👉6 ਨਗਰ ਕੌਂਸਲਾਂ ਅਤੇ 8 ਨਗਰ ਪੰਚਾਇਤਾਂ ਲਈ ਕੁੱਲ 1118 ਨਾਮਜਦਗੀ ਪੱਤਰ ਦਾਖਲ : ਜ਼ਿਲ੍ਹਾ ਚੋਣ ਅਫ਼ਸਰ
👉ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਨੂੰ, ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19 ਮਈ
Bathinda News: Bathinda Municipal Corporation Elections; ਮਾਲਵਾ ਦੀ ਸਿਆਸੀ ਰਾਜਧਾਨੀ ਮੰਨੇ ਜਾਂਦੇ ਬਠਿੰਡਾ ਵਿਚ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਲਈ ਸਰਗਰਮੀਆਂ ਪੂਰੇ ਜੋਰਾਂ ‘ਤੇ ਪੁੱਜੀਆਂ ਹੋਈਆਂ ਹਨ। ਬਠਿੰਡਾ ਨਗਰ ਨਿਗਮ ਦੇ 50 ਵਾਰਡਾਂ ਲਈ ਅੱਜ ਨਾਮਜ਼ਦਗੀਆਂ ਦੇ ਆਖ਼ਰੀ ਦਿਨ ਤੱਕ ਕੁੱਲ 282 ਉਮੀਦਵਾਰ ਮੈਦਾਨ ਵਿਚ ਨਿੱਤਰੇ ਹਨ। ਨਾਮਜਦਗੀਆਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਵੱਖ ਵੱਖ ਥਾਵਾਂ ‘ਤੇ ਪ੍ਰਬੰਧ ਕੀਤਾ ਹੋਇਆ ਸੀ। ਜਦਕਿ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਸਥਾਨਕ ਸ਼ਹਿਰਾਂ ਤੇ ਕਸਬਿਆਂ ਵਿਚ ਕਾਗਜ਼ ਦਾਖਲ ਕਰਵਾਉਣ ਵਾਲਿਆਂ ਦਾ ਮੇਲਾ ਲੱਗਿਆ ਹੋਇਆ ਸੀ।
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਚੋਣ ਨਾਮਜਦਗੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਬਠਿੰਡਾ ਦੇ 50 ਵਾਰਡਾਂ ਲਈ 282 ਨਾਮਜ਼ਦਗੀਆਂ ਭਰੀਆਂ ਗਈਆਂ। ਇਸੇ ਤਰ੍ਹਾਂ ਨਗਰ ਕੌਂਸਲ ਭੁੱਚੋ ਮੰਡੀ ਦੇ 13 ਵਾਰਡਾਂ ਲਈ 70, ਗੋਨਿਆਣਾ ਦੇ 13 ਵਾਰਡਾਂ ਲਈ 61, ਕੋਟਫੱਤਾ ਦੇ 11 ਵਾਰਡਾਂ ਲਈ 36, ਮੌੜ ਮੰਡੀ ਦੇ 17 ਵਾਰਡਾਂ ਲਈ 97, ਰਾਮਾਂ ਮੰਡੀ ਦੇ 15 ਵਾਰਡਾਂ ਲਈ 62, ਸੰਗਤ ਮੰਡੀ ਦੇ 9 ਵਾਰਡਾਂ ਲਈ 29 , ਨਗਰ ਪੰਚਾਇਤ ਮਹਿਰਾਜ ਦੇ 13 ਵਾਰਡਾਂ ਲਈ 83 , ਮਲੂਕਾ ਦੇ 11 ਵਾਰਡਾਂ ਲਈ 54, ਭਗਤਾ ਭਾਈਕਾ ਦੇ 13 ਵਾਰਡਾਂ ਲਈ 80 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।
ਇਹ ਵੀ ਪੜ੍ਹੋ 👉Punjab News : ਪੰਜਾਬ ਦੇ ਮੁਲਾਜ਼ਮਾਂ ਲਈ ਨਵੀਂ ਹਦਾਇਤਾਂ ਜਾਰੀ
ਇਸੇ ਤਰ੍ਹਾਂ ਕੋਟਸਮੀਰ ਦੇ 13 ਵਾਰਡਾਂ ਲਈ 43, ਨਥਾਣਾ ਦੇ 11 ਵਾਰਡਾਂ ਲਈ 45, ਲਹਿਰਾ ਮੁਹੱਬਤ ਦੇ 11 ਵਾਰਡਾਂ ਲਈ 45, ਭਾਈਰੂਪਾ ਦੇ 13 ਵਾਰਡਾਂ ਲਈ 77 ਅਤੇ ਕੋਠਾ ਗੁਰੂ ਦੇ 11 ਵਾਰਡਾਂ ਲਈ 54 ਨਾਮਜਦਗੀ ਪੱਤਰ ਦਾਖ਼ਲ ਕਰਵਾਏ ਗਏ। ਚੋਣ ਸ਼ਡਿਊਲ ਮੁਤਾਬਕ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਦਾਖਲ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੀ ਪੜਤਾਲ 18 ਮਈ (ਸੋਮਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19 ਮਈ (ਮੰਗਲਵਾਰ) (ਦੁਪਹਿਰ 03:00 ਵਜੇ ਤੱਕ) ਹੈ।ਚੋਣਾਂ 26 ਮਈ (ਮੰਗਲਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 05:00 ਵਜੇ ਤੱਕ ਕਰਵਾਈਆਂ ਜਾਣਗੀਆਂ। ਚੋਣਾਂ ਤੋਂ ਬਾਅਦ ਵੋਟਾਂ ਦੀ ਗਿਣਤੀ 29 ਮਈ (ਸ਼ੁੱਕਰਵਾਰ) ਨੂੰ ਸਥਾਪਿਤ ਗਿਣਤੀ ਕੇਂਦਰਾਂ ਵਿੱਚ ਕੀਤੀ ਜਾਵੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





