spot_img
spot_img

Bathinda Municipal Corporation Elections; AAP ਨੇ MLA ਦੇ ਭਾਣਜੇ ਦੀ ਥਾਂ ਸਾਬਕਾ ਕੋਂਸਲਰ ਨੂੰ ਬਣਾਇਆ ਉਮੀਦਵਾਰ

Date:

spot_img

Bathinda News; Bathinda Municipal Corporation Elections; ਆਗਾਮੀ 26 ਮਈ ਨੂੰ ਹੋਣ ਜਾ ਰਹੀਆਂ ਨਗਰ ਨਿਗਮ ਚੋਣਾਂ ਲਈ ਟਿਕਟਾਂ ਦੀ ਵੰਡ ਨੂੰ ਲੈ ਕੇ ਸੱਤਾਧਿਰ ਦੇ ਵਿਧਾਇਕ ਸਮਰਥਕਾਂ ਵੱਲੋਂ ਜਤਾਈ ਨਰਾਜ਼ਗੀ ਅਤੇ ਪਾਰਟੀ ਵੱਲੋਂ ਦਿੱਤੀਆਂ ਟਿਕਟਾਂ ਦੀ ਵਾਪਸੀ ਤੋਂ ਬਾਅਦ ਆਪ ਨੇ ਉਨ੍ਹਾਂ ਨੂੰ ਮਨਾਉਣ ਦੀ ਥਾਂ ਨਵੇਂ ਉਮੀਦਵਾਰਾਂ ਨੁੰ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ।

ਇਹ ਵੀ ਪੜ੍ਹੋ 👉Bathinda Municipal Corporation Elections; ਸਾਬਕਾ ਮੇਅਰ ਪਦਮਜੀਤ ਮਹਿਤਾ ਸਮੇਤ ਆਪ ਦੇ 50 ਉਮੀਦਵਾਰਾਂ ਨੇ ਦਾਖਲ ਕੀਤੇ ਕਾਗਜ਼

ਹਲਕਾ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਭਾਣਜੇ ਅਤੇ ਪਾਰਟੀ ਵੱਲੋਂ ਵਾਰਡ ਨੰਬਰ 14 ਤੋਂ ਉਮੀਦਵਾਰ ਬਣਾਏ ਸੁਖਦੀਪ ਸਿੰਘ ਢਿੱਲੋਂ ਵੱਲੋਂ ਪਾਰਟੀ ਦੀ ਟਿਕਟ ਵਾਪਸ ਕਰਨ ਤੋਂ ਬਾਅਦ ਉਨ੍ਹਾਂ ਦੀ ਥਾਂ ਸਾਬਕਾ ਕੋਂਸਲਰ ਪਰਵਿੰਦਰ ਸਿੰਘ ਨੰਬਰਦਾਰ ਨੂੰ ਟਿਕਟ ਦਿੱਤੀ ਹੈ। ਕੋਂਸਲਰ ਨੰਬਰਦਾਰ ਨੂੰ ਇਸਤੋਂ ਪਹਿਲਾਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ।

ਇਹ ਵੀ ਪੜ੍ਹੋ 👉ਮਜੀਠਾ ‘ਚ ਕਾਂਗਰਸ ਨੂੰ ਝਟਕਾ, ਕਾਂਗਰਸੀ ਆਗੂ ਆਪ ‘ਚ ਸ਼ਾਮਿਲ

ਇਸਤੋਂ ਇਲਾਵਾ ਵਾਰਡ ਨੰਬਰ 18 ਤੋਂ ਵਿਧਾਇਕ ਹਿਮਾਇਤੀ ਇੱਕ ਹੋਰ ਉਮੀਦਵਾਰ ਸੁਖਵਿੰਦਰ ਸਿੰਘ ਰੱਲਣ ਵੱਲੋਂ ਟਿਕਟ ਵਾਪਸ ਕਰਨ ਤੋਂ ਬਾਅਦ ਉਨ੍ਹਾਂ ਦੀ ਥਾਂ ਬਲਜੀਤ ਸਿੰਘ ਭੁੱਲਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਦਸਣਾ ਬਣਦਾ ਹੈ ਕਿ ਪਰਵਿੰਦਰ ਸਿੰਘ ਨੰਬਰਦਾਰ ਪਿਛਲੀਆਂ ਚੋਣਾਂ ਦੌਰਾਨ ਕਾਂਗਰਸ ਦੀ ਟਿਕਟ ਤੋਂ ਕੋਂਸਲਰ ਚੁਣੇ ਗਏ ਸਨ ਪ੍ਰੰਤੂ ਬਾਅਦ ਵਿਚ ਉਹ ਮਨਪ੍ਰੀਤ ਬਾਦਲ ਦੇ ਨਾਲ ਚਲੇ ਗਏ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related