Sunday, May 10, 2026
spot_img
spot_img

Ludhiana News:AAP ਤੇ BJP ਦੇ ਵਰਕਰਾਂ ‘ਚ ਖੜਕ ਪਈ, ਪੁਲਿਸ ਨੂੰ ਕਰਨਾ ਪਿਆ ਬਚਾਅ

Date:

spot_img

Ludhiana News: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਤਣਾਅ ਚਰਮ ’ਤੇ ਪਹੁੰਚ ਗਿਆ ਹੈ। ਆਮ ਆਦਮੀ ਪਾਰਟੀ ਨੇ ਇਸ ਕਾਰਵਾਈ ਨੂੰ ਰਾਜਨੀਤਿਕ ਬਦਲੇ ਦੀ ਕਾਰਵਾਈ ਦੱਸਦਿਆਂ ਭਾਜਪਾ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਲੁਧਿਆਣਾ ਦੇ ਗਿੱਲ ਰੋਡ ਸਥਿਤ ਦਾਣਾ ਮੰਡੀ ਵਿੱਚ ‘ਆਪ’ ਵਰਕਰਾਂ ਨੇ ਵੱਡਾ ਪ੍ਰਦਰਸ਼ਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੁਤਲੇ ਸਾੜੇ। ਇਸ ਦੌਰਾਨ ਮਾਹੌਲ ਉਸ ਵੇਲੇ ਹੋਰ ਵੀ ਗਰਮਾ ਗਿਆ ਜਦੋਂ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਆਹਮੋ-ਸਾਹਮਣੇ ਆ ਗਏ।

ਇਹ ਵੀ ਪੜ੍ਹੋ 👉Chandigarh News : 7 ਦਿਨਾਂ ਲਈ ED ਰਿਮਾਂਡ ‘ਤੇ ਭੇਜੇ ਮੰਤਰੀ ਸੰਜੀਵ ਅਰੋੜਾ

ਦੋਵਾਂ ਧਿਰਾਂ ਵੱਲੋਂ ਇੱਕ-ਦੂਜੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ, ਜਿਸ ਨਾਲ ਇਲਾਕੇ ਵਿੱਚ ਹੰਗਾਮੇ ਵਾਲਾ ਮਾਹੌਲ ਬਣ ਗਿਆ। ਮੌਕੇ ’ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਤਿਮਾਨ, ਪਰਵੀਨ ਬਾਂਸਲ ਅਤੇ ਅਨਿਲ ਸੀਰੀਨ ਵੀ ਮੌਜੂਦ ਰਹੇ। ਵਧਦੇ ਤਣਾਅ ਨੂੰ ਦੇਖਦੇ ਹੋਏ ਪੁਲਿਸ ਨੇ ਤੁਰੰਤ ਦਖ਼ਲ ਦਿੱਤਾ ਅਤੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ। ਸੰਜੀਵ ਅਰੋੜਾ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਇਹ ਟਕਰਾਅ ਹੁਣ ਹੋਰ ਤੇਜ਼ ਹੁੰਦਾ ਦਿਖਾਈ ਦੇ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

Bathinda News: ਸ਼ਹੀਦ ਜਰਨੈਲ ਸਿੰਘ ਚੌਕ ਦੇ ਸੁੰਦਰੀਕਰਨ ਦੇ ਕੰਮ ਦਾ ਮਹਿਤਾ ਨੇ ਕੀਤਾ ਸ਼ੁਭ ਆਰੰਭ

Bathinda News: ਸ਼ਹਿਰ ਦੇ ਆਧੁਨਿਕੀਕਰਨ ਅਤੇ ਵਿਕਾਸ ਲਈ ਵਚਨਬੱਧ,...

Bathinda News: ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਵਿਰੁਧ Bathinda ‘ਚ AAP ਨੇ BJP ਦਫ਼ਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ

Bathinda News: ਆਮ ਆਦਮੀ ਪਾਰਟੀ ਬਠਿੰਡਾ ਦੀ ਸਮੂਹ ਲੀਡਰਸ਼ਿਪ...

Chandigarh News : 7 ਦਿਨਾਂ ਲਈ ED ਰਿਮਾਂਡ ‘ਤੇ ਭੇਜੇ ਮੰਤਰੀ ਸੰਜੀਵ ਅਰੋੜਾ

Chandigarh News : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ...