Chandigarh News: BJP ਦੇ ਸੀਨੀਅਰ ਆਗੂ ਨੇ ਚੁੱਕਿਆ ‘ਝਾੜੂ’; CM Bhagwant Mann ਨੇ ਆਪ ਵਿਚ ਕੀਤਾ ਸਵਾਗਤ

Date:

spot_img

Chandigarh News: ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ ਹੋ ਕੇ ਫਾਜ਼ਿਲਕਾ ਤੋਂ ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਅੱਜ ‘ਆਪ’ ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ।ਸੇਠੀ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੂਰੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਜ਼ਨ ਵਿੱਚ ਵਿਸ਼ਵਾਸ ਪ੍ਰਗਟਾ ਰਹੇ ਹਨ।

ਇਹ ਵੀ ਪੜ੍ਹੋ 👉CM Bhagwant Mann ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਉਨ੍ਹਾਂ ਕਿਹਾ ਕਿ ਪਾਰਟੀ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਤਰੱਕੀ ਲਈ ਕੰਮ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਭਰ ਵਿੱਚ ਲਗਾਤਾਰ ਆਪਣਾ ਆਧਾਰ ਮਜ਼ਬੂਤ ਕਰ ਰਹੀ ਹੈ।ਅਨਿਲ ਕੁਮਾਰ ਸੇਠੀ ਨੇ ਕਿਹਾ ਕਿ ਉਹ ‘ਆਪ’ ਦੀ ਇਮਾਨਦਾਰ ਤੇ ਵਿਕਾਸ ਮੁਖੀ ਰਾਜਨੀਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਤੋਂ ਕਾਫੀ ਪ੍ਰਭਾਵਿਤ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ‘ਆਪ’ ਸਰਕਾਰ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਬਿਹਤਰੀ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।ਆਮ ਆਦਮੀ ਪਾਰਟੀ ਨੇ ਅਨਿਲ ਕੁਮਾਰ ਸੇਠੀ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਜਥੇਬੰਦੀ ਵਿੱਚ ਬਣਦਾ ਮਾਣ-ਸਤਿਕਾਰ ਅਤੇ ਜ਼ਿੰਮੇਵਾਰੀ ਦੇਣ ਦਾ ਭਰੋਸਾ ਦਿੱਤਾ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

हरियाणा के स्कूलों में बनेंगे वर्टिकल भवन, स्कूलों की लैब सुचारू रखने के भी निर्देश

👉मुख्यमंत्री ने सीएमजीजीए तथा वरिष्ठ अधिकारियों की बैठक की...