Wednesday, May 13, 2026
spot_img
spot_img
spot_img

40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

Date:

spot_img

Faridkot News: Vigilance Bureau; ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਗੋਲੇਵਾਲਾ ਦੇ ਮਾਲ ਦਫ਼ਤਰ ਵਿਖੇ ਤਾਇਨਾਤ ਕਾਨੂੰਗੋ ਵਰਿੰਦਰ ਸਿੰਘ ਭੁੱਟਰ ਵਿਰੁੱਧ 40,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਬਗਥਲਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ 👉Big News; ਜਲਦ ਲੱਗੇਗਾ ਅਕਾਲੀ ਦਲ ਨੂੰ ਵੱਡਾ ਝਟਕਾ; ਸਾਬਕਾ ਮੰਤਰੀ ਹੋਵੇਗਾ AAP ‘ਚ ਸ਼ਾਮਲ !

ਉਨ੍ਹਾਂ ਕਿਹਾ ਕਿ ਅਦਾਲਤ ਨੇ ਮਾਲ ਵਿਭਾਗ ਫਰੀਦਕੋਟ ਨੂੰ ਸ਼ਿਕਾਇਤਕਰਤਾ ਨੂੰ ਜ਼ਮੀਨ ਦਾ ਕਬਜ਼ਾ ਦਿਵਾਉਣ ਦੇ ਹੁਕਮ ਜਾਰੀ ਕੀਤੇ ਸਨ। ਇਸ ਸਬੰਧ ਵਿੱਚ ਦੋਸ਼ੀ ਕਾਨੂੰਗੋ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦਾ ਕਬਜ਼ਾ ਦਿਵਾਉਣ ਬਦਲੇ ਉਸਤੋਂ 80,000 ਰੁਪਏ ਰਿਸ਼ਵਤ ਮੰਗੀ।ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਮੁਲਜ਼ਮ ਕਾਨੂੰਗੋ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 40000 ਰੁਪਏ ਦਿੱਤੇ ਅਤੇ ਰਿਸ਼ਵਤ ਦੇਣ ਸਮੇਂ ਦੀ ਵੀਡੀਓ ਰਿਕਾਰਡ ਕਰ ਲਈ।ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਫਿਰੋਜ਼ਪੁਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

किशाऊ बांध परियोजना में आए तेजी, पड़ोसी राज्यों में जल्द हो एमओयू- मुख्यमंत्री

👉केंद्रीय जल शक्ति मंत्री की अध्यक्षता में हुई बैठक,...

निकाय चुनाव में जनता ने मोदी और भाजपा की नीतियों पर लगाई मुहर- मुख्यमंत्री नायब सिंह सैनी

👉निकाय चुनाव में जीत दर्ज करने पर मुख्यमंत्री ने...

मुख्यमंत्री ने खरीफ फसलों के न्यूनतम समर्थन मूल्य बढ़ाने का किया स्वागत

👉नायब सिंह सैनी ने एमएसपी बढ़ोतरी के लिए प्रधानमंत्री...