👉19,213 ਏਕੜ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲਿਆ
Chandigarh News: ਪੰਜਾਬ ਦੀ ਇਤਿਹਾਸਕ ਜੀਵਨ-ਧਾਰਾ ’ਚ ਨਵੀਂ ਰੂਹ ਫੂਕਦਿਆਂ, ਬਿਸਤ ਦੋਆਬ ਨਹਿਰ ਦੀ ਮੁੜ ਸੁਰਜੀਤੀ ਦੁਆਬਾ ਖੇਤਰ ਦੇ ਖੇਤਾਂ, ਫਾਰਮਾਂ ਤੇ ਭਵਿੱਖ ਨੂੰ ਬਦਲ ਰਹੀ ਹੈ। ਸੂਬੇ ਦੇ ਸਿੰਜਾਈ ਨੈੱਟਵਰਕ ਨੂੰ ਵੱਡਾ ਹੁਲਾਰਾ ਦਿੰਦਿਆਂ, ਭਗਵੰਤ ਮਾਨ ਸਰਕਾਰ ਨੇ ਨਹਿਰ ਨੂੰ ਮੁੜ ਸੁਰਜੀਤ ਕੀਤਾ ਹੈ, ਜਿਸ ਦੇ ਸਿੱਟੇ ਵਜੋਂ 2025-26 ਦੇ ਖੇਤੀ ਸਾਲ ਦੌਰਾਨ ਬਿਸਤ ਦੋਆਬ ਨਹਿਰ ਨੈੱਟਵਰਕ ਹੇਠ ਸਿੰਜਾਈ ਅਧੀਨ ਰਕਬੇ ’ਚ 167% ਦਾ ਸ਼ਾਨਦਾਰ ਵਾਧਾ ਹੋਇਆ ਹੈ। ਇਸ ਵਿਸਥਾਰ ਨਾਲ 1,10,762 ਏਕੜ ਹੋਰ ਰਕਬਾ ਨਹਿਰੀ ਸਿੰਜਾਈ ਅਧੀਨ ਆਇਆ ਹੈ, ਜਿਸ ਨਾਲ ਖੇਤਰ ਦੀ ਖੇਤੀ ਸੈਕਟਰ ਦੀ ਬੁਨਿਆਦ ਮਜ਼ਬੂਤ ਹੋਈ ਹੈ।ਦੁਆਬੇ ਦੀ ਜੀਵਨ-ਰੇਖਾ ਮੰਨੀ ਜਾਂਦੀ ਇਸ ਨਹਿਰ ’ਚ CM Bhagwant Singh Mann ਦੀ ਅਗਵਾਈ ਹੇਠ ਕੀਤੇ ਗਏ ਟੀਚਾ ਮੁਖੀ ਉਪਰਾਲਿਆਂ ਨਾਲ ਪਾਣੀ ਦੇ ਵਹਾਅ ’ਚ ਮਹੱਤਵਪੂਰਨ ਸੁਧਾਰ ਹੋਇਆ ਹੈ। ਇਨ੍ਹਾਂ ਯਤਨਾਂ ਨਾਲ ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਅਤੇ ਹੁਸ਼ਿਆਰਪੁਰ ਦੇ ਕੁਝ ਹਿੱਸਿਆਂ ’ਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਦੀ ਕਮੀ ਨੂੰ ਦੂਰ ਕਰਦਿਆਂ ਸਿੰਜਾਈ ਸਿਲਸਿਲਾ ਮਜ਼ਬੂਤ ਕੀਤਾ ਹੈ।ਰੋਪੜ ਹੈੱਡਵਰਕਸ ਤੋਂ ਨਿਕਲਣ ਵਾਲੇ ਇਸ ਨਹਿਰੀ ਨੈੱਟਵਰਕ, ਜਿਸ ’ਚ ਇਸ ਦੇ ਰਜਬਾਹੇ, ਮਾਈਨਰ ਤੇ ਖਾਲੇ ਸ਼ਾਮਲ ਹਨ, ਦਾ ਵਿਆਪਕ ਕਾਇਆ ਕਲਪ ਕੀਤਾ ਗਿਆ ਹੈ।
ਇਹ ਵੀ ਪੜ੍ਹੋ 👉Patiala News: ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੀਐਸਪੀਸੀਐਲ ਮੁੱਖ ਦਫ਼ਤਰ ਪਟਿਆਲਾ ਵਿਖੇ ਬਿਜਲੀ ਮੰਤਰੀ ਵਜੋਂ ਸੰਭਾਲਿਆ ਅਹੁਦਾ
ਇਸ ਨਾਲ ਪਾਣੀ ਦੀ ਵੰਡ ਹੋਰ ਸੁਚਾਰੂ ਅਤੇ ਕੁਸ਼ਲ ਹੋਈ ਹੈ, ਜਿਸ ਨਾਲ ਸਿੰਜਾਈ ਹੇਠਲੇ ਰਕਬੇ ’ਚ ਕਾਫੀ ਵਾਧਾ ਹੋਇਆ ਹੈ।ਇਸ ਮੁੜ ਸੁਰਜੀਤੀ ਦੀ ਇੱਕ ਵੱਡੀ ਪ੍ਰਾਪਤੀ ਇਹ ਹੈ ਕਿ ਬਿਸਤ ਦੋਆਬ ਨਹਿਰ ਨੈੱਟਵਰਕ ਦੇ ਲਗਭਗ 19,213 ਏਕੜ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲਿਆ ਹੈ। ਇਹ ਉਨ੍ਹਾਂ ਕਿਸਾਨਾਂ ਲਈ ਇੱਕ ਮਹੱਤਵਪੂਰਨ ਬਦਲਾਅ ਹੈ ਜੋ ਪਹਿਲਾਂ ਧਰਤੀ ਹੇਠਲੇ ਅਨਿਯਮਤ ਪਾਣੀ ਤੇ ਮੀਂਹ ’ਤੇ ਨਿਰਭਰ ਸਨ।ਪਾਣੀ ਦੇ ਵਹਾਅ ਵਿੱਚ ਆਏ ਸੁਧਾਰ ਨੇ ਬਲਾਚੌਰ ਖੇਤਰ ’ਚ ਕਾਠਗੜ੍ਹ ਲਿਫਟ ਸਕੀਮ ਰਾਹੀਂ ਲਿਫਟ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ। ਸ਼ਹੀਦ ਭਗਤ ਸਿੰਘ ਨਗਰ ਦੇ ਬੰਗਾ ਅਤੇ ਮੁਕੰਦਪੁਰ ਤੇ ਜਲੰਧਰ ਜ਼ਿਲ੍ਹੇ ਦੇ ਅਪਰਾ, ਨੂਰਮਹਿਲ, ਮਲਸੀਆਂ, ਨਕੋਦਰ, ਆਦਮਪੁਰ ਅਤੇ ਕਾਲਾ ਸੰਘਿਆਂ ਵਰਗੇ ਖੇਤਰਾਂ ’ਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ, ਜਦਕਿ ਜਲੰਧਰ ਬ੍ਰਾਂਚ ਨਾਲ ਜੁੜੇ ਮੁੜ ਸੁਰਜੀਤ ਰਜਬਾਹਿਆਂ ਨੇ ਆਖ਼ਰੀ ਖੇਤ ਤੱਕ ਪਾਣੀ ਦੀ ਵੰਡ ਵਿੱਚ ਵਾਧਾ ਕੀਤਾ ਹੈ।ਨਹਿਰ ਦੀ ਮੁੜ ਸੁਰਜੀਤੀ ਹੁਣ ਸ਼ਹਿਰੀ ਖੇਤਰ ਵਿੱਚ ਪਾਣੀ ਦੀਆਂ ਲੋੜਾਂ ਵੀ ਪੂਰੀਆਂ ਕਰ ਰਹੀ ਹੈ।
ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ’ਚ ਸੁਧਾਰ ਲਈ ਜਲੰਧਰ ਬ੍ਰਾਂਚ ਨੂੰ ਵਾਧੂ 150 ਕਿਊਸਿਕ ਪਾਣੀ ਅਲਾਟ ਕੀਤਾ ਗਿਆ ਹੈ। ਇਸ ਨਾਲ ਜਲੰਧਰ ਨਗਰ ਨਿਗਮ ਦੀ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟੇਗੀ ਅਤੇ ਵਧੇਰੇ ਪਾਏਦਾਰ ਅਤੇ ਭਰੋਸੇਯੋਗ ਜਲ ਸਪਲਾਈ ਪ੍ਰਣਾਲੀ ਵਿਕਸਿਤ ਹੋਵੇਗੀ।ਬਿਸਤ ਦੋਆਬ ਨਹਿਰ ਦੀ ਬਹਾਲੀ ਪੰਜਾਬ ਸਰਕਾਰ ਦੀ ਸਿੰਜਾਈ ਸਿਲਸਿਲੇ ਨੂੰ ਆਧੁਨਿਕ ਬਣਾਉਣ, ਕਿਸਾਨਾਂ ਦੀ ਸਹਾਇਤਾ ਕਰਨ ਅਤੇ ਸਿੱਕੇਬੰਦ ਜਲ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ, ਨਾਲ ਹੀ ਇਹ ਖੇਤੀ ਪੈਦਾਵਾਰ ਵਧਾਉਂਦੀ ਹੈ ਅਤੇ ਆਉਂਦੀਆਂ ਪੀੜ੍ਹੀਆਂ ਲਈ ਅਹਿਮ ਸਰੋਤ ਨੂੰ ਸੁਰੱਖਿਅਤ ਬਣਾਉਦੀ ਹੈ।ਇਹ ਸਿਰਫ਼ ਇੱਕ ਬਹਾਲੀ ਨਹੀਂ, ਸਗੋਂ ਇੱਕ ਪਰਿਵਰਤਨ ਹੈ ਜੋ ਪੰਜਾਬ ਦੀ ਖੇਤੀ ਰਹਿਤਲ ਦੀ ਸੰਭਲਣ ਦੀ ਸਮਰੱਥਾ ਅਤੇ ਰਿਜ਼ਕ ਨੂੰ ਵਧਾਉਂਦਾ ਅਤੇ ਸੁਨਹਿਰੇ ਭਵਿੱਖ ਨੂੰ ਨਿਖਾਰਦਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





