Chandigarh News : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਵੱਲੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਕੋਰਟ ਨੇ ਉਨ੍ਹਾਂ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਚੰਡੀਗੜ੍ਹ ਸਥਿਤ ਮੰਤਰੀ ਦੇ ਨਿਵਾਸ ‘ਤੇ ਈਡੀ ਦੀ ਟੀਮ ਵੱਲੋਂ ਲੰਬੇ ਸਮੇਂ ਤੱਕ ਪੁੱਛਗਿੱਛ ਕੀਤੀ ਗਈ ਸੀ। ਇਸ ਪੁੱਛਗਿੱਛ ਤੋਂ ਬਾਅਦ ਹੀ ਅਧਿਕਾਰੀਆਂ ਨੇ ਸੰਜੀਵ ਅਰੋੜਾ ਨੂੰ ਹਿਰਾਸਤ ਵਿੱਚ ਲਿਆ।
ਇਹ ਵੀ ਪੜ੍ਹੋ 👉Bathinda News: RB DAV सीनियर सेकेंडरी पब्लिक स्कूल, बठिंडा में मातृ दिवस समारोह
ਅਦਾਲਤ ਵਿੱਚ ਪੇਸ਼ੀ ਦੌਰਾਨ ਈਡੀ ਨੇ ਦਲੀਲ ਦਿੱਤੀ ਕਿ ਮਾਮਲਾ ਮਨੀ ਟ੍ਰੇਲ, ਜ਼ਮੀਨੀ ਸੌਦਿਆਂ ਅਤੇ ਕਥਿਤ ਵਿੱਤੀ ਲੈਣ-ਦੇਣ ਨਾਲ ਜੁੜਿਆ ਹੋਇਆ ਹੈ, ਜਿਸ ਲਈ ਹੋਰ ਡੂੰਘੀ ਜਾਂਚ ਲੋੜੀਂਦੀ ਹੈ। ਏਜੰਸੀ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਕਈ ਅਹਿਮ ਦਸਤਾਵੇਜ਼, ਡਿਜ਼ਿਟਲ ਰਿਕਾਰਡ ਅਤੇ ਫਾਇਨੈਂਸ਼ਲ ਇਨਪੁੱਟ ਹਾਸਲ ਹੋਏ ਹਨ, ਜਿਨ੍ਹਾਂ ਦੀਆਂ ਕੜੀਆਂ ਜੋੜਨ ਲਈ ਆਹਮੋ-ਸਾਹਮਣੇ ਪੁੱਛਗਿੱਛ ਬਹੁਤ ਜ਼ਰੂਰੀ ਹੈ। ਈਡੀ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਵਿੱਚ ਕੁਝ ਹੋਰ ਲੋਕਾਂ ਦੀ ਭੂਮਿਕਾ ਵੀ ਜਾਂਚ ਦੇ ਘੇਰੇ ਵਿੱਚ ਹੈ। ਹੁਣ ਏਜੰਸੀ ਕਥਿਤ ਜਾਇਦਾਦੀ ਸੌਦਿਆਂ ਅਤੇ ਵਿੱਤੀ ਨੈੱਟਵਰਕ ਨਾਲ ਜੁੜੀਆਂ ਕੜੀਆਂ ਨੂੰ ਖੰਗਾਲ ਰਹੀ ਹੈ।
ਇਸ ਕਾਰਵਾਈ ਤੋਂ ਬਾਅਦ ਪੰਜਾਬ ਦੀ ਸਿਆਸਤ ਵੀ ਪੂਰੀ ਤਰ੍ਹਾਂ ਗਰਮਾ ਗਈ ਹੈ। ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ‘ਤੇ ਜਾਂਚ ਏਜੰਸੀਆਂ ਦੇ ਦੁਰਵਰਤੋਂ ਦੇ ਦੋਸ਼ ਲਗਾਏ ਹਨ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉੱਧਰ ਭਾਰਤੀ ਜਨਤਾ ਪਾਰਟੀ ਨੇ ਇਸਨੂੰ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਦੱਸਿਆ ਹੈ। ਭਾਜਪਾ ਆਗੂਆਂ ਨੇ ਕਿਹਾ ਕਿ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ ਅਤੇ ਕੋਈ ਵੀ ਵਿਅਕਤੀ ਕਾਨੂੰਨ ਤੋਂ ਉੱਪਰ ਨਹੀਂ ਹੋ ਸਕਦਾ।
ਇਹ ਵੀ ਪੜ੍ਹੋ 👉Canada News : Canada ‘ਚ ਅੰਮ੍ਰਿਤਧਾਰੀ ਨੌਜਵਾਨ ਨੂੰ ਕ੍ਰਿਪਾਨ ਕਰ ਕੇ ਪੁਲਿਸ ਭਰਤੀ ਦੀ ਪ੍ਰੀਖਿਆ ‘ਚ ਬੈਠਣ ਤੋਂ ਰੋਕਿਆ
ਸੂਤਰਾਂ ਦੇ ਹਵਾਲੇ ਨਾਲ ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਰਿਮਾਂਡ ਦੌਰਾਨ ਈਡੀ ਚੰਡੀਗੜ੍ਹ, ਮੋਹਾਲੀ ਅਤੇ ਲੁਧਿਆਣਾ ਨਾਲ ਜੁੜੇ ਕੁਝ ਪ੍ਰੋਜੈਕਟਾਂ, ਕਥਿਤ ਸ਼ੈੱਲ ਕੰਪਨੀਆਂ ਅਤੇ ਪ੍ਰਾਪਰਟੀ ਟ੍ਰਾਂਜ਼ੈਕਸ਼ਨਾਂ ਸਬੰਧੀ ਵੱਡੀ ਪੁੱਛਗਿੱਛ ਕਰ ਸਕਦੀ ਹੈ। ਨਾਲ ਹੀ ਕੁਝ ਕਾਰੋਬਾਰੀਆਂ ਅਤੇ ਅਧਿਕਾਰੀਆਂ ਨੂੰ ਵੀ ਤਲਬ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਫਿਲਹਾਲ ਇਸ ਮਾਮਲੇ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਜਾਂਚ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




