Wednesday, May 13, 2026
spot_img
spot_img
spot_img

ਡਾ. ਰਵਜੋਤ ਸਿੰਘ ਨੇ “ਆਨਲਾਈਨ ਮਿਲਣੀ” ਦੌਰਾਨ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਅ ਸੁਣੇ

Date:

spot_img

👉ਕਿਹਾ, ਮਾਨ ਸਰਕਾਰ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਵਚਨਬੱਧ
Chandigarh News: Dr Ravjot Singh, ਪੰਜਾਬ ਸਰਕਾਰ ਦੇ ਐਨਆਰਆਈ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ “ਆਨਲਾਈਨ ਮਿਲਣੀ” ਕਰਕੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਸੁਝਾਅ ਸੁਣੇ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਰਵਾਸੀ ਪੰਜਾਬੀਆਂ ਦੇ ਮਸਲਿਆਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ 👉Bathinda Municipal Corporation elections; 2,31,601 ਵੋਟਰ 26 ਨੂੰ ਚੁਣਨਗੇ 50 ਕੌਂਸਲਰ

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਆਨਲਾਈਨ ਮਿਲਣੀ ਦੌਰਾਨ ਜ਼ਮੀਨ-ਜਾਇਦਾਦੀ ਵਿਵਾਦਾਂ, ਵਿਆਹ ਸੰਬੰਧੀ ਮਾਮਲਿਆਂ, ਧੋਖਾਧੜੀ, ਕਬਜ਼ਿਆਂ ਅਤੇ ਡਰਾਉਣ-ਧਮਕਾਉਣ ਨਾਲ ਸਬੰਧਤ ਸ਼ਿਕਾਇਤਾਂ ਸਾਹਮਣੇ ਆਈਆਂ ਹਨ। ਉਨ੍ਹਾਂ ਦੱਸਿਆ ਕਿ ਸਾਰੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਦਰਜ ਕਰਕੇ ਸਬੰਧਤ ਵਿਭਾਗਾਂ ਅਤੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਲਈ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਐਨ.ਆਰ.ਆਈ ਪੰਜਾਬੀ ਭਾਈਚਾਰੇ ਨੂੰ ਇਨਸਾਫ਼, ਸੁਰੱਖਿਆ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਇਹ ਵੀ ਪੜ੍ਹੋ 👉12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈ ਭਾਈਚਾਰੇ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਲਈ ਆਨਲਾਈਨ ਅਤੇ ਫਿਜ਼ੀਕਲ ਮਿਲਣੀਆਂ ਨਿਯਮਿਤ ਤੌਰ ‘ਤੇ ਹਰ ਮਹੀਨੇ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਹਰ ਮਹੀਨੇ ਲਗਭਗ ਦੋ ਮੀਟਿੰਗਾਂ ਆਯੋਜਿਤ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਦੀ ਜਾਣਕਾਰੀ ਅਗਾਊਂ ਤੌਰ ‘ਤੇ ਸਾਂਝੀ ਕੀਤੀ ਜਾਵੇਗੀ, ਤਾਂ ਜੋ ਵੱਧ ਤੋਂ ਵੱਧ ਪਰਵਾਸੀ ਪੰਜਾਬੀ ਇਸ ਪਹਿਲ ਦਾ ਲਾਭ ਲੈ ਸਕਣ।

ਇਹ ਵੀ ਪੜ੍ਹੋ 👉Diljit Dosanjh ਦੇ manager ਦੇ ਘਰ ‘ਤੇ Firing ; AAP ਨੇ BJP ਘੇਰਿਆ

ਉਨ੍ਹਾਂ ਦੱਸਿਆ ਕਿ ਅੱਜ ਦੀ ਆਨਲਾਈਨ ਮਿਲਣੀ ਦੌਰਾਨ ਅਮਰੀਕਾ, ਇੰਗਲੈਂਡ, ਆਸਟ੍ਰੇਲੀਆ ਅਤੇ ਕਨੇਡਾ ਆਦਿ ਦੇਸ਼ਾਂ ‘ਚ ਵੱਸਦੇ ਪੰਜਾਬੀਆਂ ਦੇ 16 ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਜਨਵਰੀ 2026 ਤੋਂ ਅਪ੍ਰੈਲ 2026 ਤੱਕ ਐਨ.ਆਰ.ਆਈ ਵਿਭਾਗ ਨੂੰ ਕੁੱਲ 590 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 430 ਮਾਮਲਿਆਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦਕਿ 160 ਮਾਮਲੇ ਕਾਰਵਾਈ ਅਧੀਨ ਹਨ। ਇਸੇ ਤਰ੍ਹਾਂ ਮਈ 2026 ਦੌਰਾਨ ਹੁਣ ਤੱਕ 56 ਨਵੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ‘ਤੇ ਕਾਰਵਾਈ ਜਾਰੀ ਹੈ।

ਇਹ ਵੀ ਪੜ੍ਹੋ 👉ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਕਰ ਦੇਣਗੇ – ਭਗਵੰਤ ਸਿੰਘ ਮਾਨ

ਐਨ.ਆਰ. ਆਈ ਮੰਤਰੀ ਨੇ ਆਨਲਾਈਨ ਮਿਲਣੀ ਵਿੱਚ ਸ਼ਾਮਲ ਹੋਏ ਸਾਰੇ ਐਨ.ਆਰ.ਆਈ ਭਰਾਵਾਂ ਅਤੇ ਭੈਣਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਅਤੇ ਸਮੱਸਿਆਵਾਂ ਦੇ ਜਲਦ ਨਿਪਟਾਰੇ ਲਈ ਹਰ ਸੰਭਵ ਉਪਰਾਲਾ ਕਰੇਗੀ।ਇਸ ਆਨਲਾਈਨ ਮਿਲਣੀ ਦੌਰਾਨ ਐਨ. ਆਰ.ਆਈ ਵਿਭਾਗ ਦੇ ਸਕੱਤਰ ਸ੍ਰੀ ਵੀ. ਐਨ. ਜ਼ਾਦੇ, ਏ.ਡੀ.ਜੀ.ਪੀ ਐਨ.ਆਰ.ਆਈ ਸ੍ਰੀ ਆਰ. ਕੇ. ਜੈਸਵਾਲ, ਡਵੀਜ਼ਨਲ ਕਮਿਸ਼ਨਰ ਜਲੰਧਰ ਸ੍ਰੀ ਰਾਮਵੀਰ, ਵਿਸ਼ੇਸ਼ ਸਕੱਤਰ ਐਨ.ਆਰ.ਆਈ ਸ੍ਰੀਮਤੀ ਅਮਨਦੀਪ ਕੌਰ ਤੋਂ ਇਲਾਵਾ ਸੀਨੀਅਰ ਵਿਭਾਗੀ ਅਧਿਕਾਰੀ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

Faridkot News: Vigilance Bureau; ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਫਰੀਦਕੋਟ...

ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ; ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ

👉ਦਿੱਲੀ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ...