Friday, May 8, 2026
spot_img
spot_img

ਸ਼ੁਕਰਾਨਾ ਯਾਤਰਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

Date:

spot_img

👉ਸਾਡੀ ਸਰਕਾਰ ਨੇ ਮਸਤੂਆਣਾ ਸਾਹਿਬ ਮੈਡੀਕਲ ਕਾਲਜ ਲਈ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਕਰ ਲਈਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਪੰਜਾਬ ਦੀ ਪਛਾਣ ਅਤੇ ਹੋਂਦ ਡੂੰਘੇ ਤੌਰ ‘ਤੇ ਪਾਣੀ ਨਾਲ ਜੁੜੀ ਹੋਈ; ਆਪ ਸਰਕਾਰ ਨੇ ਨਹਿਰਾਂ ਨੂੰ ਸੁਰਜੀਤ ਕੀਤਾ ਅਤੇ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਲੁੱਟਿਆ ਜਦੋਂ ਕਿ ਅਸੀਂ ਇਕ-ਇਕ ਪੈਸਾ ਲੋਕਾਂ ਦੀ ਭਲਾਈ ਲਈ ਖਰਚ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਨਵੇਂ ਕਾਨੂੰਨ ਤਹਿਤ ਬੇਅਦਬੀ ਕੇਸਾਂ ਵਿੱਚ ਕੋਈ ਵੀ ਦੋਸ਼ੀ ਸਜ਼ਾ ਤੋਂ ਬਚ ਨਹੀਂ ਸਕੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਸ਼ੁਕਰਾਨਾ ਯਾਤਰਾ’ ਦੌਰਾਨ ਬਠਿੰਡਾ, ਸੰਗਰੂਰ ਵਿੱਚ ਵੱਡੀ ਗਿਣਤੀ ਲੋਕ ਇਕੱਠੇ ਹੋਏ; ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ

Sangrur/Barnala News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸ੍ਰੀ ਮਸਤੂਆਣਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਤੇ ਇਥੋਂ ਲੋਕਾਂ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਆਪਣੀ ‘ਸ਼ੁਕਰਾਨਾ ਯਾਤਰਾ’ ਦੌਰਾਨ ਮੁੱਖ ਮੰਤਰੀ ਨੇ ਨਾਗਰਿਕਾਂ ਦੀ ਭਲਾਈ ਵਾਸਤੇ ਕੰਮ ਕਰਦੇ ਰਹਿਣ ਲਈ ਪਰਮਾਤਮਾ ਤੋਂ ਅਸ਼ੀਰਵਾਦ ਮੰਗਿਆ ਅਤੇ ਇਮਾਨਦਾਰੀ ਤੇ ਸਮਰਪਿਤ ਭਾਵਨਾ ਨਾਲ ਸੂਬੇ ਦੀ ਸੇਵਾ ਕਰਨ ਸਬੰਧੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਇਸ ਤੋਂ ਪਹਿਲਾਂ ਆਪਣੀ ‘ਸ਼ੁਕਰਾਨਾ ਯਾਤਰਾ’ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸਰਕਾਰ ਨੇ ਮਸਤੂਆਣਾ ਸਾਹਿਬ ਵਿਖੇ ਪ੍ਰਸਤਾਵਿਤ ਮੈਡੀਕਲ ਕਾਲਜ ਦੀ ਉਸਾਰੀ ਨਾਲ ਸਬੰਧਤ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਕਰ ਲਈਆਂ ਹਨ ਅਤੇ ਇਸ ਪ੍ਰੋਜੈਕਟ ਲਈ ਪਛਾਣ ਕੀਤੀ ਗਈ ਜ਼ਮੀਨ ਦਾ ਨਿਰੀਖਣ ਕਰਨ ਲਈ ਕੇਂਦਰ ਸਰਕਾਰ ਦੀ ਇੱਕ ਟੀਮ ਦੇ ਜਲਦ ਆਉਣ ਦੀ ਉਮੀਦ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਵਿਕਾਸ ਖਿੱਤੇ ਵਿੱਚ ਡਾਕਟਰੀ ਸਿੱਖਿਆ ਅਤੇ ਸਿਹਤ ਸੰਭਾਲ ਸੇਵਾਵਾਂ ਲਈ ਵਿਸ਼ਵ ਪੱਧਰੀ ਸੰਸਥਾ ਸਥਾਪਤ ਕਰਨ ਵੱਲ ਇੱਕ ਵੱਡਾ ਕਦਮ ਹੈ। ਪ੍ਰ

ਇਹ ਵੀ ਪੜ੍ਹੋ 👉 ਅਕਾਲੀਆਂ ਨੇ ਬੇਅਦਬੀ ਦੀ ਆਗਿਆ ਦਿੱਤੀ ਅਤੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ, ਅੱਜ ਉਹ 25 ਲੋਕਾਂ ਨੂੰ ਵੀ ਇਕੱਠੇ ਨਹੀਂ ਕਰ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤਾਵਿਤ ਮੈਡੀਕਲ ਕਾਲਜ ਪੰਜਾਬ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਹੱਤਵਪੂਰਨ ਤੌਰ ‘ਤੇ ਮਜ਼ਬੂਤ ​​ਕਰੇਗਾ ਅਤੇ ਰਾਜ ਦੇ ਅੰਦਰ ਡਾਕਟਰੀ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਮਿਆਰੀ ਵਿਦਿਅਕ ਮੌਕੇ ਪੈਦਾ ਕਰੇਗਾ। ਇਹ ਸੰਸਥਾ ਪੇਂਡੂ ਅਤੇ ਅਰਧ ਸ਼ਹਿਰੀ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਲਈ ਵਿਸ਼ੇਸ਼ ਸਿਹਤ ਸੰਭਾਲ ਸੇਵਾਵਾਂ ਤੱਕ ਪਹੁੰਚ ਨੂੰ ਬਿਹਤਰ ਬਣਾਉਣ ਵਿੱਚ ਵੀ ਮਦਦ ਕਰੇਗੀ।”ਪ੍ਰੋਜੈਕਟ ਸਬੰਧੀ ਪ੍ਰਵਾਨਗੀਆਂ ਬਾਰੇ ਬੋਲਦਿਆਂ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਪ੍ਰੋਜੈਕਟ ਲਈ ਸਾਰੀਆਂ ਪ੍ਰਕਿਰਿਆਤਮਕ ਅਤੇ ਪ੍ਰਸ਼ਾਸਕੀ ਲੋੜਾਂ ਨੂੰ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਕੇਂਦਰੀ ਟੀਮ ਦਾ ਦੌਰਾ ਹੋਰ ਪ੍ਰਵਾਨਗੀਆਂ ਅਤੇ ਨਿਰਮਾਣ ਕਾਰਜ ਸ਼ੁਰੂ ਕਰਨ ਦਾ ਰਾਹ ਪੱਧਰਾ ਕਰੇਗਾ। ਸਾਡਾ ਧਿਆਨ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸੰਭਾਲ ਸਹੂਲਤਾਂ ਮਿਲਣ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਪੰਜਾਬ ਵਿੱਚ ਹੀ ਆਪਣੀ ਉਚੇਰੀ ਸਿੱਖਿਆ ਲਈ ਬਿਹਤਰ ਮੌਕੇ ਮਿਲਣ। ਸੂਬਾ ਸਰਕਾਰ ਉੱਨਤ ਸਿਹਤ ਸੰਭਾਲ ਸਹੂਲਤਾਂ ਅਤੇ ਮਿਆਰੀ ਵਿਦਿਅਕ ਬੁਨਿਆਦੀ ਢਾਂਚੇ ਨਾਲ ਲੈਸ ਆਧੁਨਿਕ ਸੰਸਥਾਵਾਂ ਸਥਾਪਤ ਕਰਨ ਲਈ ਵਚਨਬੱਧ ਹੈ।”

ਇਹ ਵੀ ਪੜ੍ਹੋ 👉 Government Changes Retirement Rules ; ਸਰਕਾਰ ਨੇ ਕਰਮਚਾਰੀਆਂ ਦੇ ਕਾਰਜਕਾਲ ਅਤੇ ਤਬਾਦਲਾ ਨੀਤੀ ‘ਚ ਕੀਤਾ ਵੱਡਾ ਬਦਲਾਅ

ਉਨ੍ਹਾਂ ਕਿਹਾ, “ਇੱਕ ਸ਼ਰਧਾਲੂ ਅਤੇ ਨਿਮਾਣੇ ਸਿੱਖ ਵਜੋਂ, ਮੈਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੂਰੀ ਧਾਰਮਿਕ ਭਾਵਨਾ ਅਤੇ ਉਤਸ਼ਾਹ ਨਾਲ ‘ਸ਼ੁਕਰਾਨਾ ਯਾਤਰਾ’ ਸ਼ੁਰੂ ਕੀਤੀ। ਮੇਰਾ ਦਿਲ ਗੁਰੂ ਸਾਹਿਬ ਦਾ ਰਿਣੀ ਹੈ ਕਿ ਉਨ੍ਹਾਂ ਨੇ ਮੈਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਲਾਗੂ ਕਰਕੇ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਦਿੱਤਾ, ਜੋ ‘ਬੇਅਦਬੀ’ ਲਈ ਸਖ਼ਤ ਸਜ਼ਾ ਯਕੀਨੀ ਬਣਾਉਂਦਾ ਹੈ।” ਇਸ ਕਾਨੂੰਨ ਨੂੰ ਇਤਿਹਾਸਕ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਸਾਡੀ ਸਰਕਾਰ ਸੁਭਾਗੀ ਹੈ ਕਿ ਇਸ ਇਤਿਹਾਸਕ ਕਾਨੂੰਨ ਨੂੰ ਪਾਸ ਕਰਨ ਦੀ ਜ਼ਿੰਮੇਵਾਰੀ ਸਾਨੂੰ ਮਿਲੀ ਹੈ, ਜੋ ਭਵਿੱਖ ਵਿੱਚ ‘ਬੇਅਦਬੀ’ ਦੀਆਂ ਘਟਨਾਵਾਂ ‘ਤੇ ਰੋਕ ਲਾਉਣ ਵਿੱਚ ਵਧੇਰੇ ਮਦਦਗਾਰ ਸਿੱਧ ਹੋਵੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ‘ਬੇਅਦਬੀ’ ਪੰਜਾਬ ਵਿੱਚ ਸ਼ਾਂਤੀ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੇ ਉਦੇਸ਼ ਨਾਲ ਇੱਕ ਡੂੰਘੀ ਸਾਜ਼ਿਸ਼ ਦਾ ਹਿੱਸਾ ਸੀ। ਇਹ ਐਕਟ ਇਹ ਯਕੀਨੀ ਬਣਾਉਂਦਾ ਹੈ ਕਿ ਇਸ ਨਾ-ਮੁਆਫੀਯੋਗ ਅਪਰਾਧ ਦੇ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਮਿਲੇਗੀ।”

ਇਹ ਵੀ ਪੜ੍ਹੋ 👉 Shukrana Yatra in Bathinda: ਵਤਨ ਦੀ ਖਾਤਰ ਸਭ ਤੋਂ ਵੱਧ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬੀਆਂ ’ਤੇ ਦੇਸ਼ ਵਿਰੋਧੀ ਹੋਣ ਦਾ ਠੱਪਾ ਲਾ ਰਹੀ ਹੈ ਭਾਜਪਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਨੂੰਨ ਵਿੱਚ ਸਖ਼ਤ ਪ੍ਰਬੰਧਾਂ ਬਾਰੇ ਬੋਲਦਿਆਂ ਉਨ੍ਹਾਂ ਅੱਗੇ ਕਿਹਾ, “‘ਬੇਅਦਬੀ’ ਮਾਮਲਿਆਂ ਵਿੱਚ ਮਾਨਸਿਕ ਬਿਮਾਰੀ ਦੇ ਬਹਾਨੇ ਹੁਣ ਕੰਮ ਨਹੀਂ ਕਰਨਗੇ ਅਤੇ ਅਜਿਹੇ ਅਪਰਾਧਾਂ ਵਿੱਚ ਸ਼ਾਮਲ ਲੋਕਾਂ ਨੂੰ ਬਚਾਉਣ ਵਾਲਿਆਂ ਅਤੇ ਉਨ੍ਹਾਂ ਦੇ ਸਹਾਇਕਾਂ ਨੂੰ ਵੀ ਉਮਰ ਕੈਦ ਦੇ ਨਾਲ-ਨਾਲ 50 ਲੱਖ ਰੁਪਏ ਤੱਕ ਦੇ ਜੁਰਮਾਨੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਭਵਿੱਖ ਵਿੱਚ ‘ਬੇਅਦਬੀ’ ਘਟਨਾਵਾਂ ਵਿਰੁੱਧ ਇੱਕ ਮਜ਼ਬੂਤ ​​ਰੋਕਥਾਮ ਵਜੋਂ ਕੰਮ ਕਰੇਗਾ ਅਤੇ ਕੋਈ ਵੀ ਵਿਅਕਤੀ ਦੁਬਾਰਾ ਅਜਿਹਾ ਅਪਰਾਧ ਕਰਨ ਦੀ ਹਿੰਮਤ ਨਹੀਂ ਕਰੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਸਮਾਨ ਹਨ ਅਤੇ ਇਸਦੀ ਪਵਿੱਤਰਤਾ ਨੂੰ ਯਕੀਨੀ ਬਣਾਉਣਾ ਸਮਾਜ ਦਾ ਸਮੂਹਿਕ ਫਰਜ਼ ਹੈ। ਵਿਸ਼ਵ ਭਰ ਦੇ ਲੋਕ ਇਸ ਕਾਨੂੰਨ ਦੇ ਲਾਗੂ ਹੋਣ ‘ਤੇ ਖੁਸ਼ੀ ਅਤੇ ਧੰਨਵਾਦ ਪ੍ਰਗਟ ਕਰ ਰਹੇ ਹਨ।” ਯਾਤਰਾ ਦੇ ਪਿੱਛੇ ਦੇ ਉਦੇਸ਼ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “‘ਸ਼ੁਕਰਾਨਾ ਯਾਤਰਾ’ ਦਾ ਇੱਕੋ ਇੱਕ ਉਦੇਸ਼ ਗੁਰੂ ਸਾਹਿਬ ਦਾ ਧੰਨਵਾਦ ਕਰਨਾ ਹੈ ਕਿ ਉਨ੍ਹਾਂ ਨੇ ਮੈਨੂੰ ਇਸ ਮਹੱਤਵਪੂਰਨ ਕਾਨੂੰਨ ਨੂੰ ਪਾਸ ਕਰਨ ਦੀ ਤਾਕਤ ਅਤੇ ਹਿੰਮਤ ਦਿੱਤੀ। ਇਸ ਐਕਟ ਨੂੰ ਪਾਸ ਕਰਨ ਦੀ ਮੇਰੇ ਵਿੱਚ ਹਿੰਮਤ ਨਹੀਂ ਸੀ, ਪਰ ਗੁਰੂ ਸਾਹਿਬ ਨੇ ਖੁਦ ਇਹ ਸੇਵਾ ਮੇਰੇ ਤੋਂ ਲਈ ਹੈ। ਪਰਮਾਤਮਾ ਅਜਿਹੀ ਸੇਵਾ ਸਿਰਫ਼ ਉਨ੍ਹਾਂ ਲੋਕਾਂ ਨੂੰ ਸੌਂਪਦਾ ਹੈ ਜਿਨ੍ਹਾਂ ਨੂੰ ਉਹ ਆਪ ਚੁਣਦਾ ਹੈ।”

ਇਹ ਵੀ ਪੜ੍ਹੋ 👉Portugal News : ਪੁਰਤਗਾਲ ਜਾਣਾ ਹੋਇਆ ਔਖਾ, ਸਿਟੀਜ਼ਨਸ਼ਿਪ ਲਈ ਕਰਨੀ ਪਵੇਗੀ 10 ਸਾਲ ਉਡੀਕ

ਆਪਣੇ ਆਪ ਨੂੰ ਗੁਰੂ ਸਾਹਿਬ ਦਾ ਨਿਮਾਣਾ ਸੇਵਕ ਦੱਸਦਿਆਂ, ਉਨ੍ਹਾਂ ਕਿਹਾ, “ਇਹ ਇੱਕ ਵੱਡੀ ਜ਼ਿੰਮੇਵਾਰੀ ਸੀ ਕਿਉਂਕਿ ਸਮਾਜ ਦੇ ਸਾਰੇ ਵਰਗਾਂ ਦੇ ਲੋਕ ਲੰਬੇ ਸਮੇਂ ਤੋਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਜਿਹੇ ਕਾਨੂੰਨ ਦੀ ਮੰਗ ਕਰ ਰਹੇ ਸਨ। ਇਸ ਕਾਨੂੰਨ ਦਾ ਇੱਕੋ ਇੱਕ ਉਦੇਸ਼ ਉਨ੍ਹਾਂ ਲੋਕਾਂ ਦੀ ਮਦਦ ਕਰਨਾ ਹੈ, ਜਿਨ੍ਹਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਪਿਛਲੀਆਂ ਸਰਕਾਰਾਂ ਦੀ ਲਾਪਰਵਾਹੀ ਕਾਰਨ ਠੇਸ ਪਹੁੰਚੀ ਸੀ ਅਤੇ ਸਰਕਾਰ ਦਾ ਇਸ ਪਿੱਛੇ ਹੋਰ ਕੋਈ ਸਿਆਸੀ ਉਦੇਸ਼ ਨਹੀਂ ਹੈ। ਦੁਨੀਆ ਇਸ ਇਤਿਹਾਸਕ ਕਾਨੂੰਨ ਤੋਂ ਖੁਸ਼ ਹੈ ਅਤੇ ਮੈਨੂੰ ਇਸ ਪਹਿਲਕਦਮੀ ਲਈ ਧੰਨਵਾਦ ਕਰਨ ਵਾਲੇ ਲੋਕਾਂ ਵੱਲੋਂ ਰੋਜ਼ਾਨਾ ਕਈ ਫੋਨ ਆਉਂਦੇ ਹਨ।”ਕਾਨੂੰਨ ਦੇ ਆਲੋਚਕਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੁਝ ਲੋਕ ਕਾਨੂੰਨ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਦੇ ਸਿਆਸੀ ਆਗੂ ਇਸ ਤੋਂ ਨਾਖੁਸ਼ ਹਨ। ਇਹ ਮੰਦਭਾਗਾ ਹੈ ਕਿ ਕੁਝ ਲੋਕ ਸਿਰਫ਼ ਆਪਣੇ ਨਿੱਜੀ ਹਿੱਤਾਂ ਲਈ ਇਸ ਸੰਵੇਦਨਸ਼ੀਲ ਮੁੱਦੇ ‘ਤੇ ਵੀ ਰਾਜਨੀਤੀ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਹ ਜਲਦ ਹੀ ਗੰਭੀਰ ਪਾਪਾਂ ਲਈ ਸਲਾਖਾਂ ਪਿੱਛੇ ਜਾ ਸਕਦੇ ਹਨ।”

ਇਹ ਵੀ ਪੜ੍ਹੋ 👉Mansa News: ਪੰਜਾਬ ਦੀ ਜੀਵਨ ਰੇਖਾ ਨੂੰ ਮੁੜ ਸੁਰਜੀਤ ਕੀਤਾ ਜਾ ਰਿਹੈ; 14,000 ਕਿਲੋਮੀਟਰ ਪਾਈਪਲਾਈਨਾਂ ਅਤੇ 21,000 ਕਿਊਸਿਕ ਪਾਣੀ ਨੇ ਟੇਲਾਂ ‘ਤੇ ਵਸਦੇ ਕਿਸਾਨਾਂ ਲਈ ਸਿੰਚਾਈ ਸਹੂਲਤ ਯਕੀਨੀ ਬਣਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ ਨੂੰ ਮਾਲਵਾ ਖੇਤਰ ਦਾ ਕੇਂਦਰ ਦੱਸਦਿਆਂ ਉਨ੍ਹਾਂ ਅੱਗੇ ਕਿਹਾ, “‘ਸ਼ੁਕਰਾਨਾ ਯਾਤਰਾ’ ਨੂੰ ਮਿਲਿਆ ਵੱਡਾ ਹੁੰਗਾਰਾ ਕਾਨੂੰਨ ਦੇ ਲਾਗੂ ਹੋਣ ਨਾਲ ਲੋਕਾਂ ਦੀ ਖੁਸ਼ੀ ਅਤੇ ਭਾਵਨਾਤਮਕ ਸਬੰਧ ਨੂੰ ਦਰਸਾਉਂਦਾ ਹੈ। ਪਿਛਲੀਆਂ ਸਰਕਾਰਾਂ ਨੇ ਕਦੇ ਵੀ ਅਜਿਹਾ ਕਾਨੂੰਨ ਬਣਾਉਣ ਦੀ ਖੇਚਲ ਨਹੀਂ ਕੀਤੀ ਕਿਉਂਕਿ ਉਹ ਕਦੇ ਨਹੀਂ ਚਾਹੁੰਦੀਆਂ ਸਨ ਕਿ ‘ਬੇਅਦਬੀ’ ਘਟਨਾਵਾਂ ਦੇ ਦੋਸ਼ੀ ਸਲਾਖਾਂ ਪਿੱਛੇ ਜਾਣ।” ਅਕਾਲੀਆਂ ‘ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਉਹ ਆਪਣੇ ਕਾਰਜਕਾਲ ਦੌਰਾਨ ਅਜਿਹਾ ਕਾਨੂੰਨ ਬਣਾਉਣ ਪ੍ਰਤੀ ਕਦੇ ਵੀ ਸੁਹਿਰਦ ਨਹੀਂ ਸਨ ਕਿਉਂਕਿ ਉਨ੍ਹਾਂ ਦੀ ਨੀਅਤ ਸ਼ੁਰੂ ਤੋਂ ਹੀ ਠੀਕ ਨਹੀਂ ਰਹੀ। ਅਕਾਲੀ ਆਗੂਆਂ ਨੇ ਬਾਬੇ ਨਾਨਕ ਦੇ ਨਾਮ ‘ਤੇ ਵੋਟਾਂ ਮੰਗਣ ਦੇ ਬਾਵਜੂਦ ਆਪਣੇ ਸਿਆਸੀ ਮੁਫ਼ਾਦਾਂ ਲਈ ‘ਬੇਅਦਬੀ’ ਦੀਆਂ ਘਟਨਾਵਾਂ ਹੋਣ ਦਿੱਤੀਆਂ। ਉਨ੍ਹਾਂ ਨੇ ਬਾਬੇ ਨਾਨਕ ਦੇ ਨਾਮ ‘ਤੇ ਵੋਟਾਂ ਮੰਗ ਕੇ ਉਨ੍ਹਾਂ ਦੀ ਹੀ ਬਾਣੀ ਦਾ ਨਿਰਾਦਰ ਕੀਤਾ। ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਅੱਗੇ ਆਪਣੀਆਂ ਗਲਤੀਆਂ ਮੰਨੀਆਂ ਪਰ ਬਾਅਦ ਵਿੱਚ ਉਹ ਜਨਤਕ ਤੌਰ ‘ਤੇ ਇਸ ਤੋਂ ਮੁਨਕਰ ਹੋ ਗਏ। ਜੋ ਅਕਾਲ ਤਖ਼ਤ ਅੱਗੇ ਝੂਠ ਬੋਲ ਸਕਦੇ ਹਨ, ਉਹ ਕਦੇ ਵੀ ਕਿਸੇ ਦੇ ਵਫ਼ਾਦਾਰ ਨਹੀਂ ਰਹਿ ਸਕਦੇ।” ਉਨ੍ਹਾਂ ਨੇ ਲੋਕਾਂ ਨੂੰ ਅਜਿਹੇ ਆਗੂਆਂ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ 👉 Amritsar News : ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਮਣੇ ਪੱਖ ਰੱਖਣ ਤੋਂ ਬਾਅਦ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਹੀ ਵੱਡੀ ਗੱਲ

ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਕਾਂਗਰਸ ਅਤੇ ਅਕਾਲੀ ਸਰਕਾਰਾਂ ਨੇ ਆਮ ਲੋਕਾਂ ਦੀ ਭਲਾਈ ਨੂੰ ਅੱਖੋਂ ਪਰੋਖੇ ਕਰਦਿਆਂ ਭਾਈ-ਭਤੀਜਾਵਾਦ ਅਤੇ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕੀਤਾ । ਉਹਨਾਂ ਕਿਹਾ,”ਮੌਜੂਦਾ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਲਈ ਇਮਾਨਦਾਰੀ ਅਤੇ ਪਾਰਦਰਸ਼ੀ ਢੰਗ ਨਾਲ ਕੰਮ ਕਰ ਰਹੀ ਹੈ। ਟੈਕਸਦਾਤਾਵਾਂ ਦਾ ਪੈਸਾ ਹੁਣ ਭਲਾਈ ਕੰਮਾਂ ‘ਤੇ ਸਮਝਦਾਰੀ ਨਾਲ ਖਰਚ ਕੀਤਾ ਜਾ ਰਿਹਾ ਹੈ ਅਤੇ ਭ੍ਰਿਸ਼ਟਾਚਾਰ ਅਤੇ ਕਮਿਸ਼ਨਾਂ ਦੀ ਬਜਾਏ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਨੂੰ ਹੀ ਵਾਪਸ ਕੀਤਾ ਜਾ ਰਿਹਾ ਹੈ।”ਆਪ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਵਿੱਚ 90 ਪ੍ਰਤੀਸ਼ਤ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ 65,000 ਤੋਂ ਵੱਧ ਨੌਜਵਾਨਾਂ ਨੇ ਬਿਨਾਂ ਸਿਫਾਰਿਸ਼ ਤੋਂ ਸਰਕਾਰੀ ਨੌਕਰੀਆਂ ਪ੍ਰਾਪਤ ਕੀਤੀਆਂ ਹਨ। ਰਾਜ ਭਰ ਵਿੱਚ ਸੜਕਾਂ ਅਤੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਕਈ ਟੋਲ ਪਲਾਜ਼ਾ ਬੰਦ ਕਰ ਦਿੱਤੇ ਗਏ ਹਨ, ਜਿਸ ਨਾਲ ਲੋਕਾਂ ਲਈ ਰੋਜ਼ਾਨਾ ਲਗਭਗ 70 ਲੱਖ ਰੁਪਏ ਦੀ ਬਚਤ ਹੁੰਦੀ ਹੈ।”

ਇਹ ਵੀ ਪੜ੍ਹੋ 👉 Punjab Mukh Mantri Sehat Yojana : ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨਕਦ -ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ

ਸਿੰਚਾਈ ਸੁਧਾਰਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, “ਜਦੋਂ 2022 ਵਿੱਚ ‘ਆਪ’ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਸੂਬੇ ਵਿੱਚ ਸਿੰਚਾਈ ਲਈ ਸਿਰਫ਼ 21 ਪ੍ਰਤੀਸ਼ਤ ਨਹਿਰੀ ਪਾਣੀ ਵਰਤਿਆ ਜਾ ਰਿਹਾ ਸੀ। ਅੱਜ ਸਿੰਚਾਈ ਲਈ ਲਗਭਗ 68 ਪ੍ਰਤੀਸ਼ਤ ਨਹਿਰੀ ਪਾਣੀ ਵਰਤਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਹ ਅੰਕੜਾ 85 ਪ੍ਰਤੀਸ਼ਤ ਹੋ ਜਾਵੇਗਾ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਅਤੇ ਰਜਵਾਹੇ ਚਾਲੂ ਕੀਤੇ ਹਨ। ਕਿਸਾਨਾਂ ਦੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਇਨ੍ਹਾਂ ਪਾਈਪਲਾਈਨਾਂ ਅਤੇ ਰਜਵਾਹਿਆਂ ਰਾਹੀਂ ਲਗਭਗ 21,000 ਕਿਊਸਿਕ ਪਾਣੀ ਛੱਡਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਛੱਡਿਆ ਗਿਆ ਇਹ ਪਾਣੀ ਦੋ ਭਾਖੜਾ ਨਹਿਰਾਂ ਦੀ ਸਪਲਾਈ ਦੇ ਬਰਾਬਰ ਹੈ।” ਪਾਣੀ ਦੀ ਸੰਭਾਲ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਵੀ ਬਣਾਏ ਗਏ ਹਨ ਜਿਸ ਕਾਰਨ ਕਈ ਖੇਤਰਾਂ ਵਿੱਚ ਭੂਮੀਗਤ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਵਧਿਆ ਹੈ। ਇਹ ਫੈਸਲਾ ਆਉਣ ਵਾਲੀਆਂ ਪੀੜ੍ਹੀਆਂ ਲਈ ਲਿਆ ਗਿਆ ਹੈ ਕਿਉਂਕਿ ਪੰਜਾਬ ਦੀ ਪਛਾਣ ਅਤੇ ਹੋਂਦ ਪਾਣੀ ਨਾਲ ਡੂੰਘੇ ਤੌਰ ‘ਤੇ ਜੁੜੀ ਹੋਈ ਹੈ।”

ਇਹ ਵੀ ਪੜ੍ਹੋ 👉 Chandigarh News : ਅਕਾਲੀ ਦਲ ਨਗਰ ਨਿਗਮ ਚੋਣਾਂ ਪਾਰਟੀ ਚੋਣ ਨਿਸ਼ਾਨ ’ਤੇ ਲੜੇਗਾ

ਔਰਤਾਂ ਲਈ ਭਲਾਈ ਉਪਾਵਾਂ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ, ਜਿਸ ਤਹਿਤ ਪੰਜਾਬ ਦੀ ਹਰ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲਣਗੇ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਇਹ ਰਕਮ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਵੇਗੀ ਅਤੇ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਯੋਜਨਾ ਲਈ ਯੋਗ ਹੋਣਗੀਆਂ। ਪੰਜਾਬ ਦੀਆਂ ਲਗਭਗ 97 ਪ੍ਰਤੀਸ਼ਤ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਹੋਣ ਦੀ ਉਮੀਦ ਹੈ ਅਤੇ ਪੰਜਾਬ ਸਰਕਾਰ ਨੇ ਬਜਟ ਵਿੱਚ ਇਸ ਲਈ 9,300 ਕਰੋੜ ਰੁਪਏ ਅਲਾਟ ਕੀਤੇ ਹਨ।” ਸਿਹਤ ਸੰਭਾਲ ਪਹਿਲਕਦਮੀਆਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, “ਆਪ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ ਅਤੇ 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਮਿਲ ਚੁੱਕੇ ਹਨ। ਇਸ ਯੋਜਨਾ ਤਹਿਤ ਲਗਭਗ 1.65 ਲੱਖ ਲੋਕ ਪਹਿਲਾਂ ਹੀ ਮੁਫ਼ਤ ਇਲਾਜ ਪ੍ਰਾਪਤ ਕਰ ਚੁੱਕੇ ਹਨ।” ਉਨ੍ਹਾਂ ਲੋਕਾਂ ਨੂੰ ਸਿਹਤ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ 👉 ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ

ਲੋਕ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ 2022 ਵਿੱਚ ਲੋਕਾਂ ਵੱਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾ ਰਿਹਾ ਹਾਂ ਅਤੇ ਪੰਜਾਬੀਆਂ ਨਾਲ ਕੀਤਾ ਗਿਆ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਮਿਆਰੀ ਇਲਾਜ ਸਹੂਲਤਾਂ ਮੁਫਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ, ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਘਰਾਂ ਅਤੇ ਕਿਸਾਨਾਂ ਨੂੰ ਮੁਫਤ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ।” ਸਿੰਚਾਈ ਦੇ ਬੁਨਿਆਦੀ ਢਾਂਚੇ ਬਾਰੇ ਸਰਕਾਰ ਦੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ , “ਸਾਡੀ ਸਰਕਾਰ ਨੇ ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਹਨ ਅਤੇ ਰਜਵਾਹਿਆਂ ਨੂੰ ਸੁਰਜੀਤ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪਾਣੀ ਪੰਜਾਬ ਦੇ ਹਰ ਖੇਤਰ ਤੱਕ ਪਹੁੰਚੇ।” ‘ਸ਼ੁਕਰਾਨਾ ਯਾਤਰਾ’ ਦੇ ਕੁਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ ‘ ਹੈਂਡਲ ਤੇ ਲਿਖਿਆ , “ਅੱਜ, ‘ਸ਼ੁਕਰਾਨਾ ਯਾਤਰਾ’ ਦੇ ਤੀਜੇ ਦਿਨ, ਮੈਨੂੰ ਸ਼ਹੀਦਾਂ ਅਤੇ ਗੁਰੂਆਂ ਦੀ ਪਵਿੱਤਰ ਧਰਤੀ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ। ਇਹ ਇੱਕ ਕੰਮਕਾਜੀ ਦਿਨ ਅਤੇ ਅਤਿ ਦੀ ਗਰਮੀ ਹੋਣ ਦੇ ਬਾਵਜੂਦ, ਇੰਨੀ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਤੁਸੀਂ ਮੇਰੇ ‘ਤੇ ਜੋ ਅਥਾਹ ਪਿਆਰ, ਅਸੀਸਾਂ ਅਤੇ ਉਤਸ਼ਾਹ ਵਰ੍ਹਾਇਆ, ਉਸ ਲਈ ਮੈਂ ਬਹੁਤ ਧੰਨਵਾਦੀ ਹਾਂ ।”

ਇਹ ਵੀ ਪੜ੍ਹੋ 👉 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਨਸਾ ਅਤੇ ਸਰਦੂਲਗੜ੍ਹ ਵਿੱਚ ‘ਸ਼ੁਕਰਾਨਾ ਯਾਤਰਾ’ ਕੀਤੀ

ਉਨ੍ਹਾਂ ਅੱਗੇ ਪੋਸਟ ਕੀਤਾ, “ਗੁਰੂ ਸਾਹਿਬ ਦੇ ਅਪਾਰ ਕਿਰਪਾ ਸਦਕਾ ਹੀ ਅਸੀਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਲਾਗੂ ਕਰਨ ਦੇ ਯੋਗ ਹੋਏ ਹਾਂ। ਇਸ ਕਾਨੂੰਨ ਤਹਿਤ ਹੁਣ ਕੋਈ ਵੀ ਦੋਸ਼ੀ ‘ਮਾਨਸਿਕ ਅਸੰਤੁਲਨ’ ਦਾ ਬਹਾਨਾ ਬਣਾ ਕੇ ਸਜ਼ਾ ਤੋਂ ਨਹੀਂ ਬਚ ਸਕੇਗਾ। ਉਨ੍ਹਾਂ ਦੇ ਸਰਪ੍ਰਸਤਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਪਰਿਵਾਰਾਂ ਲਈ ਪੰਜਾਬ ਨੂੰ ਲੁੱਟਿਆ ਅਤੇ ਵੰਡ ਪਾਊ ਰਾਜਨੀਤੀ ਕੀਤੀ , ਜਦੋਂ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਨੂੰ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੇ ਹਨ।” ਪੋਸਟ ਦੇ ਅੰਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਜਿਨ੍ਹਾਂ ਨੇ ਪੰਜਾਬੀਆਂ ਨਾਲ ਵਿਸ਼ਵਾਸਘਾਤ ਕੀਤਾ, ਉਹ ਅੱਜ ਜੰਗ ਦਾ ਮੈਦਾਨ ਛੱਡ ਕੇ ਭੱਜ ਗਏ ਹਨ। ਤੁਹਾਡਾ ‘ਲੋਕ ਸੇਵਕ’ ਅਤੇ ਤੁਹਾਡੀ ਸਰਕਾਰ ਪੰਜਾਬ ਦੀ ਤਰੱਕੀ, ਭਾਈਚਾਰਕ ਸਾਂਝ ਅਤੇ ਗੁਰੂ ਮਹਾਰਾਜ ਦੀ ਮਰਿਆਦਾ ਦੀ ਰੱਖਿਆ ਲਈ ਦਿਨ ਰਾਤ ਦ੍ਰਿੜਤਾ ਨਾਲ ਵਚਨਬੱਧ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

Chandigarh News : ਅਕਾਲੀ ਦਲ ਨਗਰ ਨਿਗਮ ਚੋਣਾਂ ਪਾਰਟੀ ਚੋਣ ਨਿਸ਼ਾਨ ’ਤੇ ਲੜੇਗਾ

👉 ਹਲਕਾ ਇੰਚਾਰਜਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਪਾਰਟੀ ਮੀਟਿੰਗ ’ਚ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਨਸਾ ਅਤੇ ਸਰਦੂਲਗੜ੍ਹ ਵਿੱਚ ‘ਸ਼ੁਕਰਾਨਾ ਯਾਤਰਾ’ ਕੀਤੀ

👉ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਝੂਠ ਬੋਲਣ ਵਾਲੇ ਲੋਕ...