Bathinda News: ਮਾਲਵਾ ਦੇ ਇਤਿਹਾਸਕ ਸ਼ਹਿਰ ਬਠਿੰਡਾ ਨੂੰ ਆਦਰਸ਼ ਸ਼ਹਿਰ ਬਣਾਉਣ ਦੇ ਆਪਣੇ ਸੁਪਨੇ ਤਹਿਤ ਲਗਾਤਾਰ ਯਤਨ ਕਰ ਰਹੇ ਨਗਰ ਨਿਗਮ ਦੇ ਸਾਬਕਾ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਅੱਜ ਸਥਾਨਕ ਹਾਜੀਰਤਨ ਚੌਕ ਨੇੜੇ ਇੱਕ ਸ਼ਾਨਦਾਰ ਸਵਾਗਤੀ ਗੇਟ ਦੇ ਨਿਰਮਾਣ ਕਾਰਜ ਦਾ ਸ਼ੁਭ ਆਰੰਭ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਸਾਬਕਾ ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਲਾਲ ਜੈਨ ਵੀ ਮੌਜੂਦ ਸਨ।ਇਸ ਮੌਕੇ ‘ਤੇ ਸਾਬਕਾ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਅੱਜ ਵਾਰਡ ਨੰਬਰ 24 ਵਿੱਚ ਸਥਿਤ ਹਾਜੀਰਤਨ ਚੌਕ ਦੇ ਨੇੜੇ ਲਗਭਗ 20 ਲੱਖ ਰੁਪਏ ਦੀ ਲਾਗਤ ਨਾਲ ਸਵਾਗਤੀ ਗੇਟ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ 👉 Delhi News : ਦਿੱਲੀ ਹਵਾਈ ਅੱਡੇ ‘ਤੇ ਕਸਟਮਜ਼ ਦੀ ਕਾਰਵਾਈ ਦੌਰਾਨ ਕਰੋੜਾਂ ਦੀ ਡਰੱਗਜ਼ ਜ਼ਬਤ
ਇਹ ਸਵਾਗਤੀ ਗੇਟ ਨਾ ਸਿਰਫ਼ ਇਲਾਕੇ ਦੀ ਸੁੰਦਰਤਾ ਨੂੰ ਵਧਾਏਗਾ, ਸਗੋਂ ਇਸਨੂੰ ਇੱਕ ਨਵੀਂ ਪਛਾਣ ਵੀ ਦੇਵੇਗਾ।ਸ੍ਰੀ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਠਿੰਡਾ ਸ਼ਹਿਰ ਨੂੰ ਆਧੁਨਿਕ ਅਤੇ ਸੁੰਦਰ ਦਿੱਖ ਦੇਣ ਲਈ ਨਿਰੰਤਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ।ਇਸ ਮੌਕੇ ‘ਤੇ ਸਮੂਹ ਮੁਹੱਲਾ ਵਾਸੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਸਵਾਗਤੀ ਗੇਟ ਦੀ ਲੰਬੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ, ਜੋ ਹੁਣ ਪੂਰੀ ਹੋਣ ਜਾ ਰਹੀ ਹੈ, ਜਿਸਦੇ ਲਈ ਉਹ ਸਾਬਕਾ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਲਾਲ ਜੈਨ ਦੇ ਧੰਨਵਾਦੀ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




