Mansa News: Aam Aadmi Party ਦੇ ਸੀਨੀਅਰ ਆਗੂ ਅਤੇ ਹਲਕਾ ਮਾਨਸਾ ਤੋਂ ਸਰਗਰਮ ਚੁਸ਼ਪਿੰਦਰਵੀਰ ਸਿੰਘ ਚਹਿਲ ਨੂੰ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦਾ ਸਰਬਸੰਮਤੀ ਨਾਲ ਚੇਅਰਮੈਨ ਚੁਣਿਆ ਗਿਆ ਹੈ। ਇਸਦੇ ਨਾਲ ਹੀ ਗੁਰਮੀਤ ਸਿੰਘ ਫੱਤਾ ਮਾਲੋਕਾ ਨੂੰ ਵਾਇਸ ਚੇਅਰਮੈਨ ਚੁਣਿਆ ਗਿਆ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕਰਵਾਈ ਇਸ ਚੋਣ ਵਿਚ ਮੈਂਬਰਾਂ ਵੱਲੋਂ ਚੂਸ਼ਪਿੰਦਰਵੀਰ ਸਿੰਘ ਨੂੰ ਆਪਣਾ ਸਮਰਥਨ ਦਿੱਤਾ ਗਿਆ।
ਇਹ ਵੀ ਪੜ੍ਹੋ 👉Bathinda Municipal Corporation elections; ਕਾਂਗਰਸ ਵੱਲੋਂ ਉਮੀਦਵਾਰਾਂ ਦਾ ਐਲਾਨ, ਦੇਖੋ ਲਿਸਟ
ਇਸ ਮੌਕੇ ਹਲਕਾ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਤੇ ਹਲਕਾ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਵਾਲੀ ਨੇ ਯੁਥ ਆਗੂ ਚਹਿਲ ਨੂੰ ਚੇਅਰਮੈਨ ਚੁਣੇ ਜਾਣ ‘ਤੇ ਮੁਬਾਰਕਾਂ ਦਿੱਤੀਆਂ। ਨਵਨਿਯੁਕਤ ਚੇਅਰਮੈਨ ਚਹਿਲ ਨੇ ਭਰੋਸਾ ਦਿਵਾਇਆ ਕਿ ਉਹ ਜ਼ਿਲ੍ਹਾ ਮਾਨਸਾ ਦੀ ਤਰੱਕੀ ਲਈ ਨਵੀਂ ਮਿਲੀ ਜਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਦਸਣਾ ਬਣਦਾ ਹੈ ਕਿ ਚੂਸ਼ਪਿੰਦਰਵੀਰ ਸਿੰਘ ਚਹਿਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਜਦੀਕੀ ਮੰਨਿਆ ਜਾਂਦਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





