Saturday, May 16, 2026
spot_img
spot_img
spot_img

Punjab News : ਪੰਜਾਬ ਦੇ ਮੁਲਾਜ਼ਮਾਂ ਲਈ ਨਵੀਂ ਹਦਾਇਤਾਂ ਜਾਰੀ

Date:

spot_img

Punjab News : ਪੰਜਾਬ ਵਿੱਚ ਜਨਗਣਨਾ 2026 ਦੇ ਪਹਿਲੇ ਪੜਾਅ ਨੂੰ ਸੁਚਾਰੂ ਢੰਗ ਨਾਲ ਮੁਕੰਮਲ ਕਰਨ ਲਈ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਲਈ ਨਵੇਂ ਆਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਅਧੀਨ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਮਰਦਮਸ਼ੁਮਾਰੀ ਦੇ ਕੰਮ ਲਈ ਲੋੜੀਂਦਾ ਸਟਾਫ਼ ਅਤੇ ਸਬੰਧਤ ਡਾਟਾ ਸਮੇਂ ਸਿਰ ਉਪਲਬਧ ਕਰਵਾਇਆ ਜਾਵੇ, ਤਾਂ ਜੋ ਜਨਗਣਨਾ ਦਾ ਕੰਮ ਬਿਨਾਂ ਕਿਸੇ ਰੁਕਾਵਟ ਦੇ ਪੂਰਾ ਹੋ ਸਕੇ।

ਇਹ ਵੀ ਪੜ੍ਹੋ 👉ਗਹਿਰੀ ਦੇਵੀ ਨਗਰ ਕੋਆਪ੍ਰੇਟਿਵ ਸੁਸਾਇਟੀ ਦੀ ਸਰਬਸੰਪਤੀ ਨਾਲ ਹੋਈ ਚੋਣ; ਰੂਪ ਸਿੰਘ ਬਣੇ ਪ੍ਰਧਾਨ

ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਜਨਗਣਨਾ ਨਾਲ ਜੁੜੇ ਕੰਮ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ ਅਤੇ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਵੀ ਦੱਸਿਆ ਗਿਆ ਹੈ ਕਿ ਪੰਜਾਬ ਵਿੱਚ ਜਨਗਣਨਾ ਦਾ ਪਹਿਲਾ ਫੇਜ਼ 15 ਮਈ 2026 ਤੋਂ 13 ਜੂਨ 2026 ਤੱਕ ਚੱਲੇਗਾ। ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਇਸ ਮਹੱਤਵਪੂਰਣ ਕੰਮ ਲਈ ਸਰਕਾਰੀ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਪ੍ਰਸ਼ਾਸਨ ਨੇ ਕਿਹਾ ਹੈ ਕਿ ਇਹ ਕੰਮ ਸਮੇਂ-ਬੱਧ ਤਰੀਕੇ ਨਾਲ ਮੁਕੰਮਲ ਕਰਨਾ ਬਹੁਤ ਜ਼ਰੂਰੀ ਹੈ, ਕਿਉਂਕਿ ਜਨਗਣਨਾ ਦੇ ਅੰਕੜੇ ਸਰਕਾਰੀ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਲਈ ਬੁਨਿਆਦੀ ਅਹਿਮੀਅਤ ਰੱਖਦੇ ਹਨ।

ਇਹ ਵੀ ਪੜ੍ਹੋ 👉 Malwa College Bathinda ਦੇ ਵਿਦਿਆਰਥੀਆਂ ਲਈ “ਜਸ਼ਨ-2K26” ਨਾਮਕ ਸ਼ਾਨਦਾਰ ਫੇਅਰਵੈਲ ਕਮ ਫ੍ਰੈਸ਼ਰ ਪਾਰਟੀ ਦਾ ਆਯੋਜਨ

ਇਸਦੇ ਨਾਲ ਹੀ, ਪੰਜਾਬ ਵਿੱਚ ਵੱਧ ਰਹੀ ਗਰਮੀ ਅਤੇ ਹੀਟ ਵੇਵ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਨੇ ਖਾਸ ਐਡਵਾਇਜ਼ਰੀ ਵੀ ਜਾਰੀ ਕੀਤੀ ਹੈ। ਹੁਕਮਾਂ ਮੁਤਾਬਕ ਜਨਗਣਨਾ ਨਾਲ ਜੁੜਿਆ ਮੈਦਾਨੀ ਕੰਮ ਸਵੇਰੇ 10 ਵਜੇ ਤੋਂ ਪਹਿਲਾਂ ਅਤੇ ਸ਼ਾਮ 4 ਵਜੇ ਤੋਂ ਬਾਅਦ ਹੀ ਕੀਤਾ ਜਾਵੇ, ਤਾਂ ਜੋ ਕਰਮਚਾਰੀਆਂ ਨੂੰ ਤਿੱਖੀ ਗਰਮੀ ਤੋਂ ਬਚਾਇਆ ਜਾ ਸਕੇ। ਸਰਕਾਰ ਨੇ ਇਹ ਵੀ ਕਿਹਾ ਹੈ ਕਿ ਜਿਨ੍ਹਾਂ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਡਿਊਟੀ ਇਸ ਕੰਮ ਲਈ ਲਗਾਈ ਗਈ ਹੈ, ਉਨ੍ਹਾਂ ਤੋਂ ਰੋਜ਼ਾਨਾ ਰਿਪੋਰਟ ਪ੍ਰਾਪਤ ਕੀਤੀ ਜਾਵੇਗੀ। ਇਸ ਪ੍ਰਕਿਰਿਆ ਰਾਹੀਂ ਜਨਗਣਨਾ ਦੇ ਕੰਮ ਦੀ ਨਿ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

Bathinda Municipal Corporation Elections; ਸਾਬਕਾ ਮੇਅਰ ਪਦਮਜੀਤ ਮਹਿਤਾ ਸਮੇਤ ਆਪ ਦੇ 50 ਉਮੀਦਵਾਰਾਂ ਨੇ ਦਾਖਲ ਕੀਤੇ ਕਾਗਜ਼

👉 “ਬਠਿੰਡਾ ਵਿੱਚ ਦੁਬਾਰਾ ਬਣੇਗਾ ਆਪ ਦਾ ਮੇਅਰ": ਪਦਮਜੀਤ...