Sunday, May 10, 2026
spot_img
spot_img

Chandigarh News: ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ 13 ਮਈ ਨੂੰ ਰੂਬਰੂ ਹੋਣਗੇ ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ

Date:

spot_img

👉ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪੰਜਾਬ ਸਰਕਾਰ ਦੀ ਵਿਸ਼ੇਸ਼ “ਆਨਲਾਈਨ ਮਿਲਣੀ”

Chandigarh News: ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਸਮਾਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ 13 ਮਈ, 2026 ਦਿਨ ਬੁੱਧਵਾਰ ਨੂੰ ਸਵੇਰੇ 11:00 ਵਜੇ (ਭਾਰਤੀ ਸਮੇਂ ਅਨੁਸਾਰ) “ਆਨਲਾਈਨ ਮਿਲਣੀ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਸ ਆਨਲਾਈਨ ਮਿਲਣੀ ਦੌਰਾਨ ਉਹ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ, ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਸੁਣਨਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ।

ਇਹ ਵੀ ਪੜ੍ਹੋ 👉Bathinda News: ਸ਼ਹੀਦ ਜਰਨੈਲ ਸਿੰਘ ਚੌਕ ਦੇ ਸੁੰਦਰੀਕਰਨ ਦੇ ਕੰਮ ਦਾ ਮਹਿਤਾ ਨੇ ਕੀਤਾ ਸ਼ੁਭ ਆਰੰਭ

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸਬੰਧਤ ਵਿਅਕਤੀ ਆਪਣੀਆਂ ਸ਼ਿਕਾਇਤਾਂ minister.pa@punjab.gov.in ਈਮੇਲ ‘ਤੇ ਭੇਜ ਸਕਦੇ ਹਨ। ਇਸ ਤੋਂ ਇਲਾਵਾ, ਆਨਲਾਈਨ ਮਿਲਣੀ ਵਿੱਚ ਭਾਗ ਲੈਣ ਲਈ ਰਜਿਸਟਰੇਸ਼ਨ https://forms.gle/KKUutEpVTeccLSta6 ਲਿੰਕ ਰਾਹੀਂ ਕਰਵਾਈ ਜਾ ਸਕਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਿਰਧਾਰਤ ਦਿਨ ਅਤੇ ਸਮੇਂ ਅਨੁਸਾਰ “ਆਨਲਾਈਨ ਮਿਲਣੀ” ਵਿੱਚ ਸ਼ਾਮਲ ਹੋਣ ਲਈ https://new.bharatvc.nic.in/join/8833894922 ਲਿੰਕ ਦੀ ਵਰਤੋਂ ਕੀਤੀ ਜਾ ਸਕਦੀ ਹੈ। ਜੁਆਇਨ ਕਰਨ ਲਈ ਆਈ.ਡੀ. 8833894922 ਅਤੇ ਪਾਸਵਰਡ 742627 ਹੋਵੇਗਾ। ਐਨ.ਆਰ.ਆਈ. ਮੰਤਰੀ ਨੇ ਵਿਦੇਸ਼ਾਂ ਵਿੱਚ ਵੱਸਦੇ ਸਮੂਹ ਪੰਜਾਬੀਆਂ ਨੂੰ ਇਸ “ਆਨਲਾਈਨ ਮਿਲਣੀ” ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

ਪੰਜਾਬ ‘ਚ ਭਿਆਨਕ ਹਾਦਸਾ; ਤੇਜ਼ ਰਫ਼ਤਾਰ ਸਕਾਰਪੀਓ ਨੇ ਤਿੰਨ ਘਰਾਂ ਦੇ ਚਿਰਾਗ ਬੁਝਾਏ

Sri Fatehgarh Sahib News: ਬੀਤੀ ਦੇਰ ਸ਼ਾਮ ਜ਼ਿਲ੍ਹਾ ਫ਼ਤਿਹਗੜ੍ਹ...

Bathinda News: ਸ਼ਹੀਦ ਜਰਨੈਲ ਸਿੰਘ ਚੌਕ ਦੇ ਸੁੰਦਰੀਕਰਨ ਦੇ ਕੰਮ ਦਾ ਮਹਿਤਾ ਨੇ ਕੀਤਾ ਸ਼ੁਭ ਆਰੰਭ

Bathinda News: ਸ਼ਹਿਰ ਦੇ ਆਧੁਨਿਕੀਕਰਨ ਅਤੇ ਵਿਕਾਸ ਲਈ ਵਚਨਬੱਧ,...

Bathinda News: ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਵਿਰੁਧ Bathinda ‘ਚ AAP ਨੇ BJP ਦਫ਼ਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ

Bathinda News: ਆਮ ਆਦਮੀ ਪਾਰਟੀ ਬਠਿੰਡਾ ਦੀ ਸਮੂਹ ਲੀਡਰਸ਼ਿਪ...

Ludhiana News:AAP ਤੇ BJP ਦੇ ਵਰਕਰਾਂ ‘ਚ ਖੜਕ ਪਈ, ਪੁਲਿਸ ਨੂੰ ਕਰਨਾ ਪਿਆ ਬਚਾਅ

Ludhiana News: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫਤਾਰੀ ਤੋਂ...