Chandigarh News: ਚੋਣਾਂ ਤੋਂ ਠੀਕ ਪਹਿਲਾਂ ਹੋਣ ਜਾ ਰਹੀ SIR ‘ਤੇ ਰਾਜਾ ਵੜਿੰਗ ਨੇ ਖੜ੍ਹੇ ਕੀਤੇ ਸਵਾਲ

Date:

spot_img

Chandigarh News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਵਿੱਚ ਸਪੈਸ਼ਲ ਇਨਟੇਨਸਿਵ ਰਵਿਜ਼ਨ (SIR) ਮੁਹਿੰਮ ਦੇ ਸਮੇਂ ‘ਤੇ ਸਵਾਲ ਖੜ੍ਹੇ ਕੀਤੇ ਹਨ, ਜਦੋਂ ਕਿ ਰਾਜ ਵਿੱਚ ਵਿਧਾਨ ਸਭਾ ਚੋਣਾਂ ਲਈ ਦੱਸ ਮਹੀਨੇ ਤੋਂ ਵੀ ਘੱਟ ਸਮਾਂ ਬਚਿਆ ਹੈ।ਭਾਰਤੀ ਚੋਣ ਆਯੋਗ ਵੱਲੋਂ ਇਸ ਸਬੰਧੀ ਕੀਤੇ ਐਲਾਨ ‘ਤੇ ਪ੍ਰਤੀਕਿਰਿਆ ਦਿੰਦਿਆਂ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਚੋਣਾਂ ਤੋਂ ਬਾਅਦ ਵੀ ਇਹ ਕਾਰਵਾਈ ਕੀਤੀ ਜਾ ਸਕਦੀ ਸੀ ਤਾਂ ਜੋ ਲੋਕਾਂ ਨੂੰ ਇਹ ਭਰੋਸਾ ਰਹੇ ਕਿ ਇਸ ਦੇ ਪਿੱਛੇ ਕੋਈ ਲੁਕਿਆ ਹੋਇਆ ਐਜੰਡਾ ਨਹੀਂ ਹੈ।ਉਨ੍ਹਾਂ ਕਿਹਾ, “ਬਿਹਾਰ ਅਤੇ ਪੱਛਮੀ ਬੰਗਾਲ ਦੀਆਂ ਚੋਣਾਂ ਨੇ ਇਹ ਗੱਲ ਬਿਲਕੁਲ ਸਾਫ਼ ਕਰ ਦਿੱਤੀ ਹੈ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਸਰਕਾਰ, ਇਕ ਆਗਿਆਕਾਰੀ ਚੋਣ ਆਯੋਗ ਦੀ ਮਦਦ ਨਾਲ, ਵੋਟਰ ਸੂਚੀਆਂ ਦੀ ਸਪੈਸ਼ਲ ਇਨਟੇਨਸਿਵ ਰਵਿਜ਼ਨ (SIR) ਵਰਗੀ ਧੋਖਾਧੜੀ ਵਾਲੀ ਕਾਰਵਾਈ ਰਾਹੀਂ ਚੋਣ ਨਤੀਜਿਆਂ ਨੂੰ ਆਪਣੇ ਹੱਕ ਵਿੱਚ ਮੋੜ ਸਕਦੀ ਹੈ।”ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਦੱਸ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਚੋਣਾਂ ਹੋਣੀਆਂ ਹਨ, ਹੋ ਸਕਦਾ ਹੈ ਇਸ ਤੋਂ ਵੀ ਪਹਿਲਾਂ ਹੋ ਜਾਣ।

ਇਹ ਵੀ ਪੜ੍ਹੋ 👉CM Bhagwant Singh Mann ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

ਉਨ੍ਹਾਂ ਸਵਾਲ ਕੀਤਾ ਕਿ “ਫਿਰ ਇੱਥੇ ਇਹ ਮੁਹਿੰਮ ਚਲਾਉਣ ਦੀ ਐਨੀ ਜਲਦੀ ਕਿਉਂ ਹੈ?”ਪੀਸੀਸੀ ਪ੍ਰਧਾਨ ਨੇ ਪੁੱਛਿਆ ਕਿ ਜਦੋਂ ਉੱਤਰ ਪ੍ਰਦੇਸ਼ ਅਤੇ ਗੋਆ ਵਰਗੇ ਰਾਜਾਂ ਵਿੱਚ ਇਹ SIR ਮੁਹਿੰਮ ਛੇ ਮਹੀਨੇ ਪਹਿਲਾਂ ਹੀ ਕਰਵਾਈ ਜਾ ਚੁੱਕੀ ਹੈ ਅਤੇ ਉਹ ਰਾਜ ਵੀ ਪੰਜਾਬ ਦੇ ਨਾਲ ਹੀ ਚੋਣਾਂ ਵੱਲ ਜਾ ਰਹੇ ਹਨ, ਤਾਂ ਪੰਜਾਬ ਵਿੱਚ ਇਹ ਅਭਿਆਸ ਉਸ ਵੇਲੇ ਕਿਉਂ ਨਹੀਂ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਬੰਗਾਲ ਦੇ ਮਾਮਲੇ ਵਿੱਚ 27 ਲੱਖ ਅਸਲ ਵੋਟਰਾਂ ਨੂੰ ਵੋਟ ਦੇ ਅਧਿਕਾਰ ਤੋਂ ਵੰਚਿਤ ਕਰ ਦਿੱਤਾ ਗਿਆ ਸੀ। “ਕਿਉਂਕਿ ਕਾਫ਼ੀ ਸਮਾਂ ਨਹੀਂ ਸੀ, ਇਸ ਲਈ ਵੋਟਰ ਸੂਚੀ ਵਿੱਚ ਨਾਮ ਸ਼ਾਮਲ ਕਰਨ ਲਈ ਕੀਤੀਆਂ ਅਪੀਲਾਂ ਚੋਣਾਂ ਤੋਂ ਪਹਿਲਾਂ ਨਿਪਟਾਇਆਂ ਨਹੀਂ ਗਈਆਂ। ਉਹ ਆਪਣੇ ਵੋਟ ਦੇ ਹੱਕ ਤੋਂ ਵੰਚਿਤ ਰਹੇ,” ਉਨ੍ਹਾਂ ਕਿਹਾ ਅਤੇ ਚੇਤਾਵਨੀ ਦਿੱਤੀ ਕਿ ਪੰਜਾਬ ਵਿੱਚ ਇਹੀ ਪ੍ਰਕਿਰਿਆ ਦੁਹਰਾਈ ਨਾ ਜਾਵੇ।ਉਨ੍ਹਾਂ ਕਿਹਾ, “ਭਾਰਤੀ ਚੋਣ ਆਯੋਗ ਪੰਜਾਬ ਵਿੱਚ ਵੀ ਇਹੀ ਅਭਿਆਸ ਦੁਹਰਾਉਣਾ ਚਾਹੁੰਦਾ ਹੈ।” ਉਨ੍ਹਾਂ ਅੱਗੇ ਕਿਹਾ, “ਸਾਨੂੰ ਪੂਰਾ ਭਰੋਸਾ ਹੈ ਕਿ ਅਸੀਂ ਉਨ੍ਹਾਂ ਦੀ ਇਸ ਸਾਜ਼ਿਸ਼ ਨੂੰ ਨਾਕਾਮ ਕਰਾਂਗੇ।”ਉਨ੍ਹਾਂ ਦੱਸਿਆ ਕਿ ਪਾਰਟੀ ਨੇ ਆਪਣੇ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਕਿਹਾ ਹੈ ਕਿ ਇਸ ਧੋਖਾਧੜੀ ਵਾਲੀ SIR ਪ੍ਰਕਿਰਿਆ ਦੇ ਦੌਰਾਨ ਕਿਸੇ ਵੀ ਅਸਲ ਵੋਟਰ ਨੂੰ ਵੋਟ ਦੇ ਅਧਿਕਾਰ ਤੋਂ ਵੰਚਿਤ ਨਾ ਹੋਣ ਦਿੱਤਾ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

यमुना जल परियोजना को लेकर हरियाणा और राजस्थान के बीच हुआ एमओयू

👉केंद्रीय गृह मंत्री श्री अमित शाह की अध्यक्षता में...