Hoshiarpur Borewell Incident: ਹੁਸ਼ਿਆਰਪੁਰ ‘ਚ ਬੋਰਵੈੱਲ ‘ਚ ਡਿੱਗਿਆ ਬੱਚਾ 9 ਘੰਟਿਆਂ ਬਾਅਦ ਸੁਰੱਖਿਅਤ ਕੱਢਿਆ ਬਾਹਰ

Date:

spot_img

Hoshiarpur Borewell Incident: ਹੁਸ਼ਿਆਰਪੁਰ ਦੇ ਪਿੰਡ ਚੱਕ ਸਮਾਣਾ ਵਿੱਚ ਸ਼ੁੱਕਰਵਾਰ ਸ਼ਾਮ ਇੱਕ ਵੱਡਾ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਚਾਰ ਸਾਲ ਦਾ ਬੱਚਾ ਖੁੱਲ੍ਹੇ ਬੋਰਵੈੱਲ ਵਿੱਚ ਡਿੱਗ ਗਿਆ। ਘਟਨਾ ਤੋਂ ਬਾਅਦ ਪ੍ਰਸ਼ਾਸਨ, ਐੱਨ.ਡੀ.ਆਰ.ਐੱਫ., ਐੱਸ.ਡੀ.ਆਰ.ਐੱਫ., ਪੰਜਾਬ ਪੁਲਸ ਅਤੇ ਪਿੰਡ ਵਾਸੀਆਂ ਨੇ ਤੁਰੰਤ ਬਚਾਅ ਮੁਹਿੰਮ ਸ਼ੁਰੂ ਕੀਤੀ। ਕਰੀਬ ਨੌਂ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਬੱਚੇ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਗੁਰਕਰਨ ਸਿੰਘ ਨਾਮਕ ਇਹ ਬੱਚਾ ਮਜ਼ਦੂਰ ਪਰਿਵਾਰ ਨਾਲ ਸਬੰਧਤ ਹੈ ਅਤੇ ਉਸ ਨੂੰ ਰਾਤ ਕਰੀਬ 12:40 ਵਜੇ ਬਾਹਰ ਕੱਢ ਕੇ ਤੁਰੰਤ ਹਸਪਤਾਲ ਪਹੁੰਚਾਇਆ ਗਿਆ।

ਇਹ ਵੀ ਪੜ੍ਹੋ 👉Amritsar News: MP ਅੰਮ੍ਰਿਤਪਾਲ ਸਿੰਘ ਮਾਮਲੇ ‘ਚ ਅੱਜ ਅੰਮ੍ਰਿਤਸਰ ਅਦਾਲਤ ‘ਚ ਅਹਿਮ ਸੁਣਵਾਈ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐੱਸ.ਐੱਸ.ਪੀ. ਸੰਦੀਪ ਕੁਮਾਰ ਮਲਿਕ ਨੇ ਪੂਰੇ ਆਪ੍ਰੇਸ਼ਨ ਦੀ ਮੌਕੇ ’ਤੇ ਰਹਿ ਕੇ ਨਿਗਰਾਨੀ ਕੀਤੀ। ਪ੍ਰਸ਼ਾਸਨ ਨੇ ਬੋਰਵੈੱਲ ਦੇ ਨਾਲ ਡੂੰਘਾ ਖੱਡਾ ਖੋਦ ਕੇ ਇੱਕ ਤੰਗ ਰਸਤਾ ਤਿਆਰ ਕੀਤਾ, ਜਿਸ ਰਾਹੀਂ ਬਚਾਅ ਟੀਮਾਂ ਬੱਚੇ ਤੱਕ ਪਹੁੰਚੀਆਂ। ਬੋਰਵੈੱਲ ਵਿੱਚ ਕੈਮਰਾ ਅਤੇ ਆਕਸੀਜਨ ਪਾਈਪ ਵੀ ਭੇਜੇ ਗਏ ਤਾਂ ਜੋ ਬੱਚੇ ਦੀ ਸਥਿਤੀ ’ਤੇ ਨਿਗਰਾਨੀ ਰੱਖੀ ਜਾ ਸਕੇ। ਐੱਨ.ਡੀ.ਆਰ.ਐੱਫ. ਦੀ ਟੀਮ ਨੇ ਆਪਣੀ ਮਹਾਰਤ ਨਾਲ ਇਸ ਔਖੇ ਆਪ੍ਰੇਸ਼ਨ ਨੂੰ ਸਫਲ ਬਣਾਇਆ। ਪੰਜਾਬ ਦੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਅਤੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਵੀ ਮੌਕੇ ’ਤੇ ਪਹੁੰਚ ਕੇ ਟੀਮਾਂ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਸਾਰੀਆਂ ਏਜੰਸੀਆਂ ਅਤੇ ਪਿੰਡ ਵਾਸੀਆਂ ਦੇ ਸਾਂਝੇ ਯਤਨਾਂ ਨਾਲ ਇੱਕ ਮਾਸੂਮ ਦੀ ਜਾਨ ਬਚਾਈ ਜਾ ਸਕੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

CM Nayab Singh Saini ने हरियाणा सुपर-100 अभिनंदन कार्यक्रम में की दो बड़ी घोषणाएं

👉बुनियाद योजना के तहत संचालित 103 केंद्रों में 25...