Sunday, May 17, 2026
spot_img
spot_img
spot_img

Amritsar News : ਅਦਾਲਤ ਨੇ ਪਹਿਲਵਾਨ ਕਤਲ ਮਾਮਲੇ ‘ਚ ਜੱਗੂ ਭਗਵਾਨਪੁਰੀਆ ਸਮੇਤ 5 ਨੂੰ ਕੀਤਾ ਬਰੀ

Date:

spot_img

Amritsar News : ਅੰਮ੍ਰਿਤਸਰ ‘ਚ ਕਾਂਗਰਸੀ ਕੌਂਸਲਰ ਗੁਰਦੀਪ ਪਹਿਲਵਾਨ ਕਤਲ ਮਾਮਲੇ ਵਿੱਚ ਅਦਾਲਤ ਨੇ ਅਹਿਮ ਫੈਸਲਾ ਸੁਣਾਇਆ ਹੈ। ਕਰੀਬ ਅੱਠ ਸਾਲ ਪਹਿਲਾਂ ਦਿਨ-ਦਿਹਾੜੇ ਹੋਏ ਇਸ ਸਨਸਨੀਖੇਜ਼ ਕਤਲ ਮਾਮਲੇ ਨੇ ਉਸ ਸਮੇਂ ਪੰਜਾਬ ਦੀ ਸਿਆਸਤ ਅਤੇ ਕਾਨੂੰਨ-ਵਿਵਸਥਾ ‘ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਸਨ। ਹੁਣ ਇਸ ਮਾਮਲੇ ਵਿੱਚ ਵਧੀਕ ਸੈਸ਼ਨ ਜੱਜ ਸੰਜੀਵ ਕੁੰਡੀ ਦੀ ਅਦਾਲਤ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਨਾਮੀ ਗੈਂਗਸਟਰ ਜਗਦੀਪ ਸਿੰਘ ਉਰਫ਼ ਜੱਗੂ ਭਗਵਾਨਪੁਰਿਆ ਸਮੇਤ ਪੰਜ ਮੁਲਜ਼ਮਾਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ। ਜਿਨ੍ਹਾਂ ਹੋਰਨਾਂ ਮੁਲਜ਼ਮਾਂ ਨੂੰ ਰਾਹਤ ਮਿਲੀ ਹੈ, ਉਨ੍ਹਾਂ ਵਿੱਚ ਬੌਬੀ ਮਲਹੋਤਰਾ, ਭੁਪਿੰਦਰ ਸਿੰਘ ਉਰਫ਼ ਸੋਨੂੰ ਕੰਗਲਾ, ਕਾਰਤਿਕ ਉਰਫ਼ ਘੋੜਾ ਅਤੇ ਵਰਿੰਦਰ ਸਿੰਘ ਉਰਫ਼ ਸੰਨੀ ਦੇ ਨਾਮ ਸ਼ਾਮਲ ਹਨ।

ਇਹ ਵੀ ਪੜ੍ਹੋ 👉 Canada News : ਮੁਸੀਬਤਾਂ ‘ਚ ਘਿਰਿਆ Bill C-12, ਪੰਜਾਬੀਆਂ ਦੀ ਡਿਪੋਰਟੇਸ਼ਨ ‘ਤੇ ਲੱਗ ਸਕਦੀ ਰੋਕ!

ਦੂਜੇ ਪਾਸੇ, ਅਦਾਲਤ ਨੇ ਇਸ ਮਾਮਲੇ ਵਿੱਚ ਤਿੰਨ ਹੋਰਨਾਂ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਹ ਫੈਸਲਾ ਸ਼ੁੱਕਰਵਾਰ ਸ਼ਾਮ ਨੂੰ ਸੁਣਾਇਆ ਗਿਆ ਸੀ, ਜਿਸਨੂੰ ਸ਼ਨੀਵਾਰ ਨੂੰ ਅਧਿਕਾਰਤ ਤੌਰ ‘ਤੇ ਅਪਲੋਡ ਕੀਤਾ ਗਿਆ। ਮਾਨਯੋਗ ਜੱਜ ਨੇ ਆਪਣੇ ਫੈਸਲੇ ਵਿੱਚ ਸਪੱਸ਼ਟ ਟਿੱਪਣੀ ਕਰਦਿਆਂ ਕਿਹਾ ਕਿ ਸਰਕਾਰੀ ਪੱਖ ਜੱਗੂ ਭਗਵਾਨਪੁਰਿਆ ਅਤੇ ਹੋਰਨਾਂ ਬਰੀ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਦੋਸ਼ਾਂ ਨੂੰ ਬਿਨਾਂ ਕਿਸੇ ਸ਼ੱਕ ਦੇ ਸਾਬਤ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਿਹਾ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਕਾਨੂੰਨੀ ਮਾਹਿਰਾਂ ਅਤੇ ਰਾਜਨੀਤਿਕ ਗਲਿਆਰਿਆਂ ਵਿੱਚ ਵੀ ਚਰਚਾ ਤੇਜ਼ ਹੋ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਗੁਰਦੀਪ ਪਹਿਲਵਾਨ ਦਾ ਕਤਲ ਉਸ ਵੇਲੇ ਪੰਜਾਬ ਦੇ ਸਭ ਤੋਂ ਹਾਈ-ਪ੍ਰੋਫ਼ਾਈਲ ਕੇਸਾਂ ਵਿੱਚੋਂ ਇੱਕ ਮੰਨਿਆ ਗਿਆ ਸੀ ਅਤੇ ਇਸ ਮਾਮਲੇ ਵਿੱਚ ਕਈ ਵੱਡੇ ਗੈਂਗਸਟਰਾਂ ਦੇ ਨਾਮ ਸਾਹਮਣੇ ਆਏ ਸਨ। ਹੁਣ ਅੱਠ ਸਾਲ ਬਾਅਦ ਆਏ ਇਸ ਫੈਸਲੇ ਨੇ ਇੱਕ ਵਾਰ ਫਿਰ ਇਸ ਕੇਸ ਨੂੰ ਚਰਚਾ ਦੇ ਕੇਂਦਰ ਵਿੱਚ ਲਿਆ ਖੜ੍ਹਾ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

Talwandi Sabo News : ਤਖ਼ਤ ਦਮਦਮਾ ਸਾਹਿਬ ‘ਚ ਵੱਡੀ ਇਕੱਤਰਤਾ, ਧਾਮੀ ਨੇ ਦਿੱਤੇ ਵੱਡੇ ਸੰਕੇਤ

Talwandi Sabo News : ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ...

Canada News : ਮੁਸੀਬਤਾਂ ‘ਚ ਘਿਰਿਆ Bill C-12, ਪੰਜਾਬੀਆਂ ਦੀ ਡਿਪੋਰਟੇਸ਼ਨ ‘ਤੇ ਲੱਗ ਸਕਦੀ ਰੋਕ!

Canada News : ਕੈਨੇਡਾ ਵਿੱਚ ਰਹਿੰਦੇ ਹਜ਼ਾਰਾਂ ਪੰਜਾਬੀਆਂ ਲਈ...

America News ;ਅਮਰੀਕਾ Immigration Rules ਨੇ ਭਾਰਤੀ ਵਿਦਿਆਰਥੀਆਂ ਦੀ ਵਧਾਈ ਚਿੰਤਾ

America News ; ਅਮਰੀਕਾ ਵਿੱਚ ਪੜ੍ਹਾਈ ਅਤੇ ਨੌਕਰੀ ਦੇ...