Friday, May 15, 2026
spot_img
spot_img
spot_img

National News : ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਲਾਈ ਅੱਗ! ਤੇਲ ਹੋਇਆ ਮਹਿੰਗਾ, ਲੋਕ ਪਰੇਸ਼ਾਨ!

Date:

spot_img

National News : ਦੇਸ਼ ਭਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਪੈਟਰੋਲ ਅਤੇ ਡੀਜ਼ਲ ਦੋਵੇਂ ਹੀ 3 ਰੁਪਏ ਪ੍ਰਤੀ ਲੀਟਰ ਮਹਿੰਗੇ ਹੋ ਗਏ ਹਨ। ਨਵੀਆਂ ਦਰਾਂ ਅੱਜ 15 ਮਈ ਤੋਂ ਲਾਗੂ ਹੋ ਚੁੱਕੀਆਂ ਹਨ। ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਹੁਣ ਪੈਟਰੋਲ 97 ਰੁਪਏ 91 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਿਲੇਗਾ, ਜਦਕਿ ਡੀਜ਼ਲ ਦੀ ਕੀਮਤ ਵੱਧ ਕੇ 90 ਰੁਪਏ 78 ਪੈਸੇ ਪ੍ਰਤੀ ਲੀਟਰ ਹੋ ਗਈ ਹੈ।

ਇਹ ਵੀ ਪੜ੍ਹੋ 👉 ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਖ਼ਾਸ ਗੱਲ ਇਹ ਹੈ ਕਿ ਲਗਭਗ ਦੋ ਸਾਲਾਂ ਬਾਅਦ ਤੇਲ ਦੀਆਂ ਕੀਮਤਾਂ ਵਿੱਚ ਇਹ ਵੱਡਾ ਇਜ਼ਾਫ਼ਾ ਕੀਤਾ ਗਿਆ ਹੈ। ਇਸ ਫ਼ੈਸਲੇ ਨਾਲ ਆਮ ਲੋਕਾਂ ਤੋਂ ਲੈ ਕੇ ਟਰਾਂਸਪੋਰਟ ਸੈਕਟਰ ਤੱਕ ਹਰ ਵਰਗ ਪ੍ਰਭਾਵਿਤ ਹੋ ਸਕਦਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਇੰਧਨ ਮਹਿੰਗਾ ਹੋਣ ਨਾਲ ਰੋਜ਼ਮਰਾ ਦੀਆਂ ਚੀਜ਼ਾਂ ਦੇ ਭਾਅ ਵੀ ਵੱਧ ਸਕਦੇ ਹਨ, ਜਿਸ ਨਾਲ ਮਹਿੰਗਾਈ ਦਾ ਬੋਝ ਹੋਰ ਵਧੇਗਾ।

ਇਹ ਵੀ ਪੜ੍ਹੋ 👉Bathinda Municipal Corporation Elections; BJP ਨੇ ਜਾਰੀ ਕੀਤੀ ਪਹਿਲੀ ਲਿਸਟ

ਇਸ ਦੇ ਨਾਲ ਹੀ ਸੀ.ਐਨ.ਜੀ. ਵਰਤਣ ਵਾਲਿਆਂ ਨੂੰ ਵੀ ਝਟਕਾ ਲੱਗਿਆ ਹੈ। ਕੰਪ੍ਰੈਸਡ ਨੈਚੁਰਲ ਗੈਸ ਯਾਨੀ ਸੀ.ਐਨ.ਜੀ. ਦੀ ਕੀਮਤ ਵਿੱਚ ਵੀ ਵਾਧਾ ਕਰ ਦਿੱਤਾ ਗਿਆ ਹੈ। ਵੱਡੇ ਸ਼ਹਿਰਾਂ ਵਿੱਚ ਸੀ.ਐਨ.ਜੀ. ਲਗਭਗ 2 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਮਹਿੰਗੀ ਹੋ ਗਈ ਹੈ।
ਇਸ ਵਾਧੇ ਦਾ ਅਸਰ ਖ਼ਾਸ ਕਰਕੇ ਆਟੋ, ਟੈਕਸੀ ਅਤੇ ਪਬਲਿਕ ਟਰਾਂਸਪੋਰਟ ਵਰਤਣ ਵਾਲੇ ਲੋਕਾਂ ‘ਤੇ ਪੈ ਸਕਦਾ ਹੈ।

ਇਹ ਵੀ ਪੜ੍ਹੋ 👉CM Bhagwant Singh Mann ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

ਲੋਕਾਂ ਵੱਲੋਂ ਇਸ ਫ਼ੈਸਲੇ ‘ਤੇ ਮਿਲੀ-ਜੁਲੀ ਪ੍ਰਤੀਕਿਰਿਆ ਸਾਹਮਣੇ ਆ ਰਹੀ ਹੈ। ਕਈ ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਮਹਿੰਗਾਈ ਨੇ ਆਮ ਆਦਮੀ ਦੀ ਕਮਰ ਤੋੜ ਦਿੱਤੀ ਹੈ ਅਤੇ ਹੁਣ ਇੰਧਨ ਦੀਆਂ ਵਧੀਆਂ ਕੀਮਤਾਂ ਨੇ ਹੋਰ ਚਿੰਤਾ ਵਧਾ ਦਿੱਤੀ ਹੈ। ਫਿਲਹਾਲ ਦੇਖਣਾ ਹੋਵੇਗਾ ਕਿ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ‘ਤੇ ਹੋਰ ਕੋਈ ਰਾਹਤ ਦਿੱਤੀ ਜਾਂਦੀ ਹੈ ਜਾਂ ਨਹੀਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

Bathinda Municipal Corporation elections; ਕਾਂਗਰਸ ਵੱਲੋਂ ਉਮੀਦਵਾਰਾਂ ਦਾ ਐਲਾਨ, ਦੇਖੋ ਲਿਸਟ

Bathinda News: Bathinda Municipal Corporation elections; ਆਗਾਮੀ 26 ਮਈ...

Patiala News : ਕੇਂਦਰੀ ਜੇਲ੍ਹ ਪਟਿਆਲਾ ਵਿਚੋਂ ਤਿੰਨ ਕੈਦੀ ਫਰਾਰ, ਜੇਲ੍ਹ ਪ੍ਰਸ਼ਾਸਨ ‘ਚ ਹੜਕੰਪ

Patiala News : ਕੇਂਦਰੀ ਜੇਲ੍ਹ ਪਟਿਆਲਾ ਵਿਚੋਂ ਤਿੰਨ ਕੈਦੀਆਂ...

ਪੰਜਾਬ ਮਲਟੀਡਿਸਿਪਲਨਰੀ ਓਨਕੋਲੋਜੀ ਸਮਿਟ (PMOS) 2026; 16 ਅਤੇ 17 ਮਈ ਨੂੰ ਮੋਹਾਲੀ ‘ਚ ਹੋਵੇਗਾ: ਡਾ ਅਨੁਜ ਬਾਂਸਲ

Bathinda News: ਆਲ ਕੇਅਰ ਸਪੋਰਟ ਵੈਲਫੇਅਰ ਸੋਸਾਇਟੀ ਦੁਆਰਾ ਆਯੋਜਿਤ...