Saturday, May 16, 2026
spot_img
spot_img
spot_img

Chandigarh News: ਕਾਂਗਰਸੀ ਆਗੂ ਨੂੰ ਗੈਂਗਸਟਰ ਤੋਂ ਫੋਨ ਕਰਵਾਉਣ ਵਾਲੇ ਡੀਐਸਪੀ ਨੂੰ ਬਰਖਾਸਤ ਕੀਤਾ ਜਾਵੇ: ਵੜਿੰਗ

Date:

spot_img

👉ਫਿਰੋਜਪੁਰ ਵਿੱਚ ਕਾਂਗਰਸ ਉਮੀਦਵਾਰਾਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਤੋਂ ਰੋਕਣ ਦੀ ਘਟਨਾ ਆਈ ਸਾਹਮਣੇ

Chandigarh News: ਪੰਜਾਬ ਕਾਂਗਰਸ ਪ੍ਰਧਾਨ ਨੇ ਕਾਂਗਰਸੀ ਉਮੀਦਵਾਰ ਆਸ਼ੂ ਬਾਂਗੜ ਨੂੰ ਡਰਾਉਣ ਅਤੇ ਧਮਕਾਉਣ ਲਈ ਗੈਂਗਸਟਰ ਸੇਖੋਂ ਤੋਂ ਫੋਨ ਕਰਵਾਉਣ ਵਾਲੇ ਕਰਨ ਨਾਮ ਦੇ ਡੀਐਸਪੀ ਨੂੰ ਬਰਖਾਸਤ ਕੀਤੇ ਜਾਣ ਦੀ ਮੰਗ ਕੀਤੀ ਹੈ। ਇਸ ਬਾਰੇ ਖੁਲਾਸਾ ਕਰਦੇ, ਵੜਿੰਗ ਨੇ ਕਿਹਾ ਕਿ ਆਸ਼ੂ ਬਾਂਗੜ ਫਿਰੋਜ਼ਪੁਰ ਵਿੱਚ ਮਿਉਂਸੀਪਲ ਚੋਣਾਂ ਲਈ ਕਾਂਗਰਸ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਉਨ੍ਹਾਂ ਨਾਲ ਗਏ ਹੋਏ ਸਨ। ਉਨ੍ਹਾਂ ਨੇ ਕਿਹਾ ਕਿ ‘ਸੇਖੋਂ’ ਨਾਂਮ ਦਾ ਗੈਂਗਸਟਰ ਅਤੇ ਉਸਦੇ ਸਾਥੀ ਬਾਂਗੜ ਨੂੰ ਡਰਾਉਣ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਕਾਂਗਰਸ ਉਮੀਦਵਾਰਾਂ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਨਾ ਜਾਣ ਦੀ ਚੇਤਾਵਨੀ ਦੇ ਰਹੇ ਸਨ। ਇਸ ਦੌਰਾਨ ਬਾਂਗੜ ਲਈ ਹੈਰਾਨੀ ਕਰਨ ਵਾਲੀ ਗੱਲ ਇਹ ਸੀ ਕਿ ਡੀਐਸਪੀ ਕਰਨ ਨੇ ਹੀ ਗੈਂਗਸਟਰ ਸੇਖੋਂ ਦੀ ਉਸ ਨਾਲ ਗੱਲ ਕਰਵਾਈ।

ਇਹ ਵੀ ਪੜ੍ਹੋ 👉Bathinda Municipal Corporation Elections; 50 ਵਾਰਡਾਂ ਲਈ 282 ਉਮੀਦਵਾਰ ਮੈਦਾਨ ‘ਚ ਨਿੱਤਰੇ

ਇਸ ਦੌਰਾਨ ਵੜਿੰਗ ਨੇ ਮੰਗ ਕੀਤੀ ਹੈ ਕਿ ਸੰਬੰਧਿਤ ਡੀਐਸਪੀ ਨੂੰ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਵੇ ਅਤੇ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਧਾਰਾਵਾਂ ਹੇਠ ਐਫਆਈਆਰ ਦਰਜ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਹੋਰ ਕੁਝ ਮਹੀਨਿਆਂ ਦੀ ਹੀ ਗੱਲ ਹੈ, ਜਦੋਂ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਡੀਐਸਪੀ ਕਰਨ ਵਰਗੇ ਅਧਿਕਾਰੀਆਂ ਨੂੰ ਨਾ ਸਿਰਫ਼ ਨੌਕਰੀ ਤੋਂ ਕੱਢਿਆ ਜਾਵੇਗਾ, ਸਗੋਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਵੀ ਕੀਤੀ ਜਾਵੇਗੀ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਲਗਾਤਾਰ ਇਸ ਗੱਲ ਤੇ ਜ਼ੋਰ ਦਿੰਦੀ ਆ ਰਹੀ ਹੈ ਕਿ ਪੁਲਿਸ ਦੀ ਗੈਂਗਸਟਰਾਂ ਨਾਲ ਮਿਲੀ ਭੁਗਤ ਹੈ ਅਤੇ ਡੀਐਸਪੀ ਕਰਨ ਨੇ ਅੱਜ ਇਸਨੂੰ ਸਾਬਿਤ ਕਰ ਦਿੱਤਾ ਹੈ।

ਇਹ ਵੀ ਪੜ੍ਹੋ 👉Chandigarh News: ‘ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਸਵਾਲ ਕੀਤਾ ਕਿ ਜੇ ਪੰਜਾਬ ਪੁਲਿਸ ਦੀ ਗੈਂਗਸਟਰਾਂ ਨਾਲ ਮਿਲੀਭੁਗਤ ਨਹੀਂ ਸੀ, ਤਾਂ ਫਿਰ ਲੌਰੈਂਸ ਬਿਸ਼ਨੋਈ ਦਾ ਜੇਲ ਦੇ ਅੰਦਰੋਂ ਟੈਲੀਵਿਜ਼ਨ ਇੰਟਰਵਿਊ ਕਿਵੇਂ ਹੋਣ ਦਿੱਤਾ ਗਿਆ। ਵੜਿੰਗ ਨੇ ਖੁਲਾਸਾ ਕੀਤਾ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਕਾਂਗਰਸ ਉਮੀਦਵਾਰਾਂ ‘ਤੇ ਹਮਲਾ ਕੀਤਾ ਗਿਆ ਅਤੇ ਇਕ ਮਹਿਲਾ ਉਮੀਦਵਾਰ ਨੂੰ ਇੰਨੀ ਬੇਰਹਿਮੀ ਨਾਲ ਕੁੱਟਿਆ ਗਿਆ ਕਿ ਉਸ ਦੀਆਂ ਦੋਵੇਂ ਟੰਗਾਂ ਟੁੱਟ ਗਈਆਂ। ਉਹਨਾਂ ਨੇ ਸਰਕਾਰ ਅਤੇ ਪੁਲਿਸ ਨੂੰ ਚੇਤਾਵਨੀ ਦਿੰਦਿਆਂ, ਦੁਹਰਾਇਆ ਕਿ ਕੁਝ ਮਹੀਨਿਆਂ ਬਾਅਦ ਹਰ ਕਿਸੇ ਤੋਂ ਹਿਸਾਬ ਲਿਆ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਗੈਂਗਸਟਰਾਂ, ਸਰਕਾਰ ਅਤੇ ਪੁਲਿਸ ਦੀ ਧੱਕੇਸ਼ਾਹੀ ਖ਼ਿਲਾਫ਼ ਡੱਟ ਕੇ ਮੁਕਾਬਲਾ ਕਰਨ ਲਈ ਕਾਂਗਰਸ ਵਰਕਰਾਂ ਨੂੰ ਵਧਾਈ ਵੀ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

Chandigarh News : ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ*

👉2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ...

Bathinda Municipal Corporation Elections; 50 ਵਾਰਡਾਂ ਲਈ 282 ਉਮੀਦਵਾਰ ਮੈਦਾਨ ‘ਚ ਨਿੱਤਰੇ

👉6 ਨਗਰ ਕੌਂਸਲਾਂ ਅਤੇ 8 ਨਗਰ ਪੰਚਾਇਤਾਂ ਲਈ ਕੁੱਲ...