Tuesday, May 12, 2026
spot_img
spot_img

ਸ਼੍ਰੋਮਣੀ ਅਕਾਲੀ ਦਲ ਤੱਕੜੀ ਚੋਣ ਨਿਸ਼ਾਨ ‘ਤੇ ਲੜੇਗਾ ਨਿਗਮ ਅਤੇ ਕੌਂਸਲ ਚੋਣਾਂ: ਸੁਸੀਲ ਗੋਲਡੀ

Date:

spot_img

ਕਾਂਗਰਸ ਅਤੇ ਮੌਜੂਦਾ ਸਰਕਾਰ ਤੋਂ ਲੋਕ ਦੁਖੀ, ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਕਰ ਰਹੇ ਯਾਦ
Bathinda News: ਸ਼੍ਰੋਮਣੀ ਅਕਾਲੀ ਦਲ ਚੋਣ ਨਿਸ਼ਾਨ ਤੱਕੜੀ ‘ਤੇ ਨਗਰ ਨਿਗਮ,ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲੜੇਗਾ ਅਤੇ ਪੂਰਨ ਬਹੁਮਤ ਲੈਕੇ ਮੇਅਰ ਅਤੇ ਪ੍ਰਧਾਨ ਬਣਾਏ ਜਾਣਗੇ। ਇਹ ਦਾਅਵਾ ਸ਼੍ਰੋਮਣੀ ਅਕਾਲੀ ਦਲ ਜਿਲਾ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਸੁਸੀਲ ਕੁਮਾਰ ਗੋਲਡੀ ਨੇ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਜਿੱਥੇ ਪੰਜਾਬ ਦਾ ਚੌਹ ਮੁਖੀ ਵਿਕਾਸ ਹੋਇਆ, ਉੱਥੇ ਹੀ ਜਿਲਾ ਬਠਿੰਡਾ ਵਿੱਚ ਏਮਜ਼ ਵਰਗੇ ਹਸਪਤਾਲ, ਯੂਨੀਵਰਸਿਟੀਆਂ, ਹਵਾਈ ਅੱਡੇ ਆਉਣ ਨਾਲ ਸੂਬੇ ਦੀ ਤਰੱਕੀ ਹੋਈ ਜਿਸ ਕਰਕੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੋਏ ਵਿਕਾਸ ਨੂੰ ਯਾਦ ਕਰ ਰਹੇ ਹਨ ਅਤੇ ਉਸੇ ਵਿਕਾਸ ਨੂੰ ਮੁੜ ਸ਼ੁਰੂ ਕਰਾਉਣ ਲਈ ਪੰਜਾਬੀ ਹੁਣ ਆਪਣੀ ਖੇਤਰੀ ਪਾਰਟੀ ਨੂੰ ਮਜਬੂਤ ਬਣਾਉਣ ਲਈ ਸਹਿਯੋਗ ਕਰਨਗੇ ਅਤੇ ਜਿੱਥੇ ਨਿਗਮ ਤੇ ਕੌਂਸਲ ਚੋਣਾਂ ਵਿੱਚ ਪਾਰਟੀ ਨੂੰ ਪੂਰਨ ਬਹੁਮਤ ਮਿਲੇਗਾ, ਉੱਥੇ ਹੀ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਬਣੇਗੀ। ਗੋਲਡੀ ਨੇ ਨਗਰ ਨਿਗਮ ਬਠਿੰਡਾ ਸਮੇਤ ਜਿਲਾ ਬਠਿੰਡਾ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਦੇ ਵਿਕਾਸ ਅਮਨ ਸ਼ਾਂਤੀ ਭਾਈਚਾਰਕ ਸਾਂਝ ਅਤੇ ਖੁਸ਼ਹਾਲੀ ਦਾ ਰਾਹ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਉਹਨਾਂ ਕਿਹਾ ਕਿ ਆਉਣ ਵਾਲੇ ਚੰਦ ਘੰਟਿਆਂ ਤੱਕ ਸਮੁੱਚੇ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ ਕਿਉਂਕਿ ਪਾਰਟੀ ਲਈ ਦਿਨ ਰਾਤ ਮਿਹਨਤ ਕਰਨ ਅਤੇ ਟਕਸਾਲੀ ਪਰਿਵਾਰਾਂ ਨਾਲ ਸੰਬੰਧਿਤ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

Chandigarh News: ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

👉ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ...

DAV College Bathinda ਦੇ ਪੋਸਟ ਗਰੈਜੂਏਟ ਵਿਭਾਗ ਦੇ ਵਿਦਿਆਰਥੀਆਂ ਨੇ ਵਿਦਾਇਗੀ ਪਾਰਟੀ ਆਯੋਜਿਤ

Bathinda News: DAV College Bathinda ਦੇ ਪੋਸਟ ਗ੍ਰੈਜੂਏਟ ਵਿਭਾਗ...