆਪਣੀਆਂ ਹੱਕੀ ਮੰਗਾਂ ਲਈ ਸਾ਼ਤਮਈ ਰੋਸ ਕਰਨ ਦਾ ਹੱਕ ਹੈ ਪਰੰਤੂ ਦੇਸ਼ ਦੀ ਰਾਜਧਾਨੀ ਵਿੱਚ ਸਿੱਖਾਂ ਤੋਂ ਇਹ ਹੱਕ ਵੀ ਖੋਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੋਸ ਮਾਰਚ ਕਰ ਰਹੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੂੰ ਜ਼ਬਰਦਸਤੀ ਗ੍ਰਿਫਤਾਰ ਕਰਕੇ ਵੱਖ ਵੱਖ ਠਾਣਿਆਂ ਵਿਚ ਬੰਦ ਕਰ ਦੇਣਾ ਇਨਸਾਫ਼ ਦੀ ਅਵਾਜ਼ ਨੂੰ ਦਬਾਉਣ ਦੀ ਕਾਰਵਾਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਦੀ ਕਰੜੀ ਨਿੰਦਾ ਕਰਦੀ ਹੈ।

ਇਹ ਵੀ ਪੜ੍ਹੋ 👉 ਅਕਾਲੀਆਂ ਨੇ ਬੇਅਦਬੀ ਦੀ ਆਗਿਆ ਦਿੱਤੀ ਅਤੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ, ਅੱਜ ਉਹ 25 ਲੋਕਾਂ ਨੂੰ ਵੀ ਇਕੱਠੇ ਨਹੀਂ ਕਰ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਕਿਹਾ ਕਿ ਕੌਮ ਤੇ ਹੋਏ ਜੁ਼ੁਲਮਾਂ ਵਿਰੁੱਧ ਸੰਘਰਸ਼ ਕਰਨ ਵਾਲੇ ਬੰਦੀ ਸਿੰਘ ਅਦਾਲਤ ਤੋਂ ਮਿਲੀਆਂ ਸਜ਼ਾਵਾਂ ਤੋਂ ਕਿਤੇ ਵਧੇਰੇ ਸਮਾਂ ਜੇਲ੍ਹਾਂ ਅੰਦਰ ਬਿਤਾ ਚੁੱਕੇ ਹਨ। ਇਸੇ ਦੇਸ਼ ਅੰਦਰ ਜਦੋਂ ਹੋਰ ਧਰਮ ਦੇ ਲੋਕਾਂ ਨੂੰ ਸਰਕਾਰਾਂ ਸਜ਼ਾ ਵਿੱਚ ਕਟੌਤੀ ਕਰਕੇ ਰਿਹਾ ਕਰ ਸਕਦੀਆਂ ਹਨ ਤਾਂ ਸਿੱਖਾਂ ਨਾਲ ਬੇਇਨਸਾਫ਼ੀ ਕਿਉਂ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕੌਮ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਸਰਕਾਰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਅਤੇ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਹੋਰ ਸਿੰਘਾਂ ਦੀ ਤੁਰੰਤ ਰਿਹਾਈ ਦਾ ਐਲਾਨ ਕਰੇ।
ਉਨ੍ਹਾਂ ਰੋਸ ਮਾਰਚ ਕਰ ਰਹੇ ਆਗੂਆਂ ਨੂੰ ਵੀ ਤੁਰੰਤ ਰਿਹਾਅ ਕਰਨ ਲਈ ਆਖਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

Shukrana Yatra in Bathinda: ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ...

👉*ਮਾਲਵਾ ਖੇਤਰ ਵਿੱਚ ਪਹੁੰਚੀ ਸ਼ੁਕਰਾਨਾ ਯਾਤਰਾ* 👉*ਪੰਜਾਬ ਦੀ ਭਾਈਚਾਰਕ ਸਾਂਝ...

PSEB Result News : PSEB ਨੇ 10ਵੀਂ-12ਵੀਂ ਦੇ ਨਤੀਜਿਆਂ ਦੀ ਐਲਾਨੀ ਤਾਰੀਖ

PSEB Result News : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ...