Tuesday, May 12, 2026
spot_img
spot_img

Jagtar Singh Hawara ਵੱਲੋਂ ਆਪਣੀ ਬਿਮਾਰ ਮਾਤਾ ਦੀ ਦੇਖਭਾਲ ਲਈ ਮੰਗੀ ਗਈ ਚਾਰ ਹਫ਼ਤਿਆਂ ਦੀ ਪੈਰੋਲ Jurisdiction ਦੀਆਂ ਉਲਝਣਾਂ ‘ਚ ਫਸੀ

Date:

spot_img

Jagtar Singh Hawara ਵੱਲੋਂ ਆਪਣੀ ਬਿਮਾਰ ਮਾਤਾ ਦੀ ਦੇਖਭਾਲ ਲਈ ਮੰਗੀ ਗਈ ਚਾਰ ਹਫ਼ਤਿਆਂ ਦੀ ਪੈਰੋਲ ਹੁਣ ਅਧਿਕਾਰ ਖੇਤਰ ਦੀ ਗੁੰਝਲ ਵਿੱਚ ਫਸ ਗਈ ਹੈ। ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਹੋਈ ਸੁਣਵਾਈ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਨੇ ਅਦਾਲਤ ਅੱਗੇ ਆਪਣਾ ਜਵਾਬ ਦਾਖਲ ਕੀਤਾ। ਚੰਡੀਗੜ੍ਹ ਦੇ ਸੰਯੁਕਤ ਇੰਸਪੈਕਟਰ ਜਨਰਲ ਆਫ਼ ਜੇਲ੍ਹਜ਼ ਨੇ ਅਦਾਲਤ ਨੂੰ ਦੱਸਿਆ ਕਿ ਜਗਤਾਰ ਸਿੰਘ ਹਵਾਰਾ ਇਸ ਵੇਲੇ ਦਿੱਲੀ ਦੀ ਮੰਡੋਲੀ ਕੇਂਦਰੀ ਜੇਲ੍ਹ ਵਿੱਚ ਬੰਦ ਹਨ। ਨਿਯਮਾਂ ਮੁਤਾਬਕ ਚੰਡੀਗੜ੍ਹ ਜੇਲ੍ਹ ਪ੍ਰਸ਼ਾਸਨ ਸਿਰਫ਼ ਉਨ੍ਹਾਂ ਕੈਦੀਆਂ ਨੂੰ ਹੀ ਪੈਰੋਲ ਦੇ ਸਕਦਾ ਹੈ ਜੋ ਚੰਡੀਗੜ੍ਹ ਦੀਆਂ ਜੇਲ੍ਹਾਂ ਵਿੱਚ ਬੰਦ ਹੋਣ। ਇਸ ਲਈ ਪੈਰੋਲ ਸਬੰਧੀ ਅਰਜ਼ੀ ਦਿੱਲੀ ਪ੍ਰਸ਼ਾਸਨ ਕੋਲ ਹੀ ਦਿੱਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ 👉Chandigarh News: ਪੰਜਾਬ ਵਿਜੀਲੈਂਸ ਦਫ਼ਤਰ ’ਤੇ ਸੀ.ਬੀ.ਆਈ. ਵੱਲੋਂ ਕੀਤੀ ਗਈ ਛਾਪੇਮਾਰੀ ਮਗਰੋਂ Sunil Jakhar ਦਾ ਤਿੱਖਾ ਪ੍ਰਤੀਕਰਮ

ਹਵਾਰਾ ਪਿਛਲੇ ਲਗਭਗ 28 ਸਾਲ 9 ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੇ ਅਦਾਲਤ ਵਿੱਚ ਦੱਸਿਆ ਕਿ ਸਜ਼ਾ ਦੌਰਾਨ ਉਨ੍ਹਾਂ ਨੇ ਪਹਿਲਾਂ ਕਦੇ ਵੀ ਪੈਰੋਲ ਦੀ ਮੰਗ ਨਹੀਂ ਕੀਤੀ। ਉਨ੍ਹਾਂ ਦੀ 81 ਸਾਲਾ ਮਾਤਾ ਪਾਰਕਿੰਸਨਜ਼ ਅਤੇ ਹਾਈਪਰਟੈਨਸ਼ਨ ਵਰਗੀਆਂ ਗੰਭੀਰ ਬਿਮਾਰੀਆਂ ਨਾਲ ਪੀੜਤ ਹਨ, ਜਿਸ ਕਾਰਨ ਉਨ੍ਹਾਂ ਨੇ ਚਾਰ ਹਫ਼ਤਿਆਂ ਦੀ ਪੈਰੋਲ ਦੀ ਮੰਗ ਕੀਤੀ ਹੈ। ਫਤਿਹਗੜ੍ਹ ਸਾਹਿਬ ਦੇ ਪਿੰਡ ਹਵਾਰਾ ਕਲਾਂ ਦੀ ਪੰਚਾਇਤ ਵੱਲੋਂ ਵੀ ਪੈਰੋਲ ਲਈ ਸਹਿਮਤੀ ਦਿੱਤੀ ਗਈ ਹੈ। ਹਵਾਰਾ ਦੇ ਵਕੀਲ ਮੁਤਾਬਕ ਦਿੱਲੀ ਸਰਕਾਰ ਨੇ ਪਹਿਲਾਂ ਇਹ ਕਹਿ ਕੇ ਪੈਰੋਲ ਤੋਂ ਇਨਕਾਰ ਕੀਤਾ ਸੀ ਕਿ ਸਜ਼ਾ ਚੰਡੀਗੜ੍ਹ ਦੀ ਅਦਾਲਤ ਵੱਲੋਂ ਸੁਣਾਈ ਗਈ ਹੈ, ਇਸ ਲਈ ਫੈਸਲਾ ਚੰਡੀਗੜ੍ਹ ਪ੍ਰਸ਼ਾਸਨ ਨੂੰ ਕਰਨਾ ਚਾਹੀਦਾ ਹੈ। ਹੁਣ ਚੰਡੀਗੜ੍ਹ ਪ੍ਰਸ਼ਾਸਨ ਕਹਿ ਰਿਹਾ ਹੈ ਕਿ ਕੈਦੀ ਦਿੱਲੀ ਦੀ ਜੇਲ੍ਹ ਵਿੱਚ ਬੰਦ ਹੋਣ ਕਰਕੇ ਫੈਸਲਾ ਦਿੱਲੀ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ। ਹਾਈਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਜਵਾਬ ’ਤੇ ਹਵਾਰਾ ਦੇ ਵਕੀਲ ਨੂੰ ਅਗਲੀ ਸੁਣਵਾਈ ਦੌਰਾਨ ਆਪਣਾ ਪੱਖ ਰੱਖਣ ਦੇ ਹੁਕਮ ਦਿੱਤੇ ਹਨ। ਫਿਲਹਾਲ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

Chandigarh News: ਪੰਜਾਬ ‘ਚ ਨਿਗਮ ਚੋਣਾਂ ਦਾ ਐਲਾਨ ਹੁੰਦੇ ਹੀ ਕਾਂਗਰਸ ਨੇ ਲਿਆ ਵੱਡਾ ਫ਼ੈਸਲਾ

Chandigarh News: ਪੰਜਾਬ ਵਿੱਚ ਸਥਾਨਕ ਚੋਣਾਂ ਨੂੰ ਲੈ ਕੇ...

Breaking News: Sanjeev Arora ਨੂੰ ਹਾਈਕੋਰਟ ਤੋਂ ਵੱਡਾ ਝਟਕਾ ! ਦੇਖੋ ਕੀ ਆਇਆ ਫ਼ੈਸਲਾ ?

Breaking News: ਚੰਡੀਗੜ੍ਹ ਵਿੱਚ ਹੋਈ Sanjeev Arora ਦੀ ਗ੍ਰਿਫ਼ਤਾਰੀ...

Chandigarh News: ਪੰਜਾਬ ਵਿਜੀਲੈਂਸ ਦਫ਼ਤਰ ’ਤੇ ਸੀ.ਬੀ.ਆਈ. ਵੱਲੋਂ ਕੀਤੀ ਗਈ ਛਾਪੇਮਾਰੀ ਮਗਰੋਂ Sunil Jakhar ਦਾ ਤਿੱਖਾ ਪ੍ਰਤੀਕਰਮ

Chandigarh News: ਪੰਜਾਬ ਵਿਜੀਲੈਂਸ ਦਫ਼ਤਰ ’ਤੇ ਸੀ.ਬੀ.ਆਈ. ਵੱਲੋਂ ਕੀਤੀ...