Friday, May 15, 2026
spot_img
spot_img
spot_img

Bathinda Municipal Corporation elections; ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਵੀ ਜਾਰੀ

Date:

spot_img

Bathinda News: Bathinda Municipal Corporation elections; 26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰਾਂ ਦੀ ਦੂਜੀ ਅਤੇ ਆਖਰੀ ਸੂਚੀ ਵੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਬਾਕੀ ਰਹਿੰਦੇ ਛੇ ਵਾਰਡਾਂ ਦੇ ਉਮੀਦਵਾਰਾਂ ਦੇ ਨਾਮ ਸ਼ਾਮਿਲ ਕੀਤੇ ਗਏ ਹਨ।ਇਕਬਾਲ ਸਿੰਘ ਬਬਲੀ ਢਿੱਲੋਂ ਨੇ ਦੱਸਿਆ ਕਿ ਪਾਰਟੀ ਵੱਲੋਂ ਹੁਣ ਸਾਰੇ 50 ਵਾਰਡਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਜਾਰੀ ਕੀਤੀ ਗਈ ਪਹਿਲੀ ਸੂਚੀ ਵਿੱਚ 44 ਉਮੀਦਵਾਰਾਂ ਦੇ ਨਾਮ ਸ਼ਾਮਿਲ ਸਨ।

ਇਹ ਵੀ ਪੜ੍ਹੋ 👉 ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ

ਉਨ੍ਹਾਂ ਕਿਹਾ ਕਿ ਪਾਰਟੀ ਨੂੰ ਉਮੀਦ ਹੈ ਕਿ ਬਠਿੰਡਾ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਪਿਛਲੀ 10 ਸਾਲਾਂ ਦੀ ਸਰਕਾਰ ਦੀ ਕਾਰਗੁਜ਼ਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਚੋਣਾਂ ਵਿੱਚ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਫਤਵਾ ਦੇਣਗੇ ਅਤੇ ਆਪਣਾ ਮੇਅਰ ਬਣਾਉਣਗੇ।ਪਾਰਟੀ ਦੇ ਪ੍ਰੈਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਦੂਜੀ ਸੂਚੀ ਵਿੱਚ ਵਾਰਡ ਨੰਬਰ 20 ਤੋਂ ਗੁਰਬਖਸ਼ੀਸ਼ ਸਿੰਘ ਚੀਮਾ, ਵਾਰਡ ਨੰਬਰ 41 ਤੋਂ ਡਿੰਪੀ ਰਾਣੀ, ਵਾਰਡ ਨੰਬਰ 43 ਤੋਂ ਸੰਤੋਸ਼ ਰਾਣੀ, ਵਾਰਡ ਨੰਬਰ 44 ਤੋਂ ਅਵਤਾਰ ਸਿੰਘ, ਵਾਰਡ ਨੰਬਰ 46 ਤੋਂ ਅਮਨਦੀਪ ਸਿੰਘ ਰਾਜਾ ਅਤੇ ਵਾਰਡ ਨੰਬਰ 47 ਤੋਂ ਰੀਨਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related