Patiala News: ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਵੱਡੇ ਆਗੂ ਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਅੱਜ ਆਮ ਆਦਮੀ ਪਾਰਟੀ ਵਿਚ ਸਮੂਲੀਅਤ ਕਰਨ ਜਾ ਰਹੇ ਹਨ। ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਪਿੰਡ ਰੱਖੜਾ ਵਿਖੇ ਵਿਸ਼ੇਸ ਤੌਰ ‘ਤੇ ਪੁੱਜ ਰਹੇ ਹਨ। ਉਧਰ, ਰੱਖੜਾ ਦੀਆਂ ਤਾਜ਼ਾ ਗ਼ਤੀਵਿਧੀਆਂ ਨੁੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤੀ) ਨੇ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ। ਦੂਜੇ ਪਾਸੇ, ਆਪ ਵਿਚ ਸਮੂਲੀਅਤ ਤੋਂ ਪਹਿਲਾਂ ਸਾਬਕਾ ਮੰਤਰੀ ਸ: ਰੱਖੜਾ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ 👉 Bathinda News: ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਜੇਲ੍ਹ ਸੁਪਰਡੈਂਟ ਬਾਲ-ਬਾਲ ਬਚੇ
ਜਿਸਦੇ ਵਿਚ ਉਨਾਂ ਦਾਅਵਾ ਕੀਤਾ ਹੈ ਕਿ, ‘‘ਉਹ ਆਪ ਵਿਚ ਸਿਰਫ਼ ਇਸ ਕਰਕੇ ਸਮੂਲੀਅਤ ਕਰਨ ਜਾ ਰਹੇ ਹਨ ਕਿ ਇਸਦੇ ਵੱਲੋਂ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਰੋਕਣ ਦੇ ਲਈ ਇਤਿਹਾਸਕ ਕਾਨੂੰਨ ਬਣਾਇਆ ਹੈ, ਜਿਸਤੋਂ ਬਾਅਦ ਉਨ੍ਹਾਂ ਦਾ ਇਸ ਪਾਰਟੀ ਵਿਚ ਜਾਣ ਦਾ ਮਨ ਬਣਿਆ। ” ਸੁਰਜੀਤ ਸਿੰਘ ਰੱਖੜਾ ਨੇ ਇਹ ਵੀ ਖੁਲਾਸਾ ਕੀਤਾ ਕਿ ਜੇਕਰ ਸਾਲ 2027 ਵਿਚ ਪਾਰਟੀ ਉਨ੍ਹਾਂ ਨੂੰ ਵਿਧਾਨ ਸਭਾ ਚੋਣ ਲੜਾਏਗੀ ਤਾਂ ਉਹ ਸਮਾਣਾ ਹਲਕੇ ਤੋਂ ਹੀ ਚੋਣ ਲੜਣਗੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





