Amritsar News: Ravi-Beas Water Tribunal Important meeting today; ਪੰਜਾਬ ਦੇ ਪਾਣੀਆਂ ਨੂੰ ਲੈ ਕੇ ਚੱਲ ਰਹੇ ਰੇੜਕੇ ਦੌਰਾਨ ਰਾਵੀ-ਬਿਆਸ ਟ੍ਰਿਬਿਊਨਲ ਦੀ ਇੱਕ ਮਹੱਤਵਪੂਰਨ ਮੀਟਿੰਗ ਸ਼ਾਮ 7 ਵਜੇਂ ਅੰਮ੍ਰਿਤਸਰ ਵਿਖੇ ਹੋ ਰਹੀ ਹੈ। ਇਸ ਮੀਟਿੰਗ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਣਗੇ, ਜੋਕਿ ਮੀਟਿੰਗ ਦੌਰਾਨ ਜੋਰਦਾਰ ਤਰੀਕੇ ਨਾਲ ਪੰਜਾਬ ਦਾ ਪੱਖ ਰੱਖਣਗੇ। ਇਸ ਦੌਰਾਨ ਪੰਜਾਬ ਵਿੱਚ ਲਟਕ ਰਹੇ ਜਲ ਸਰੋਤਾਂ ਦੇ ਮੁੱਦਿਆਂ ‘ਤੇ ਗੱਲਬਾਤ ਕਰਨ ਤੋਂ ਇਲਾਵਾ ਦਰਿਆਈ ਪਾਣੀਆਂ ਦੀ ਵੰਡ ਅਤੇ ਭਵਿੱਖ ਦੀਆਂ ਪਾਣੀ ਜ਼ਰੂਰਤਾਂ ਦੇ ਹੱਲ ਨੂੰ ਲੱਭਣ ਦੀ ਚਰਚਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ 👉Amritsar News : ਅਦਾਲਤ ਨੇ ਪਹਿਲਵਾਨ ਕਤਲ ਮਾਮਲੇ ‘ਚ ਜੱਗੂ ਭਗਵਾਨਪੁਰੀਆ ਸਮੇਤ 5 ਨੂੰ ਕੀਤਾ ਬਰੀ
ਸੂਚਨਾ ਮੁਤਾਬਕ ਮੁੱਖ ਮੰਤਰੀ ਸ: ਮਾਨ ਮੀਟਿੰਗ ਦੌਰਾਨ ਰਾਵੀ, ਬਿਆਸ ਅਤੇ ਸਤਲੁਜ ਦਰਿਆਵਾਂ ਦੇ ਪਾਣੀਆਂ ਦੀ ਬਰਾਬਰ ਵੰਡ ਦੀ ਮੰਗ ਨੂੰ ਮੁੜ ਦੁਹਰਾਉਣਗੇ। ਉਨ੍ਹਾਂ ਵੱਲੋਂ ਲਗਾਤਾਰ ਪਹਿਲਾਂ ਵੀ ਦਾਅਵਾ ਕੀਤਾ ਜਾਂਦਾ ਰਿਹਾ ਹੈ ਕਿ ਪੰਜਾਬ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਇਸਦੀ ਆਰਥਿਕਤਾ ਪਾਣੀ ਦੇ ਸਰੋਤਾਂ ‘ਤੇ ਬਹੁਤ ਜ਼ਿਆਦਾ ਨਿਰਭਰ ਕਰਦੀ ਹੈ। ਉਹ ਵੀ ਇਸ ਗੱਲ ਨਾਲ ਸਹਿਮਤ ਹਨ ਕਿ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦਾਂ ਨੂੰ ਆਪਸੀ ਸਹਿਮਤੀ ਅਤੇ ਇੱਕ ਨਿਰਪੱਖ ਨੀਤੀ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





