Amritsar News : ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਮਣੇ ਪੱਖ ਰੱਖਣ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਹੀ ਵੱਡੀ ਗੱਲ

Date:

spot_img

Amritsar News : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅੱਗੇ ਆਪਣਾ ਸਪੱਸ਼ਟੀਕਰਨ ਪੇਸ਼ ਕੀਤਾ। ਦੱਸਿਆ ਜਾ ਰਿਹਾ ਹੈ ਕਿ ਇਹ ਤਲਬੀ ‘ਆਪ’ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਜਾ ਰਹੇ ਨਵੇਂ ਕਾਨੂੰਨ ਨੂੰ ਲੈ ਕੇ ਕੀਤੀ ਗਈ ਸੀ। ਜਥੇਦਾਰ ਸਾਹਿਬ ਨਾਲ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ, ਜਿਸ ਦੀ ਸਥਾਪਨਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਕੀਤੀ ਸੀ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਵੱਲੋਂ ਗੱਲਬਾਤ ਲਈ ਸੱਦਾ ਮਿਲਣ ਤੋਂ ਬਾਅਦ ਉਹ ਇੱਥੇ ਪਹੁੰਚੇ ਅਤੇ ਆਪਣਾ ਪੱਖ ਰੱਖਿਆ।

ਇਹ ਵੀ ਪੜ੍ਹੋ 👉 Government Changes Retirement Rules ; ਸਰਕਾਰ ਨੇ ਕਰਮਚਾਰੀਆਂ ਦੇ ਕਾਰਜਕਾਲ ਅਤੇ ਤਬਾਦਲਾ ਨੀਤੀ ‘ਚ ਕੀਤਾ ਵੱਡਾ ਬਦਲਾਅ

ਹਾਲਾਂਕਿ, ਮੀਟਿੰਗ ਵਿੱਚ ਕੀ ਚਰਚਾ ਹੋਈ, ਇਸ ਬਾਰੇ ਸੰਧਵਾਂ ਨੇ ਵਧੇਰੇ ਜਾਣਕਾਰੀ ਸਾਂਝੀ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਇਹ ਜ਼ਰੂਰ ਕਿਹਾ ਕਿ ਜਥੇਦਾਰ ਸਾਹਿਬ ਨੂੰ ਇਹ ਭਰੋਸਾ ਦਿਵਾਇਆ ਗਿਆ ਹੈ ਕਿ ਭਵਿੱਖ ਵਿੱਚ ਜੋ ਵੀ ਫੈਸਲੇ ਜਾਂ ਕਾਰਵਾਈਆਂ ਕੀਤੀਆਂ ਜਾਣਗੀਆਂ, ਉਹ ਗੁਰੂ ਸਾਹਿਬਾਨ ਦੀ ਵਿਰਾਸਤ, ਸਿੱਖ ਭਾਵਨਾਵਾਂ ਅਤੇ ਸਮਾਜ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਹੀ ਹੋਣਗੀਆਂ। ਸੰਧਵਾਂ ਨੇ ਇਹ ਵੀ ਦੱਸਿਆ ਕਿ ਜਾਗਰ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿੱਚ ਸੋਧਾਂ ਨੂੰ ਲੈ ਕੇ ਪਹਿਲਾਂ ਹੀ ਅਖ਼ਬਾਰਾਂ ਵਿੱਚ ਇਸ਼ਤਿਹਾਰ ਜਾਰੀ ਕੀਤੇ ਗਏ ਸਨ। ਨਾਲ ਹੀ ਲੋਕਾਂ ਅਤੇ ਸੰਗਤ ਤੋਂ ਸੁਝਾਅ ਮੰਗਣ ਲਈ ਸੰਪਰਕ ਨੰਬਰ ਵੀ ਜਾਰੀ ਕੀਤੇ ਗਏ, ਤਾਂ ਜੋ ਹਰ ਪੱਖ ਦੀ ਰਾਇ ਲੈ ਕੇ ਅਗਲਾ ਫੈਸਲਾ ਕੀਤਾ ਜਾ ਸਕੇ।

ਇਹ ਵੀ ਪੜ੍ਹੋ 👉 Government Changes Retirement Rules ; ਸਰਕਾਰ ਨੇ ਕਰਮਚਾਰੀਆਂ ਦੇ ਕਾਰਜਕਾਲ ਅਤੇ ਤਬਾਦਲਾ ਨੀਤੀ ‘ਚ ਕੀਤਾ ਵੱਡਾ ਬਦਲਾਅ

ਇਸ ਮਾਮਲੇ ਨੇ ਪੰਜਾਬ ਦੇ ਧਾਰਮਿਕ ਅਤੇ ਰਾਜਨੀਤਿਕ ਹਲਕਿਆਂ ਵਿੱਚ ਇੱਕ ਨਵੀਂ ਚਰਚਾ ਨੂੰ ਜਨਮ ਦੇ ਦਿੱਤਾ ਹੈ। ਇੱਕ ਪਾਸੇ ਸਰਕਾਰ ਬੇਅਦਬੀ ਦੇ ਮਾਮਲਿਆਂ ‘ਤੇ ਸਖ਼ਤ ਕਾਨੂੰਨ ਬਣਾਉਣ ਦੀ ਗੱਲ ਕਰ ਰਹੀ ਹੈ, ਜਦਕਿ ਦੂਜੇ ਪਾਸੇ ਧਾਰਮਿਕ ਜਥੇਬੰਦੀਆਂ ਵਧੇਰੇ ਧਾਰਮਿਕ ਸਲਾਹ-ਮਸ਼ਵਰੇ ਅਤੇ ਮਰਿਆਦਾ ਦੀ ਪਾਲਣਾ ਦੀ ਮੰਗ ਕਰ ਰਹੀਆਂ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਅਤੇ ਧਾਰਮਿਕ ਸੰਸਥਾਵਾਂ ਵਿਚਕਾਰ ਇਸ ਮਾਮਲੇ ਨੂੰ ਲੈ ਕੇ ਕੀ ਸਹਿਮਤੀ ਬਣਦੀ ਹੈ ਅਤੇ ਨਵੇਂ ਕਾਨੂੰਨ ਦਾ ਅੰਤਿਮ ਰੂਪ ਕੀ ਹੁੰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

Punjab ‘ਚ ਵੱਡੀ ਵਾਰਦਾਤ; ਜਮੀਨੀ ਵਿਵਾਦ ‘ਚ 4 ਲੋਕਾਂ ਦੀ ਗੋ*ਲੀ*ਆਂ ਚੱਲਣ ਕਾਰਨ ਹੋਈ ਮੌ+ਤ

Batala News: ਬੀਤੀ ਦੇਰ ਰਾਤ ਜਮੀਨੀ ਵਿਵਾਦ 'ਚ ਗੁਰਦਾਸਪੁਰ...